20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਗੁਰਚਰਨ ਸਿੰਘ ਸ਼ਹਿਣਾ ਨੇ ਹਲਕਾ ਭਦੌੜ ਤੋਂ ਕਾਂਗਰਸ ਦੀ ਟਿਕਟ ਲਈ ਪੇਸ਼ ਕੀਤੀ ਦਾਅਵੇਦਾਰੀ

ਭਦੌੜ, 20 ਨਵੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਵਿਧਾਨ ਸਭਾ ਹਲਕਾ ਭਦੌੜ ਅਧੀਨ ਪੈਂਦੇ ਪਿੰਡ ਸ਼ਹਿਣਾ ਦੇ ਜੰਮਪਲ ਅਤੇ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਜਨਰਲ ਸਕੱਤਰ ਗੁਰਚਰਨ ਸਿੰਘ ਸ਼ਹਿਣਾ ਨੇ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਹਲਕਾ ਭਦੌੜ ਤੋਂ ਕਾਂਗਰਸ ਪਾਰਟੀ ਦੀ ਟਿਕਟ ਲਈ ਆਪਣੀ ਦਾਅਵੇਦਾਰੀ ਪਾਰਟੀ ਹਾਈਕਮਾਂਡ ਕੋਲ ਪੇਸ਼ ਕਰ ਦਿੱਤੀ ਹੈ। ਗੁਰਚਰਨ ਸਿੰਘ ਸ਼ਹਿਣਾ ਨੇ ਦੱਸਿਆ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਕਾਂਗਰਸ ਪਾਰਟੀ ਦੀਆਂ ਗਤੀਵਿਧੀਆਂ ਵਿਚ ਪੂਰੀ ਸਰਗਰਮੀ ਨਾਲ ਹਿੱਸਾ ਲੈਂਦੇ ਆ ਰਹੇ ਹਨ।

ਗੁਰਚਰਨ ਸਿੰਘ ਸ਼ਹਿਣਾ 21-11-2026
ਭਦੌੜ, 20 ਨਵੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਵਿਧਾਨ ਸਭਾ ਹਲਕਾ ਭਦੌੜ ਅਧੀਨ ਪੈਂਦੇ ਪਿੰਡ ਸ਼ਹਿਣਾ ਦੇ ਜੰਮਪਲ ਅਤੇ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਜਨਰਲ ਸਕੱਤਰ ਗੁਰਚਰਨ ਸਿੰਘ ਸ਼ਹਿਣਾ ਨੇ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਹਲਕਾ ਭਦੌੜ ਤੋਂ ਕਾਂਗਰਸ ਪਾਰਟੀ ਦੀ ਟਿਕਟ ਲਈ ਆਪਣੀ ਦਾਅਵੇਦਾਰੀ ਪਾਰਟੀ ਹਾਈਕਮਾਂਡ ਕੋਲ ਪੇਸ਼ ਕਰ ਦਿੱਤੀ ਹੈ। ਗੁਰਚਰਨ ਸਿੰਘ ਸ਼ਹਿਣਾ ਨੇ ਦੱਸਿਆ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਕਾਂਗਰਸ ਪਾਰਟੀ ਦੀਆਂ ਗਤੀਵਿਧੀਆਂ ਵਿਚ ਪੂਰੀ ਸਰਗਰਮੀ ਨਾਲ ਹਿੱਸਾ ਲੈਂਦੇ ਆ ਰਹੇ ਹਨ। ਪਿਛਲੇ ਚਾਰ ਸਾਲਾਂ ਤੋਂ ਉਨ੍ਹਾਂ ਵਲੋਂ ਹਲਕਾ ਭਦੌੜ ਅੰਦਰ ਪਾਰਟੀ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕੇ ਦੇ ਸਮੂਹ ਪਿੰਡਾਂ ਵਿਚ ਪਾਰਟੀ ਵਰਕਰਾਂ ਨਾਲ ਲਗਾਤਾਰ ਤਾਲਮੇਲ ਬਣਾਇਆ ਹੋਇਆ ਹੈ ਅਤੇ ਹਰ ਵਰਗ ਦੇ ਲੋਕਾਂ ਨਾਲ ਨਿੱਜੀ ਤੌਰ ’ਤੇ ਮਿਲ ਕੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਯਤਨ ਕੀਤੇ ਹਨ। ਉਨ੍ਹਾਂ ਕਿਹਾ ਕਿ ਮੇਰਾ ਮੁੱਖ ਮਕਸਦ ਹਲਕਾ ਭਦੌੜ ਅੰਦਰ ਕਾਂਗਰਸ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨਾ ਅਤੇ ਵਰਕਰਾਂ ਨੂੰ ਇੱਕਜੁੱਟ ਕਰਕੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਅੰਦਰ ਪਾਰਟੀ ਦੀ ਜਿੱਤ ਨੂੰ ਯਕੀਨੀ ਬਣਾਉਣਾ ਹੈ।
ਪਿਛਲੀ ਖ਼ਬਰ ਵਿਜੀਲੈਂਸ ਵਿਭਾਗ ਨੇ ਨਗਰ ਨਿਗਮ ਵਲੋਂ ਕਰਵਾਏ ਗਏ ਕੰਮਾਂ ਦੀ ਕੀਤੀ ਚੈਕਿੰਗ ਅਤੇ ਵਰਤੇ ਗਏ ਮੈਟੀਰੀਅਲ ਦੇ ਲਏ ਸੈਂਪਲ ਅਗਲੀ ਖ਼ਬਰ 30 ਤੱਕ ਅਧਿਕਾਰਤ ਪੋਰਟਲ ’ਤੇ ਆਨਲਾਈਨ ਕੀਤੀ ਜਾ ਸਕਦੀ ਹੈ ਸਵੈਗਣਨਾ-ਵਿਧਾਇਕ ਬੁੱਧ ਰਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।