ਪਿੰਡ ਚੀਮਾ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
ਟੱਲੇਵਾਲ, 25 ਨਵੰਬਰ (ਸੋਨੀ ਚੀਮਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਚੀਮਾ ਦੇ ਗੁਰਦੁਆਰਾ ਰਾਮਬਾਗ ਸਾਹਿਬ ਤੋਂ ਗੁਰੂ ਘਰ ਦੇ ਮੁੱਖ ਸੇਵਾਦਾਰ ਬਾਬਾ ਬੇਅੰਤ ਸਿੰਘ ਕੈਰੋ ਦੀ ਅਗਵਾਈ ਹੇਠ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਸਦਕਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਪਿੰਡ ਦੇ ਗੁਰਦੁਆਰਾ ਸਾਹਿਬ ਤੋਂ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਹੋਈ।
ਅਜੀਤ ਡੈਸਕ
26-11-2026