23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਫਿਊਚਰ ਰੈਡੀ ਇੰਟਰਨੈਸ਼ਨਲ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਟੱਲੇਵਾਲ, 23 ਨਵੰਬਰ (ਸੋਨੀ ਚੀਮਾ)-ਫਿਊਚਰ ਰੈਡੀ ਇੰਟਰਨੈਸ਼ਨਲ ਸਕੂਲ ਟੱਲੇਵਾਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਇਸ ਮੌਕੇ ਗੁਰਬਾਣੀ ਕੀਰਤਨ ਅਤੇ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ, ਸਕੂਲ ਪ੍ਰਬੰਧਕਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ।

ਅਜੀਤ ਡੈਸਕ 24-11-2026
ਟੱਲੇਵਾਲ, 23 ਨਵੰਬਰ (ਸੋਨੀ ਚੀਮਾ)-ਫਿਊਚਰ ਰੈਡੀ ਇੰਟਰਨੈਸ਼ਨਲ ਸਕੂਲ ਟੱਲੇਵਾਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਇਸ ਮੌਕੇ ਗੁਰਬਾਣੀ ਕੀਰਤਨ ਅਤੇ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ, ਸਕੂਲ ਪ੍ਰਬੰਧਕਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ। ਇਸ ਸਮਾਗਮ ਵਿਚ ਟੱਲੇਵਾਲ ਨਹਿਰ ਵਾਲੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਭੁਪਿੰਦਰ ਸਿੰਘ ਵਿਸ਼ੇਸ਼ ਤੌਰ ’ਤੇ ਪਹੁੰਚੇ। ਸਕੂਲ ਪ੍ਰਬੰਧਕਾਂ ਵਲੋਂ ਉਨ੍ਹਾਂ ਦਾ ਸਿਰੋਪਾਉ ਪਾ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਭਾਈ ਤੇਜਿੰਦਰ ਸਿੰਘ ਅਤੇ ਭਾਈ ਹਰਪਿੰਦਰ ਸਿੰਘ ਦੇ ਰਾਗੀ ਜਥੇ ਵਲੋਂ ਰਸਭਿੰਨਾ ਗੁਰਬਾਣੀ ਕੀਰਤਨ ਕੀਤਾ ਗਿਆ, ਜਿਸ ਨਾਲ ਸਮੁੱਚਾ ਮਾਹੌਲ ਗੁਰਮਤਿ ਰੰਗ ਵਿਚ ਰੰਗਿਆ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਫ਼ਲਸਫ਼ੇ ਅਤੇ ਸਿੱਖਿਆਵਾਂ ਨੂੰ ਸਮਰਪਿਤ ਸ਼ਾਨਦਾਰ ਕੋਰੀਓਗ੍ਰਾਫੀਆਂ ਅਤੇ ਕਵੀਸ਼ਰੀਆਂ ਪੇਸ਼ ਕੀਤੀਆਂ ਗਈਆਂ। ਬੱਚਿਆਂ ਦੀਆਂ ਪੇਸ਼ਕਾਰੀਆਂ ਨੇ ਗੁਰੂ ਸਾਹਿਬ ਵਲੋਂ ਦਰਸਾਏ ਸੱਚ, ਸੇਵਾ, ਸਮਾਨਤਾ ਅਤੇ ਸਰਬੱਤ ਦੇ ਭਲੇ ਦੇ ਮਾਰਗ ’ਤੇ ਚੱਲਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਵਿਦਿਆਰਥੀਆਂ ਵਿਚ ਸਿੱਖੀ ਵਿਰਸੇ ਅਤੇ ਦਸਤਾਰ ਪ੍ਰਤੀ ਸਤਿਕਾਰ ਦੀ ਭਾਵਨਾ ਪੈਦਾ ਕਰਨ ਲਈ ਸੁੰਦਰ ਦਸਤਾਰ ਮੁਕਾਬਲਾ ਵੀ ਕਰਵਾਇਆ ਗਿਆ। ਇਸ ਮੁਕਾਬਲੇ ਵਿਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਸਕੂਲ ਵਲੋਂ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਸਰਪੰਚ ਜਗਰਾਜ ਸਿੰਘ, ਰਿਟਾਇਰਡ ਹੈੱਡਮਾਸਟਰ ਰਣਜੀਤ ਸਿੰਘ ਟੱਲੇਵਾਲ, ਸਿਕੰਦਰ ਸਿੰਘ ਅਤੇ ਸਕੂਲ ਦੇ ਐਮ.ਡੀ. ਮੈਡਮ ਰਸਪਾਲ ਕੌਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਪ੍ਰਿੰਸੀਪਲ ਮਨਕੰਵਲ ਸਿੰਘ ਨੇ ਸਮੂਹ ਹਾਜ਼ਰੀਨ ਨੂੰ ਗੁਰਪੁਰਬ ਦੀਆਂ ਵਧਾਈਆਂ ਦਿੱਤੀਆਂ ਅਤੇ ਵਿਦਿਆਰਥੀਆਂ ਨੂੰ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ, ਨਾਮ ਜਪਣ, ਕਿਰਤ ਕਰਨ ਅਤੇ ਵੰਡ ਛਕਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵਾਈਸ ਪ੍ਰਿੰਸੀਪਲ ਪਰਮਜੀਤ ਕੌਰ, ਬੇਅੰਤ ਕੌਰ, ਸੰਦੀਪ ਕੌਰ, ਨਰਿੰਦਰਪਾਲ ਕੌਰ, ਮਨਦੀਪ ਕੌਰ, ਸੁਰਿੰਦਰ ਕੌਰ, ਸ਼ਿਵਰਜੀਤ ਕੌਰ, ਸੀਮਾ, ਸੁਮਨਪ੍ਰੀਤ ਕੌਰ, ਸੰਦੀਪ ਕੌਰ ਦੀਪਾ, ਸੰਦੀਪ ਕੌਰ, ਪੂਜਾ ਵਰਮਾ, ਯਸ਼ਪਾਲ ਕੌਰ ਅਤੇ ਹਰਪ੍ਰੀਤ ਕੌਰ ਸਮੇਤ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਸੰਗਰੂਰ ਵਿਖੇ ਕੱਲ੍ਹ ਨੂੰ ਲੱਗੇਗਾ ਵਿੱਤੀ ਸੇਵਾਵਾਂ ਸੰਬੰਧੀ ਵਿਸ਼ੇਸ਼ ਕੈਂਪ ਅਗਲੀ ਖ਼ਬਰ ਮੋਗਾ ਵਿਖੇ ਹੋਣ ਵਾਲੀ ਵਿਸ਼ਾਲ ਖ਼ੁਸ਼ਹਾਲ ਰੈਲੀ ਵਿਚ ਕੀਤਾ ਜਾਵੇਗਾ 2027 ਵਿਧਾਨ ਸਭਾ ਚੋਣਾਂ ਦਾ ਆਗਾਜ਼-ਪਰਮਿੰਦਰ ਸਿੰਘ ਭੰਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।