ਪਿੰਡ-ਪਿੰਡ ’ਚ ਸੰਪਰਕ ਮੁਹਿੰਮ ਸਦਕਾ ਕਾਂਗਰਸ ਪਾਰਟੀ ਦਾ ਆਧਾਰ ਮਜ਼ਬੂਤ ਹੋਇਆ - ਬੀਬੀ ਕਾਂਤਾ ਕੁਠਾਲਾ
ਮਹਿਲ ਕਲਾਂ, 25 ਨਵੰਬਰ (ਅਵਤਾਰ ਸਿੰਘ ਅਣਖੀ)-ਕਾਂਗਰਸ ਪਾਰਟੀ ਹਾਈਕਮਾਂਡ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹਲਕਾ ਮਹਿਲ ਕਲਾਂ ਅੰਦਰ ਪਿੰਡ ਪੱਧਰ ’ਤੇ ਚਲਾਈ ਜਾ ਰਹੀ ਸੰਪਰਕ ਮੁਹਿੰਮ ਸਦਕਾ ਪਾਰਟੀ ਦਾ ਆਧਾਰ ਪਹਿਲਾਂ ਨਾਲੋਂ ਬੇਹੱਦ ਮਜ਼ਬੂਤ ਹੋਇਆ ਹੈ। ਇਹ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਬੀਬੀ ਕਾਂਤਾ ਕੁਠਾਲਾ ਨੇ ਹਲਕਾ ਮਹਿਲ ਕਲਾਂ ਦੇ ਵੱਖ-ਵੱਖ ਪਿੰਡਾਂ ’ਚ ਮੀਟਿੰਗਾਂ ਕਰਵਾਉਣ ਉਪਰੰਤ ਗੱਲਬਾਤ ਦੌਰਾਨ ਕੀਤਾ।
ਅਜੀਤ ਡੈਸਕ
26-11-2026