23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ. ਵਲੋਂ ਬੱਸ ਸਟੈਂਡ ਨੇੜਲੇ ਇਲਾਕਿਆਂ ਦੀ ਵਿਸ਼ੇਸ਼ ਚੈਕਿੰਗ

ਬਰਨਾਲਾ, 22 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਦੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਅਤੇ ਐੱਸ. ਐੱਸ.

ਅਜੀਤ ਡੈਸਕ 23-11-2026
ਬਰਨਾਲਾ, 22 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਦੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਅਤੇ ਐੱਸ.ਐੱਸ.ਪੀ. ਮੁਹੰਮਦ ਸਰਫ਼ਰਾਜ਼ ਆਲਮ ਵਲੋਂ ਬੱਸ ਸਟੈਂਡ ਬਰਨਾਲਾ ਅਤੇ ਨੇੜਲੇ ਇਲਾਕਿਆਂ ਦੀ ਵਿਸ਼ੇਸ਼ ਚੈਕਿੰਗ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਲਾਕੇ ਵਿਚ ਪੈਂਦੇ ਖ਼ਾਲੀ ਅਤੇ ਉਜਾੜ ਪਲਾਟਾਂ ਦੀ ਸ਼ਨਾਖ਼ਤ ਕੀਤੀ ਗਈ ਹੈ ਅਤੇ ਉਨ੍ਹਾਂ ਦੀ ਸਫ਼ਾਈ ਮੁਹਿੰਮ ਚਲਾਈ ਗਈ ਹੈ ਤਾਂ ਜੋ ਇਨ੍ਹਾਂ ਥਾਵਾਂ ਦੀ ਨਸ਼ਿਆਂ ਦੇ ਸੇਵਨ ਜਾਂ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਲਈ ਦੁਰਵਰਤੋਂ ਨੂੰ ਰੋਕਿਆ ਜਾ ਸਕੇ। ਇਨ੍ਹਾਂ ਥਾਵਾਂ ਨੂੰ ਸਾਫ਼-ਸੁਥਰਾ ਅਤੇ ਸੁਰੱਖਿਅਤ ਬਣਾਉਣ ਲਈ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਜ਼ਿਲ੍ਹੇ ਵਿਚ ਡਰੱਗ ਹਾਟਸਪਾਟ ਖੇਤਰਾਂ ਦੀ ਪਛਾਣ ਕਰ ਕੇ ਸਾਫ਼ ਸਫ਼ਾਈ, ਚਾਰਦੀਵਾਰੀ, ਸੀ.ਸੀ.ਟੀ.ਵੀ. ਕੈਮਰੇ, ਲਾਈਟਾਂ ਆਦਿ ਲਗਵਾਈਆਂ ਗਈਆਂ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਿਸ਼ੇਸ਼ ਪਹਿਲ ਕਰਦੇ ਹੋਏ ਮੁੜ ਵਸੇਬਾ ਕੇਂਦਰ ਸੋਹਲ ਪੱਤੀ ਵਿਚ ਦਾਖਲ ਮਰੀਜ਼ਾਂ ਨੂੰ ਸਵੈ ਰੋਜ਼ਗਾਰ ਦੇ ਯੋਗ ਬਣਾ ਕੇ ਸਮਾਜ ਦੀ ਮੁੱਖ ਧਾਰਾ ਵਿਚ ਲਿਆਉਣ ਲਈ ਪਿਛਲੇ ਦਿਨੀਂ ਵੱਖ-ਵੱਖ ਬੈਚਾਂ ਰਾਹੀਂ ਡੇਅਰੀ ਕੋਰਸਾਂ/ਪਸ਼ੂ ਪਾਲਣ ਦੀ ਸਿਖਲਾਈ ਦਿੱਤੀ ਗਈ ਹੈ ਅਤੇ ਅਜਿਹੇ ਉਪਰਾਲੇ ਆਉਂਦੇ ਸਮੇਂ ਵੀ ਕਰਵਾਏ ਜਾਣਗੇ। ਐੱਸ.ਐੱਸ.ਪੀ. ਮੁਹੰਮਦ ਸਰਫ਼ਰਾਜ਼ ਆਲਮ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਵਲੋਂ ਕਾਸੋ ਤਹਿਤ ਵੱਖ-ਵੱਖ ਇਲਾਕਿਆਂ ਦੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਵੀ ਲਾਏ ਜਾ ਰਹੇ ਹਨ। ਬਰਨਾਲਾ ਪੁਲਿਸ ਵਲੋਂ ਪਿਛਲੇ ਦਿਨੀਂ ਰੂੜੇਕੇ ਕਲਾਂ, ਮਹਿਲ ਕਲਾਂ, ਸਰਕਾਰੀ ਸਕੂਲ ਹਮੀਦੀ ਵਿਚ ਸਕੂਲੀ ਬੱਚਿਆਂ ਨੂੰ ਨਸ਼ਿਆਂ ਤੋਂ ਹੋਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਉਣ ਲਈ ਜਾਗਰੂਕਤਾ ਕੈਂਪ ਲਗਾਏ ਗਏ ਹਨ।
ਪਿਛਲੀ ਖ਼ਬਰ ਬਲਾਕ ਤਪਾ ਅਧੀਨ ਪਲਸ ਪੋਲੀਓ ਮੁਹਿੰਮ ਹੇਠ ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਪਿਲਾਉਣ ਦੀ ਹੋਈ ਸ਼ੁਰੂਆਤ ਅਗਲੀ ਖ਼ਬਰ ਗੁ: ਬਾਬਾ ਗਾਂਧਾ ਸਿੰਘ ਜੀ ਵਿਖੇ ਪ੍ਰਕਾਸ਼ ਪੁਰਬ ਮੌਕੇ ਗੁਰਮਤਿ ਸਮਾਗਮ 24 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।