24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਅਕਾਲੀ-ਭਾਜਪਾ ਗੱਠਜੋੜ ਦੀ ਮੁੜ ਬਹਾਲੀ ਪੰਜਾਬ ਦੀ ਤਰੱਕੀ, ਸ਼ਾਂਤੀ ਅਤੇ ਖ਼ੁਸ਼ਹਾਲੀ ਦਾ ਨਵਾਂ ਅਧਿਆਏ ਲਿਖੇਗੀ-ਰਮਨ ਜਵੰਧਾ

ਟੱਲੇਵਾਲ, 24 ਨਵੰਬਰ (ਸੋਨੀ ਚੀਮਾ)-ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਵਿਚਕਾਰ ਮੁੜ ਹੋਏ ਇਤਿਹਾਸਕ ਗੱਠਜੋੜ ਦਾ ਜ਼ਿਲ੍ਹਾ ਭਾਜਪਾ ਯੁਵਾ ਮੋਰਚਾ ਵਲੋਂ ਭਰਵਾਂ ਸਵਾਗਤ ਕੀਤਾ ਗਿਆ ਹੈ। ਇਸ ਮੌਕੇ ਭਾਜਪਾ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਰਮਨ ਜਵੰਧਾ ਨੇ ਕਿਹਾ ਕਿ ਇਹ ਫ਼ੈਸਲਾ ਪੰਜਾਬ ਦੇ ਹਿੱਤਾਂ, ਭਾਈਚਾਰਕ ਸਾਂਝ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਲਈ ਬਹੁਤ ਹੀ ਸ਼ਲਾਘਾਯੋਗ ਅਤੇ ਦੂਰਅੰਦੇਸ਼ੀ ਕਦਮ ਹੈ।

ਜ਼ਿਲ੍ਹਾ ਪ੍ਰਧਾਨ ਰਮਨ ਜਵੰਧਾ 25-11-2026
ਟੱਲੇਵਾਲ, 24 ਨਵੰਬਰ (ਸੋਨੀ ਚੀਮਾ)-ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਵਿਚਕਾਰ ਮੁੜ ਹੋਏ ਇਤਿਹਾਸਕ ਗੱਠਜੋੜ ਦਾ ਜ਼ਿਲ੍ਹਾ ਭਾਜਪਾ ਯੁਵਾ ਮੋਰਚਾ ਵਲੋਂ ਭਰਵਾਂ ਸਵਾਗਤ ਕੀਤਾ ਗਿਆ ਹੈ। ਇਸ ਮੌਕੇ ਭਾਜਪਾ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਰਮਨ ਜਵੰਧਾ ਨੇ ਕਿਹਾ ਕਿ ਇਹ ਫ਼ੈਸਲਾ ਪੰਜਾਬ ਦੇ ਹਿੱਤਾਂ, ਭਾਈਚਾਰਕ ਸਾਂਝ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਲਈ ਬਹੁਤ ਹੀ ਸ਼ਲਾਘਾਯੋਗ ਅਤੇ ਦੂਰਅੰਦੇਸ਼ੀ ਕਦਮ ਹੈ। ਜ਼ਿਲ੍ਹਾ ਪ੍ਰਧਾਨ ਜਵੰਧਾ ਨੇ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਅਤੇ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਦੋਂ ਵੀ ਪੰਜਾਬ ਵਿਚ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਬਣੀ ਹੈ, ਸੂਬੇ ਵਿਚ ਅਮਨ-ਕਾਨੂੰਨ ਦੀ ਸਥਿਤੀ ਮਜ਼ਬੂਤ ਹੋਈ ਹੈ ਅਤੇ ਬੁਨਿਆਦੀ ਢਾਂਚੇ ਦਾ ਰਿਕਾਰਡ ਤੋੜ ਵਿਕਾਸ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਗੱਠਜੋੜ ਸਿਰਫ਼ ਸਿਆਸੀ ਸਮਝੌਤਾ ਨਹੀਂ, ਸਗੋਂ ਪੰਜਾਬੀਆਂ ਦੀਆਂ ਭਾਵਨਾਵਾਂ ਅਤੇ ਉਮੀਦਾਂ ਦਾ ਪ੍ਰਤੀਕ ਹੈ, ਜਿਸ ਨੂੰ ’ਨਹੁੰ-ਮਾਸ ਦਾ ਰਿਸ਼ਤਾ’ ਕਿਹਾ ਜਾਂਦਾ ਹੈ। ਨੌਜਵਾਨਾਂ ਦੀ ਭੂਮਿਕਾ ’ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ਗੱਠਜੋੜ ਨਾਲ ਪੰਜਾਬ ਦੇ ਨੌਜਵਾਨਾਂ ਵਿਚ ਨਵੀਂ ਊਰਜਾ ਅਤੇ ਉਮੀਦ ਜਾਗੀ ਹੈ। ਕੇਂਦਰ ਦੀ ਮੋਦੀ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਪੰਜਾਬ ਦੀ ਖੇਤਰੀ ਪਾਰਟੀ ਦੇ ਤਜਰਬੇ ਦੇ ਸੁਮੇਲ ਨਾਲ ਸੂਬੇ ਵਿਚ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ, ਨਸ਼ਿਆਂ ਦਾ ਖ਼ਾਤਮਾ ਹੋਵੇਗਾ ਅਤੇ ਉਦਯੋਗ ਮੁੜ ਲੀਹ ’ਤੇ ਆਉਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਭਾਜਪਾ ਯੁਵਾ ਮੋਰਚਾ ਦਾ ਹਰ ਇਕ ਵਰਕਰ ਇਸ ਗੱਠਜੋੜ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਦਿਨ-ਰਾਤ ਇੱਕ ਕਰ ਦੇਵੇਗਾ ਅਤੇ ਆਉਣ ਵਾਲੀਆਂ ਚੋਣਾਂ ਵਿਚ ਗੱਠਜੋੜ ਦੀ ਇਤਿਹਾਸਕ ਜਿੱਤ ਯਕੀਨੀ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਏਗਾ।
ਪਿਛਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਹੋਣ ਤੋਂ ਬਾਅਦ ਜ਼ਿਲ੍ਹਾ ਬਰਨਾਲਾ ਦੇ ਅਕਾਲੀ ਤੇ ਭਾਜਪਾ ਆਗੂਆਂ ਨੇ ਮਨਾਈ ਖ਼ੁਸ਼ੀ ਅਗਲੀ ਖ਼ਬਰ ਗੁਰਦੁਆਰਾ ਬਾਬਾ ਗਾਂਧਾ ਸਿੰਘ ਜੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।