ਭਗਤ ਮੋਹਨ ਲਾਲ ਸੇਵਾ ਸਮਿਤੀ ਵਲੋਂ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ 29 ਨੂੰ
ਬਰਨਾਲਾ, 25 ਨਵੰਬਰ (ਨਰਿੰਦਰ ਅਰੋੜਾ)-ਭਗਤ ਮੋਹਨ ਲਾਲ ਸੇਵਾ ਸਮਿਤੀ (ਰਜਿ:) ਬਰਨਾਲਾ ਵਲੋਂ ਪੰਜਾਬ ਆਈ ਹਸਪਤਾਲ ਬਰਨਾਲਾ ਦੇ ਵਿਸ਼ੇਸ਼ ਸਹਿਯੋਗ ਨਾਲ ਅੱਖਾਂ ਦਾ ਇਕ ਵਿਸ਼ਾਲ ਮੁਫ਼ਤ ਚੈੱਕਅਪ ਅਤੇ ਆਪ੍ਰੇਸ਼ਨ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਿਤੀ ਦੇ ਆਗੂ ਬੀਰਬਲ ਦਾਸ ਨੇ ਦੱਸਿਆ ਕਿ ਇਹ ਕੈਂਪ 29 ਨਵੰਬਰ 2026 (ਦਿਨ ਐਤਵਾਰ) ਨੂੰ ਸਵੇਰੇ 9:00 ਵਜੇ ਤੋਂ ਦੁਪਹਿਰ 2:00 ਵਜੇ ਤੱਕ ਸਥਾਨਕ ਰਾਮ ਬਾਗ ਕਮੇਟੀ (ਸ਼ਾਂਤੀ ਹਾਲ) ਬਰਨਾਲਾ ਵਿਖੇ ਲਗਾਇਆ ਜਾਵੇਗਾ।
ਅਜੀਤ ਡੈਸਕ
26-11-2026