23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਵਿਖੇ ਤਿੰਨ ਰੋਜ਼ਾ ‘ਸਰਕਾਰੀ ਪੈਨਸ਼ਨਰ ਸੇਵਾ ਮੇਲਾ’ ਲਗਾਇਆ ਪੈਂਡਿੰਗ ਈ-ਕੇ.ਵਾਈ.ਸੀ. ਵਾਲੇ ਪੈਨਸ਼ਨਰਾਂ ਲਈ ਅਗਲੇ ਹੁਕਮਾਂ ਤੱਕ ਜਾਰੀ ਰਹੇਗੀ ਸਹੂਲਤ

ਬਰਨਾਲਾ, 22 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਦੇ ਵਿੱਤ ਵਿਭਾਗ ਵਲੋਂ ਸਮੂਹ ਸਰਕਾਰੀ ਵਿਭਾਗਾਂ ਤੋਂ ਸੇਵਾਮੁਕਤ ਪੈਨਸ਼ਨਰਾਂ ਅਤੇ ਫੈਮਿਲੀ ਪੈਨਸ਼ਨਰਾਂ ਦੀ ਸਹੂਲਤ ਲਈ ‘ਪੈਨਸ਼ਨਰ ਸੇਵਾ ਪੋਰਟਲ’ ਲਾਗੂ ਕੀਤਾ ਗਿਆ ਹੈ। ਇਸ ਪੋਰਟਲ ਦਾ ਵੱਧ ਤੋਂ ਵੱਧ ਲਾਭ ਪੈਨਸ਼ਨਰਾਂ ਤੱਕ ਪਹੁੰਚਾਉਣ ਦੇ ਮਕਸਦ ਨਾਲ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਬਰਨਾਲਾ ਵਿਖੇ ਤਿੰਨ ਰੋਜ਼ਾ ‘ਸਰਕਾਰੀ ਪੈਨਸ਼ਨਰ ਸੇਵਾ ਮੇਲਾ’ ਲਗਾਇਆ ਗਿਆ।

ਆਪਣੇ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਜ਼ਰੂਰ ਪਿਲਾਓ – ਡਾ: ਸੰਜੇ ਕੁਮਾਰ 23-11-2026
ਬਰਨਾਲਾ, 22 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਦੇ ਵਿੱਤ ਵਿਭਾਗ ਵਲੋਂ ਸਮੂਹ ਸਰਕਾਰੀ ਵਿਭਾਗਾਂ ਤੋਂ ਸੇਵਾਮੁਕਤ ਪੈਨਸ਼ਨਰਾਂ ਅਤੇ ਫੈਮਿਲੀ ਪੈਨਸ਼ਨਰਾਂ ਦੀ ਸਹੂਲਤ ਲਈ ‘ਪੈਨਸ਼ਨਰ ਸੇਵਾ ਪੋਰਟਲ’ ਲਾਗੂ ਕੀਤਾ ਗਿਆ ਹੈ। ਇਸ ਪੋਰਟਲ ਦਾ ਵੱਧ ਤੋਂ ਵੱਧ ਲਾਭ ਪੈਨਸ਼ਨਰਾਂ ਤੱਕ ਪਹੁੰਚਾਉਣ ਦੇ ਮਕਸਦ ਨਾਲ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਬਰਨਾਲਾ ਵਿਖੇ ਤਿੰਨ ਰੋਜ਼ਾ ‘ਸਰਕਾਰੀ ਪੈਨਸ਼ਨਰ ਸੇਵਾ ਮੇਲਾ’ ਲਗਾਇਆ ਗਿਆ। ਜਿਸ ਵਿਚ ਪੈਨਸ਼ਨਰਾਂ ਨੂੰ ਇੱਕੋ ਛੱਤ ਹੇਠ ਈ-ਕੇ.ਵਾਈ.ਸੀ. ਅਤੇ ਡਿਜੀਟਲ ਲਾਈਫ਼ ਸਰਟੀਫਿਕੇਟ ਅਪਲੋਡ ਕਰਨ ਦੀ ਸੁਵਿਧਾ ਪ੍ਰਦਾਨ ਕੀਤੀ ਗਈ। ਮੇਲੇ ਦੇ ਤੀਜੇ ਦਿਨ ਪੈਨਸ਼ਨਰ ਐਸੋਸੀਏਸ਼ਨ ਦੇ ਪ੍ਰਧਾਨ ਬਖ਼ਸ਼ੀਸ਼ ਸਿੰਘ, ਮਨੋਹਰ ਲਾਲ, ਮਲਕੀਤ ਸਿੰਘ ਚੀਮਾ, ਕੌਰ ਸਿੰਘ ਅਤੇ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੇ ਆਗੂ ਤਰਸੇਮ ਭੱਠਲ, ਨਿਰਮਲਜੀਤ ਸਿੰਘ, ਇਕਬਾਲ ਸਿੰਘ, ਪ੍ਰਦੀਪ ਸਿੰਘ, ਮਨਜਿੰਦਰ ਸਿੰਘ, ਰਜਨੀਸ਼ ਕੁਮਾਰ, ਅੰਮ੍ਰਿਤਪਾਲ ਸਿੰਘ ਅਤੇ ਮੋਹਿਤ ਧਨੌਲਾ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਇਸ ਤੋਂ ਇਲਾਵਾ ਪੰਜਾਬ ਐਂਡ ਸਿੰਧ ਬੈਂਕ, ਐਸ.ਬੀ.ਆਈ., ਪੀ.ਐਨ.ਬੀ. ਅਤੇ ਸੈਂਟਰਲ ਬੈਂਕ ਦੇ ਮੁਲਾਜ਼ਮਾਂ ਨੇ ਵੀ ਮੇਲੇ ਵਿਚ ਸ਼ਮੂਲੀਅਤ ਕਰ ਕੇ ਪੈਨਸ਼ਨਰਾਂ ਦੇ ਕੰਮ ਨੇਪਰੇ ਚਾੜ੍ਹੇ। ਪੈਨਸ਼ਨਰ ਐਸੋਸੀਏਸ਼ਨ ਦੇ ਆਗੂਆਂ ਨੇ ਮੇਲੇ ਰਾਹੀਂ ਦਿੱਤੀ ਜਾ ਰਹੀ ਇਸ ਸੁਚਾਰੂ ਸੇਵਾ ਦੀ ਭਰਪੂਰ ਸ਼ਲਾਘਾ ਕੀਤੀ। ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਬਲਵੰਤ ਸਿੰਘ ਭੁੱਲਰ ਨੇ ਦੱਸਿਆ ਕਿ ਜਿਨ੍ਹਾਂ ਪੈਨਸ਼ਨਰਾਂ ਦੀ ’ਪੈਨਸ਼ਨਰ ਸੇਵਾ ਪੋਰਟਲ’ ’ਤੇ ਈ-ਕੇ.ਵਾਈ.ਸੀ.ਹਾਲੇ ਪੈਂਡਿੰਗ ਹੈ, ਉਨ੍ਹਾਂ ਦੀ ਸਹੂਲਤ ਲਈ ਇਹ ਸੇਵਾ ਸੋਮਵਾਰ ਤੋਂ ਵੀ ਅਗਲੇ ਹੁਕਮਾਂ ਤੱਕ ਜਾਰੀ ਰਹੇਗੀ। ਉਨ੍ਹਾਂ ਸਬੰਧਿਤ ਪੈਨਸ਼ਨਰਾਂ ਨੂੰ ਅਪੀਲ ਕੀਤੀ ਕਿ ਉਹ ਇ ਸ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ।
ਪਿਛਲੀ ਖ਼ਬਰ ਨਸ਼ਾ ਕਰਨ ਵਾਲਿਆਂ ਖ਼ਿਲਾਫ਼ ਪੁਲਿਸ ਨੇ ਕੱਸਿਆ ਸ਼ਿਕੰਜਾ, ਦੋ ਕਾਬੂ ਅਗਲੀ ਖ਼ਬਰ ਸ੍ਰੀ ਬਾਲਾਜੀ ਦਾ ਵਿਸ਼ਾਲ ਜਾਗਰਣ 28 ਨੂੰ ਸ੍ਰੀ ਸਾਲਾਸਰ ਧਾਮ ਤੋਂ ਤਪਾ ’ਚ ਅੱਜ ਪਹੁੰਚੇਗੀ ਪਵਿੱਤਰ ਜੋਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।