22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਸਰਵੋਤਮ ਅਕੈਡਮੀ ਸਕੂਲ ਦੇ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ

ਹੰਡਿਆਇਆ, 21 ਨਵੰਬਰ (ਗੁਰਜੀਤ ਸਿੰਘ ਖੁੱਡੀ)-ਸਰਵੋਤਮ ਅਕੈਡਮੀ ਸਕੂਲ ਖੁੱਡੀ ਕਲਾਂ ਦੇ ਨਰਸਰੀ ਅਤੇ ਕੇ. ਜੀ.

ਅਜੀਤ ਡੈਸਕ 22-11-2026
ਹੰਡਿਆਇਆ, 21 ਨਵੰਬਰ (ਗੁਰਜੀਤ ਸਿੰਘ ਖੁੱਡੀ)-ਸਰਵੋਤਮ ਅਕੈਡਮੀ ਸਕੂਲ ਖੁੱਡੀ ਕਲਾਂ ਦੇ ਨਰਸਰੀ ਅਤੇ ਕੇ.ਜੀ. ਜਮਾਤ ਦੇ ਵਿਦਿਆਰਥੀਆਂ ਵਲੋਂ ਵਿੱਦਿਅਕ ਟੂਰ ਲਗਾਇਆ ਗਿਆ। ਟੂਰ ਦੌਰਾਨ ਵਿਦਿਆਰਥੀਆਂ ਨੂੰ ਬਠਿੰਡਾ ਦੇ ਪ੍ਰਸਿੱਧ ਰੋਜ਼ ਗਾਰਡਨ ਵਿਖੇ ਲਿਜਾਇਆ ਗਿਆ। ਪ੍ਰਿੰਸੀਪਲ ਡਾ: ਰੁਪਿੰਦਰ ਕੌਰ ਬਾਜਵਾ ਨੇ ਦੱਸਿਆ ਕਿ ਰੋਜ਼ ਗਾਰਡਨ ਪਹੁੰਚ ਕੇ ਬੱਚਿਆਂ ਨੇ ਰੰਗ-ਬਿਰੰਗੇ ਫੁੱਲਾਂ, ਹਰੇ-ਭਰੇ ਬੂਟਿਆਂ ਅਤੇ ਸੁੰਦਰ ਕੁਦਰਤੀ ਨਜ਼ਾਰਿਆਂ ਦਾ ਅਨੰਦ ਮਾਣਿਆ। ਅਧਿਆਪਕਾਂ ਵਲੋਂ ਬੱਚਿਆਂ ਨੂੰ ਵੱਖ-ਵੱਖ ਕਿਸਮਾਂ ਦੇ ਫੁੱਲਾਂ ਅਤੇ ਬੂਟਿਆਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸੰਸਥਾ ਦੇ ਫਾਉਂਡਰ ਕੁਲਵੰਤ ਸਿੰਘ ਬਾਜਵਾ, ਚੇਅਰਮੈਨ ਸੁਖਮੰਦਰ ਸਿੰਘ, ਐਮ.ਡੀ ਚਮਕੌਰ ਸਿੰਘ ਬਾਜਵਾ, ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਗੋਬਿੰਦ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਨੈਸ਼ਨਲ ਕਬੱਡੀ ਮੁਕਾਬਲਿਆਂ ਵਿਚ ਦੂਜਾ ਸਥਾਨ ਹਾਸਿਲ ਕੀਤਾ ਅਗਲੀ ਖ਼ਬਰ ਸ਼ਿਵਾਲਿਕ ਪਬਲਿਕ ਸਕੂਲ ਤਪਾ ਵਿਖੇ ਐਕਸਟੈਂਪੋਰ ਮੁਕਾਬਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।