ਪਿੰਡ ਠੁੱਲੀਵਾਲ ਵਿਖੇ 14 ਏਕੜ ਵਿਚ ਸਥਾਪਿਤ ਡੰਪ ਵਿਚ ਲਗਭਗ 70 ਹਜ਼ਾਰ ਟਨ ਪਰਾਲੀ ਸਟੋਰ
ਮਹਿਲ ਕਲਾਂ, 24 ਨਵੰਬਰ (ਤਰਸੇਮ ਸਿੰਘ ਗਹਿਲ, ਅਵਤਾਰ ਸਿੰਘ ਅਣਖੀ)-ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਅਭਿਜੀਤ ਕਪਲਿਸ਼ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਡਾ: ਹਰਜਿੰਦਰ ਸਿੰਘ ਬੇਦੀ ਵਲੋਂ ਪਿੰਡ ਠੁੱਲੀਵਾਲ ਵਿਚ ਸਥਾਪਿਤ ਪਰਾਲੀ ਦੇ ਡੰਪ ਦਾ ਦੌਰਾ ਕਰ ਕੇ ਪਰਾਲੀ ਦੀ ਇਕੱਤਰਤਾ, ਸਟੋਰੇਜ ਅਤੇ ਲਿਫ਼ਟਿੰਗ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਹ ਡੰਪ ਸੰਗਰੂਰ ਆਰਐਨਜੀ ਪ੍ਰਾਈਵੇਟ ਲਿਮਟਿਡ ਵਲੋਂ ਪਿੰਡ ਠੁੱਲੀਵਾਲ ਵਿਚ ਲਗਭਗ 14 ਏਕੜ ਰਕਬੇ ਵਿਚ ਸਥਾਪਿਤ ਕੀਤਾ ਗਿਆ ਹੈ, ਜਿੱਥੇ ਤਕਰੀਬਨ 70,000 ਟਨ ਪਰਾਲੀ ਇਕੱਤਰ ਕਰ ਕੇ ਸਟੋਰ ਕੀਤੀ ਗਈ ਹੈ।
ਡ
ਡਾ: ਬੀ ਆਰ ਅੰਬੇਡਕਰ ਚੈਰੀਟੇਬਲ ਮੰਚ ਸੰਗਰੂਰ ਅਤੇ ਬਰਨਾਲਾ ਦੇ ਆਗੂ ਮੀਟਿੰਗ ਦੌਰਾਨ। ਤਸਵੀਰ : ਗੁਰਜੀਤ ਸਿੰਘ ਖੁੱਡੀ
25-11-2026
ਮਹਿਲ ਕਲਾਂ, 24 ਨਵੰਬਰ (ਤਰਸੇਮ ਸਿੰਘ ਗਹਿਲ, ਅਵਤਾਰ ਸਿੰਘ ਅਣਖੀ)-ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਅਭਿਜੀਤ ਕਪਲਿਸ਼ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਡਾ: ਹਰਜਿੰਦਰ ਸਿੰਘ ਬੇਦੀ ਵਲੋਂ ਪਿੰਡ ਠੁੱਲੀਵਾਲ ਵਿਚ ਸਥਾਪਿਤ ਪਰਾਲੀ ਦੇ ਡੰਪ ਦਾ ਦੌਰਾ ਕਰ ਕੇ ਪਰਾਲੀ ਦੀ ਇਕੱਤਰਤਾ, ਸਟੋਰੇਜ ਅਤੇ ਲਿਫ਼ਟਿੰਗ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਹ ਡੰਪ ਸੰਗਰੂਰ ਆਰਐਨਜੀ ਪ੍ਰਾਈਵੇਟ ਲਿਮਟਿਡ ਵਲੋਂ ਪਿੰਡ ਠੁੱਲੀਵਾਲ ਵਿਚ ਲਗਭਗ 14 ਏਕੜ ਰਕਬੇ ਵਿਚ ਸਥਾਪਿਤ ਕੀਤਾ ਗਿਆ ਹੈ, ਜਿੱਥੇ ਤਕਰੀਬਨ 70,000 ਟਨ ਪਰਾਲੀ ਇਕੱਤਰ ਕਰ ਕੇ ਸਟੋਰ ਕੀਤੀ ਗਈ ਹੈ। ਇਸ ਡੰਪ ਰਾਹੀਂ ਪਿੰਡ ਮਨਾਲ, ਠੁੱਲੀਵਾਲ, ਮਾਂਗੇਵਾਲ, ਕੁਰੜ , ਛਾਪਾ ਤੇ ਸਹੌਰ ਸਮੇਤ ਨੇੜਲੇ ਪਿੰਡਾਂ ਵਿਚੋਂ ਬੇਲਰਾਂ ਰਾਹੀਂ ਪਰਾਲੀ ਦੀਆਂ ਗੱਠਾਂ ਇਕੱਠੀਆਂ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਖੇਤੀਬਾੜੀ ਅਧਿਕਾਰੀਆਂ ਨੇ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਤੋਂ ਇਲਾਵਾ ਬਾਹਰਲੇ ਜ਼ਿਲਿ੍ਹਆਂ ਦੇ ਤਕਰੀਬਨ 14 ਬੇਲਰ ਵੀ ਇਸ ਡੰਪ ਦੇ ਨੇੜਲੇ ਖੇਤਰਾਂ ਵਿਚ ਕੰਮ ਕਰਦੇ ਹੋਏ ਕਿਸਾਨਾਂ ਦੇ ਖੇਤਾਂ ਵਿਚੋਂ ਪਰਾਲੀ ਦੀਆਂ ਗੱਠਾਂ ਤਿਆਰ ਕਰ ਕੇ ਇਕੱਤਰ ਕਰ ਰਹੇ ਹਨ। ਇਸ ਨਾਲ ਪਰਾਲੀ ਦੀ ਇਕੱਤਰਤਾ ਅਤੇ ਲਿਫ਼ਟਿੰਗ ਦੇ ਕੰਮ ਨੂੰ ਹੋਰ ਤੇਜ਼ੀ ਮਿਲੀ ਹੈ ਅਤੇ ਨੇੜਲੇ ਪਿੰਡਾਂ ਦੇ ਕਿਸਾਨਾਂ ਨੂੰ ਪਰਾਲੀ ਦੇ ਪ੍ਰਬੰਧਨ ਲਈ ਵਧੇਰੇ ਸਹੂਲਤ ਮਿਲ ਰਹੀ ਹੈ। ਇਸ ਮੌਕੇ ਸ੍ਰੀ ਹਰਜਿੰਦਰ ਸਿੰਘ ਬੇਦੀ ਨੇ ਕਿਹਾ ਕਿ ਪਰਾਲੀ ਨੂੰ ਸਿਰਫ਼ ਫ਼ਸਲ ਦੀ ਰਹਿੰਦ-ਖੂੰਹਦ ਸਮਝਣ ਦੀ ਬਜਾਏ ਇਸ ਨੂੰ ਇਕ ਕੀਮਤੀ ਪੂੰਜੀ ਅਤੇ ਆਮਦਨ ਦੇ ਸਰੋਤ ਵਜੋਂ ਦੇਖਣ ਦੀ ਲੋੜ ਹੈ। ਪਰਾਲੀ ਦੀਆਂ ਗੱਠਾਂ ਬਣਾ ਕੇ ਉਦਯੋਗਿਕ ਇਕਾਈਆਂ ਤੱਕ ਪਹੁੰਚਾਉਣ ਨਾਲ ਜਿੱਥੇ ਕਿਸਾਨਾਂ ਨੂੰ ਆਰਥਿਕ ਲਾਭ ਮਿਲਣ ਦੀ ਸੰਭਾਵਨਾ ਬਣਦੀ ਹੈ, ਉੱਥੇ ਹੀ ਇਸ ਦੀ ਵਰਤੋਂ ਨਾਲ ਊਰਜਾ ਉਤਪਾਦਨ ਅਤੇ ਉਦਯੋਗਿਕ ਲੋੜਾਂ ਵੀ ਪੂਰੀਆਂ ਕੀਤੀਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੇ ਸਟੋਰੇਜ ਡੰਪ ਕਿਸਾਨਾਂ, ਬੇਲਰ ਮਾਲਕਾਂ ਅਤੇ ਉਦਯੋਗਿਕ ਇਕਾਈਆਂ ਵਿਚਕਾਰ ਇਕ ਮਜ਼ਬੂਤ ਤਾਲਮੇਲ ਸਥਾਪਿਤ ਕਰਦੇ ਹਨ। ਇਸ ਮੌਕੇ ਹਾਜ਼ਰ ਕਿਸਾਨਾਂ ਨੇ ਦੱਸਿਆ ਕਿ ਇਹ ਡੰਪ ਨੇੜਲੇ ਪਿੰਡਾਂ ਦੇ ਕਿਸਾਨਾਂ ਲਈ ਬਹੁਤ ਲਾਹੇਵੰਦ ਸਾਬਤ ਹੋ ਰਿਹਾ ਹੈ। ਡੰਪ ਵਲੋਂ ਵੱਖ-ਵੱਖ ਪਿੰਡਾਂ ਵਿਚੋਂ ਬੇਲਰਾਂ ਰਾਹੀਂ ਪਰਾਲੀ ਇਕੱਠੀ ਕੀਤੀ ਜਾ ਰਹੀ ਹੈ, ਜਿਸ ਨਾਲ ਕਿਸਾਨਾਂ ਨੂੰ ਪਰਾਲੀ ਦੇ ਪ੍ਰਬੰਧਨ ਵਿਚ ਕਾਫ਼ੀ ਸਹੂਲਤ ਮਿਲ ਰਹੀ ਹੈ। ਕਿਸਾਨਾਂ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਪ੍ਰਬੰਧਾਂ ਨਾਲ ਪਰਾਲੀ ਨੂੰ ਅੱਗ ਲਗਾਉਣ ਦੀ ਸਮੱਸਿਆ ਘਟਾਉਣ ਦੇ ਨਾਲ-ਨਾਲ ਇਸ ਨੂੰ ਇਕ ਲਾਭਦਾਇਕ ਸਰੋਤ ਵਜੋਂ ਵਰਤਣ ਨੂੰ ਵੀ ਉਤਸ਼ਾਹ ਮਿਲਦਾ ਹੈ। ਇਸ ਮੌਕੇ ਸ੍ਰੀ ਵਧੀਕ ਡਿਪਟੀ ਵਿਕਾਸ ਦਫ਼ਤਰ ਤੋਂ ਸੁਪਰਡੈਂਟ ਅਨੁਰਾਗ ਵਰਮਾ, ਖੇਤੀਬਾੜੀ ਵਿਭਾਗ ਤੋਂ ਸ੍ਰੀਮਤੀ ਸੁਨੀਤਾ ਸ਼ਰਮਾ, ਗੁਰਵੀਰ ਸਿੰਘ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਪਿੰਡ ਠੁੱਲੀਵਾਲ ਦੀ ਪੰਚਾਇਤ, ਪਲਾਂਟ ਹੈੱਡ, ਬੇਲਰ ਮਾਲਕ ਮੱਖਣ ਸਿੰਘ, ਹਰਪ੍ਰੀਤ ਸਿੰਘ, ਪਿਆਰਾ ਸਿੰਘ ਤੋਂ ਇਲਾਵਾ ਹੋਰ ਕਿਸਾਨ ਹਾਜ਼ਰ ਸਨ।