ਸਵੀਪ ਤਹਿਤ ਜ਼ਿਲ੍ਹਾ ਪੱਧਰੀ ਲੇਖ ਰਚਨਾ ਅਤੇ ਕੁਇਜ਼ ਦੇ ਮੁਕਾਬਲੇ ਕਰਵਾਏ
ਬਰਨਾਲਾ, 21 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਅਭਿਜੀਤ ਕਪਲਿਸ਼ ਦੀ ਅਗਵਾਈ ਹੇਠ ਸਵੀਪ ਪ੍ਰੋਗਰਾਮ ਤਹਿਤ ਨੌਜਵਾਨਾਂ ਨੂੰ ਬਤੌਰ ਨਵੇਂ ਵੋਟਰ ਜਾਗਰੂਕ ਕਰਨ ਅਤੇ ਰਜਿਸਟਰ ਹੋਣ ਲਈ ਜ਼ਿਲ੍ਹੇ ਵਿਚ ਲਗਾਤਾਰ ਵਿਸ਼ੇਸ਼ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਹੀ ਲੜੀ ਤਹਿਤ ਸਕੂਲ ਆਫ਼ ਐਮੀਨੈਂਸ ਬਰਨਾਲਾ ਵਿਖੇ ਵਿਦਿਆਰਥੀਆਂ ਦੇ ਜ਼ਿਲ੍ਹਾ ਪੱਧਰੀ ਲੇਖ ਰਚਨਾ ਤੇ ਕੁਇਜ਼ ਦੇ ਮੁਕਾਬਲੇ ਕਰਵਾਏ ਗਏ।
-ਵਧੀਆ ਕਾਰਗੁਜ਼ਾਰੀ ਵਾਲੇ ਵਿਦਿਆਰਥੀਆਂ ਨੂੰ ਪ੍ਰਮਾਣ ਪੱਤਰ ਦੇ ਕੇ ਕੀਤਾ ਸਨਮਾਨਿਤ
22-11-2026