ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿਖੇ ਹੋਣਹਾਰ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ
ਬਰਨਾਲਾ, 20 ਨਵੰਬਰ (ਅਸ਼ੋਕ ਭਾਰਤੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਸਨਮਾਨ ਸਮਾਰੋਹ ਕਰਵਾਇਆ ਗਿਆ। ਸਮਾਗਮ ਦੌਰਾਨ ਸਕੂਲ ਵਿਚ ਹੋਈਆਂ ਵੱਖ-ਵੱਖ ਵਿੱਦਿਅਕ, ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ’ਤੇ ਪ੍ਰਿੰਸੀਪਲ ਡਾ: ਸੰਦੀਪ ਕੁਮਾਰ ਲੱਠ ਨੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਤੇ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਸਹਿ-ਵਿੱਦਿਅਕ ਗਤੀਵਿਧੀਆਂ ਵਿਦਿਆਰਥੀਆਂ ਦੇ ਅੰਦਰ ਛੁਪੀ ਹੋਈ ਪ੍ਰਤਿਭਾ ਨੂੰ ਨਿਖਾਰਨ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹਨ।
ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਿੰਸੀਪਲ ਡਾ: ਸੰਦੀਪ ਕੁਮਾਰ ਲੱਠ ਅਤੇ ਹੋਰ। ਅਜੀਤ ਤਸਵੀਰ
21-11-2026