20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ 5277867 ਬੋਰੀਆਂ ਝੋਨਾ ਖਰੀਦ

ਤਪਾ ਮੰਡੀ, 20 ਨਵੰਬਰ (ਪ੍ਰਵੀਨ ਗਰਗ)-ਝੋਨੇ ਦੀ ਖ਼ਰੀਦ ਪ੍ਰਕਿਰਿਆ ਅਤੇ ਮੰਡੀ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਤਹਿਸੀਲਦਾਰ ਤਪਾ ਬੇਅੰਤ ਸਿੰਘ ਵਲੋਂ ਮਾਰਕੀਟ ਕਮੇਟੀ ਤਪਾ ਅਧੀਨ ਆਉਂਦੀਆਂ ਵੱਖ-ਵੱਖ ਅਨਾਜ ਮੰਡੀਆਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਝੋਨੇ ਦੀ ਆਮਦ, ਖ਼ਰੀਦ ਪ੍ਰਕਿਰਿਆ ਅਤੇ ਕਿਸਾਨਾਂ ਦੀ ਫ਼ਸਲ ਦੀ ਖ਼ਰੀਦ ਸੰਬੰਧੀ ਕੀਤੇ ਪ੍ਰਬੰਧਾਂ ਦਾ ਨਿਰੀਖਣ ਕੀਤਾ।

ਅਜੀਤ ਡੈਸਕ 21-11-2026
ਤਪਾ ਮੰਡੀ, 20 ਨਵੰਬਰ (ਪ੍ਰਵੀਨ ਗਰਗ)-ਝੋਨੇ ਦੀ ਖ਼ਰੀਦ ਪ੍ਰਕਿਰਿਆ ਅਤੇ ਮੰਡੀ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਤਹਿਸੀਲਦਾਰ ਤਪਾ ਬੇਅੰਤ ਸਿੰਘ ਵਲੋਂ ਮਾਰਕੀਟ ਕਮੇਟੀ ਤਪਾ ਅਧੀਨ ਆਉਂਦੀਆਂ ਵੱਖ-ਵੱਖ ਅਨਾਜ ਮੰਡੀਆਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਝੋਨੇ ਦੀ ਆਮਦ, ਖ਼ਰੀਦ ਪ੍ਰਕਿਰਿਆ ਅਤੇ ਕਿਸਾਨਾਂ ਦੀ ਫ਼ਸਲ ਦੀ ਖ਼ਰੀਦ ਸੰਬੰਧੀ ਕੀਤੇ ਪ੍ਰਬੰਧਾਂ ਦਾ ਨਿਰੀਖਣ ਕੀਤਾ। ਮੰਡੀ ਵਿਚ ਕਿਸਾਨਾਂ ਨੂੰ ਪੇਸ਼ ਆਉਣ ਵਾਲੀਆਂ ਮੁਸ਼ਕਲਾਂ ਅਤੇ ਖ਼ਰੀਦ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਕੀਤੇ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਿਲ ਕੀਤੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਿਤ ਮਾਪਦੰਡਾਂ ਦੀ ਪਾਲਨਾ ਕਰਨ ਤਾਂ ਜੋ ਖ਼ਰੀਦ ਪ੍ਰਕਿਰਿਆ ਵਿਚ ਕਿਸੇ ਕਿਸਮ ਦੀ ਰੁਕਾਵਟ ਨਾ ਆਵੇ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਮੰਡੀਆਂ ’ਚ ਵੀਰਵਾਰ ਤੱਕ 5372560 ਬੋਰੀਆਂ ਝੋਨੇ ਦੀ ਪਹੁੰਚ ਹੋ ਚੁੱਕੀ ਹੈ, ਜਿਸ ਵਿਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ 5277867 ਬੋਰੀਆਂ ਝੋਨਾ ਖ਼ਰੀਦ ਕੀਤਾ ਜਾ ਚੁੱਕਾ ਹੈ, ਜਿਨ੍ਹਾਂ ’ਚੋਂ 4147013 ਬੋਰੀਆਂ ਝੋਨੇ ਦੀਆਂ ਲਿਫ਼ਟ ਹੋ ਚੁੱਕੀਆਂ ਹਨ। ਉਨ੍ਹਾਂ ਆਖਿਆ ਕਿ ਮੰਡੀਆਂ ’ਚ ਬਾਕੀ ਪਈਆਂ ਝੋਨੇ ਦੀਆਂ ਬੋਰੀਆਂ ਦੀ ਲਿਫ਼ਟਿੰਗ ਵੀ ਜਲਦ ਹੀ ਕਰਵਾ ਦਿੱਤੀ ਜਾਵੇਗੀ। ਇਸ ਮੌਕੇ ਮਾਰਕੀਟ ਕਮੇਟੀ ਤਪਾ ਦੇ ਅੰਗਰੇਜ਼ ਸਿੰਘ ਅਤੇ ਹੋਰ ਮੁਲਾਜ਼ਮ ਮੌਜੂਦ ਸਨ।
ਪਿਛਲੀ ਖ਼ਬਰ ਹੈੱਡਮਾਸਟਰ ਦਰਸ਼ਨ ਸਿੰਘ ਪੰਡੋਰੀ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅਗਲੀ ਖ਼ਬਰ ਨੌਜਵਾਨਾਂ ਦੀ ਭਲਾਈ ਅਤੇ ਬਜ਼ੁਰਗਾਂ ਦੀ ਸੇਵਾ ਕਰਨ ਵਾਲੀਆਂ ਸੰਸਥਾਵਾਂ ਨੂੰ ਮਿਲੇਗੀ ਪਹਿਲ- ਰਾਜਿੰਦਰ ਗੁਪਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।