22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਸ੍ਰੀ ਖਾਟੂ ਸ਼ਿਆਮ ਬਾਬਾ ਦੇ ਜਨਮ ਦਿਨ ਮੌਕੇ ਸ਼ਰਧਾਲੂਆਂ ਦਾ ਉਮੜਿਆ ਜਨ ਸੈਲਾਬ -ਦੀਵਾਨੇ ਖਾਟੂ ਵਾਲੇ ਦੇ ਸੇਵਾ ਸੰਘ ਨੇ ਪ੍ਰਭੂ ਖਾਟੂ ਸ਼ਿਆਮ ਦਾ ਜਨਮ ਦਿਨ ਕੇਕ ਕੱਟ ਕੇ ਮਨਾਇਆ

ਤਪਾ ਮੰਡੀ, 21 ਨਵੰਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਦੀਵਾਨੇ ਖਾਟੂ ਵਾਲੇ ਕੇ ਸੇਵਾ ਸੰਘ ਤਪਾ ਵਲੋਂ ਪੰਚਮੁਖੀ ਹਨੂੰਮਾਨ ਅਤੇ ਸ਼ਨੀਦੇਵ ਮੰਦਿਰ ਕਮੇਟੀ ਦੇ ਸਹਿਯੋਗ ਨਾਲ ਸ਼ਿਆਮ ਬਾਬਾ ਦੇ ਜਨਮ ਦਿਨ ਦੀ ਖ਼ੁਸ਼ੀ ਅਤੇ ਇਕਾਦਸ਼ੀ ਦੇ ਸ਼ੁੱਭ ਦਿਹਾੜੇ ਨੂੰ ਮੁੱਖ ਰੱਖਦਿਆਂ ਸ੍ਰੀ ਖਾਟੂ ਸ਼ਿਆਮ ਦੀ ਚੌਂਕੀ ਪੰਚਮੁਖੀ ਹਨੂੰਮਾਨ ਅਤੇ ਸ਼ਨੀਦੇਵ ਮੰਦਿਰ ਨਜ਼ਦੀਕ ਦਰਾਜ ਫਾਟਕ ਵਿਖੇ ਕਰਵਾਈ ਗਈ। ਜਿਸ ਵਿਚ ਮੁੱਖ ਮਹਿਮਾਨ ਵਜੋਂ ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਭਦੌੜ ਦੇ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ, ਜਿਨ੍ਹਾਂ ’ਤੇ ਪਹੁੰਚਣ ਤੇ ਸਮੂਹ ਕਮੇਟੀ ਮੈਂਬਰਾਂ ਨੇ ਭਰਵਾਂ ਸਵਾਗਤ ਕੀਤਾ।

ਗੁਰਦੁਆਰਾ ਪਾਤਿਸ਼ਾਹੀ ਛੇਵੀਂ ਸ਼ਹਿਣਾ ਵਿਖੇ ਨਗਰ ਕੀਰਤਨ ਦੌਰਾਨ ਪੰਜ ਪਿਆਰਿਆਂ ਨੂੰ ਸਿਰੋਪਾਉ ਪਾ ਕੇ ਸਨਮਾਨਿਤ ਕਰਨ ਮੌਕੇ ਪ੍ਰਬੰਧਕ। ਤਸਵੀਰ : ਸੁਰੇਸ਼ ਗੋਗੀ ਐਡਵੋਕੇਟ ਸਤਨਾਮ ਸਿੰਘ ਰਾਹੀ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ। ਤਸਵੀਰਾਂ : ਪ੍ਰਵੀਨ ਗਰਗ 22-11-2026
ਤਪਾ ਮੰਡੀ, 21 ਨਵੰਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਦੀਵਾਨੇ ਖਾਟੂ ਵਾਲੇ ਕੇ ਸੇਵਾ ਸੰਘ ਤਪਾ ਵਲੋਂ ਪੰਚਮੁਖੀ ਹਨੂੰਮਾਨ ਅਤੇ ਸ਼ਨੀਦੇਵ ਮੰਦਿਰ ਕਮੇਟੀ ਦੇ ਸਹਿਯੋਗ ਨਾਲ ਸ਼ਿਆਮ ਬਾਬਾ ਦੇ ਜਨਮ ਦਿਨ ਦੀ ਖ਼ੁਸ਼ੀ ਅਤੇ ਇਕਾਦਸ਼ੀ ਦੇ ਸ਼ੁੱਭ ਦਿਹਾੜੇ ਨੂੰ ਮੁੱਖ ਰੱਖਦਿਆਂ ਸ੍ਰੀ ਖਾਟੂ ਸ਼ਿਆਮ ਦੀ ਚੌਂਕੀ ਪੰਚਮੁਖੀ ਹਨੂੰਮਾਨ ਅਤੇ ਸ਼ਨੀਦੇਵ ਮੰਦਿਰ ਨਜ਼ਦੀਕ ਦਰਾਜ ਫਾਟਕ ਵਿਖੇ ਕਰਵਾਈ ਗਈ। ਜਿਸ ਵਿਚ ਮੁੱਖ ਮਹਿਮਾਨ ਵਜੋਂ ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਭਦੌੜ ਦੇ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ, ਜਿਨ੍ਹਾਂ ’ਤੇ ਪਹੁੰਚਣ ਤੇ ਸਮੂਹ ਕਮੇਟੀ ਮੈਂਬਰਾਂ ਨੇ ਭਰਵਾਂ ਸਵਾਗਤ ਕੀਤਾ। ਇਸ ਧਾਰਮਿਕ ਸਮਾਗਮ ਮੌਕੇ ਪੰਡਿਤ ਰਾਹੁਲ ਸ਼ਾਸਤਰੀ ਨੇ ਪੂਜਨ ਦੀ ਰਸਮ ਸਮਾਜ ਸੇਵੀ ਪ੍ਰਦੀਪ ਮੌੜ ਤੇ ਰਵੀ ਮੌੜ ਸਮੇਤ ਪਰਿਵਾਰ ਅਦਾ ਕਰਵਾਈ। ਉਪਰੰਤ ਪ੍ਰਸਿੱਧ ਭਜਨ ਗਾਇਕ ਨਿੱਕੀ ਗੋਇਲ ਅਤੇ ਦੀਪਕ ਸ਼ਰਮਾ ਨੇ ਪ੍ਰਭੂ ਖਾਟੂ ਦੇ ਭਜਨਾਂ ਦਾ ਗੁਣਗਾਨ ਕਰ ਕੇ ਸੰਗਤ ਨੂੰ ਨਿਹਾਲ ਕੀਤਾ,ਜਿਨ੍ਹਾਂ ਸਮੁੱਚੀ ਸੰਗਤ ਨੂੰ ਝੂਮਣ ਲਈ ਮਜਬੂਰ ਕਰ ਦਿੱਤਾ। ਜਾਗਰਨ ਮੌਕੇ ਸਮੂਹ ਮੰਡੀ ਨਿਵਾਸੀਆਂ ਨੇ ਵੱਡੀ ਗਿਣਤੀ ’ਚ ਸ਼ਿਰਕਤ ਕਰ ਕੇ ਬਾਬਾ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਸੰਘ ਵਲੋਂ ਸ੍ਰੀ ਖਾਟੂ ਸ਼ਿਆਮ ਜੀ ਦੇ ਜਨਮ ਦਿਨ ਦੀ ਖ਼ੁਸ਼ੀ ਵਿਚ ਕੇਕ ਕੱਟਣ ਦੀ ਰਸਮ ਅਦਾ ਕੀਤੀ ਗਈ ਅਤੇ ਨੱਚ ਟੱਪ ਕੇ ਆਪਣੀ ਖ਼ੁਸ਼ੀ ਦਾ ਇਜ਼ਹਾਰ ਕੀਤਾ। ਪ੍ਰਬੰਧਕਾਂ ਨੇ ਆਏ ਪਤਵੰਤਿਆਂ ਨੂੰ ਧਾਰਮਿਕ ਤਸਵੀਰ ਦੇ ਕੇ ਸਨਮਾਨਿਤ ਕੀਤਾ। ਧਾਰਮਿਕ ਸਮਾਗਮ ਮੌਕੇ ਵੱਖ-ਵੱਖ ਸੰਸਥਾਵਾਂ ਦਾ ਭਰਪੂਰ ਸਹਿਯੋਗ ਰਿਹਾ। ਚੌਂਕੀ ਮੌਕੇ ਲੰਗਰ ਦੀ ਸੇਵਾ ਵੀ ਮੋੜ ਪਰਿਵਾਰ ਵਲੋਂ ਕੀਤੀ ਗਈ। ਇਸ ਮੌਕੇ ਅਰੁਣ ਗੋਇਲ, ਕਮਲ ਬਾਂਸਲ, ਬਸੰਤ ਲਾਲ ਬਾਂਸਲ, ਕਮਲ ਗੋਇਲ, ਐਡਵੋਕੇਟ ਦੀਪਕ ਬਾਂਸਲ, ਵਿਪਨ ਬਾਂਸਲ, ਸ਼ਿਵਮ ਬਾਂਸਲ, ਰਘੁਵੀਰ ਚੰਦ ਅਗਰਵਾਲ, ਲਾਲ ਚੰਦ ਆਲੀਕੇ, ਅਸ਼ੋਕ ਮਿੱਤਲ, ਸਤਪਾਲ ਮੌੜ, ਹੀਰਾ ਲਾਲ ਕਾਲਾ ਘੁੰਨਸ, ਰਾਮ ਨਾਮਧਾਰੀ, ਰਵਿੰਦਰ ਤਾਜੋ, ਪੰਕਜ ਮਿੱਤਲ, ਟੀਟੂ ਦੀਕਸ਼ਿਤ, ਡਾ: ਜਗਦੇਵ ਸਿੰਘ ਗੋਦੀ, ਜੀਵਨ ਔਜਲਾ, ਡਾ: ਗੁਰਪ੍ਰੀਤ ਸਿੰਘ ਸਿੱਧੂ, ਕ੍ਰਿਸ਼ਨ ਗੋਇਲ, ਵਿਨੋਦ ਬਦਰਾ, ਰਤਿਸ਼ ਗਰਗ, ਨੈਤਿਕ ਗਰਗ, ਰਾਜੂ ਗੋਇਲ, ਉਮੇਸ਼ ਬਾਂਸਲ, ਕੌਂਸਲਰ ਗੁਰਮੀਤ ਰੋੜ, ਸੰਦੀਪ ਕੁਮਾਰ ਰਿੰਕੂ, ਬਾਲੀ ਮੌੜ, ਡਾ: ਵਿੱਕੀ, ਰਿੰਕੂ ਮੋੜ, ਸੁਭਾਸ਼ ਕਾਂਸਲ, ਭਿੰਦੀ ਮੋੜ, ਗੋਲਡੀ ਮਿੱਤਲ ਆਦਿ ਵੱਡੀ ਗਿਣਤੀ ’ਚ ਸ਼ਰਧਾਲੂ ਮੌਜੂਦ ਸਨ।
ਪਿਛਲੀ ਖ਼ਬਰ ਸੰਤ ਬਾਬਾ ਪੰਜਾਬ ਸਿੰਘ ਆਦਰਸ਼ ਸਕੂਲ ਦੇ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ ਅਗਲੀ ਖ਼ਬਰ ਸੁਚੱਜੀ ਪਰਵਰਿਸ਼ ਅਤੇ ਸਦਾਚਾਰ ਦੇਣ ਵਾਲੇ ਮਾਪੇ ਹੀ ਉੱਤਮ ਮਾਪੇ ਹੁੰਦੇ ਹਨ–ਆਚਾਰੀਆ ਚੰਦਰਸ਼ੇਖਰ ਸ਼ਾਸਤਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।