26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਗੁਰਮਤਿ ਸੰਤ ਸਮਾਗਮ ਕੱਲ੍ਹ ਤੋਂ

ਦਿੜ੍ਹਬਾ ਮੰਡੀ, 25 ਨਵੰਬਰ (ਜਸਵੀਰ ਸਿੰਘ ਔਜਲਾ)-ਗੁਰਦੁਆਰਾ ਸੰਤ ਆਸ਼ਰਮ, ਈਸ਼ਰ ਭਵਨ, ਛਾਹੜ ਵਿਖੇ 27,28,29 ਨਵੰਬਰ ਤੱਕ ਮਹਾਨ ਗੁਰਮਤਿ ਸੰਤ ਸਮਾਗਮ ਕਰਵਾਇਆ ਜਾ ਰਿਹਾ ਹੈ। ਸੰਗਤਾਂ ਨਾਲ ਮਹਾਨ ਗੁਰਮਤਿ ਸਮਾਗਮ ਦਾ ਪੋਸਟਰ ਜਾਰੀ ਕਰਦੇ ਹੋਏ ਜਥੇਦਾਰ ਭਾਈ ਸੁਖਜੀਤ ਸਿੰਘ ਨੇ ਦੱਸਿਆ ਕਿ ਇਹ ਸਮਾਗਮ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਸੰਤ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਪਵਿੱਤਰ ਯਾਦ ਵਿੱਚ ਕਰਵਾਇਆ ਜਾ ਰਿਹਾ ਹੈ।

ਅਜੀਤ ਡੈਸਕ 26-11-2026
ਦਿੜ੍ਹਬਾ ਮੰਡੀ, 25 ਨਵੰਬਰ (ਜਸਵੀਰ ਸਿੰਘ ਔਜਲਾ)-ਗੁਰਦੁਆਰਾ ਸੰਤ ਆਸ਼ਰਮ, ਈਸ਼ਰ ਭਵਨ, ਛਾਹੜ ਵਿਖੇ 27,28,29 ਨਵੰਬਰ ਤੱਕ ਮਹਾਨ ਗੁਰਮਤਿ ਸੰਤ ਸਮਾਗਮ ਕਰਵਾਇਆ ਜਾ ਰਿਹਾ ਹੈ। ਸੰਗਤਾਂ ਨਾਲ ਮਹਾਨ ਗੁਰਮਤਿ ਸਮਾਗਮ ਦਾ ਪੋਸਟਰ ਜਾਰੀ ਕਰਦੇ ਹੋਏ ਜਥੇਦਾਰ ਭਾਈ ਸੁਖਜੀਤ ਸਿੰਘ ਨੇ ਦੱਸਿਆ ਕਿ ਇਹ ਸਮਾਗਮ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਸੰਤ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਪਵਿੱਤਰ ਯਾਦ ਵਿੱਚ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਮਾਗਮ ਸੰਤ ਬਾਬਾ ਸਾਧੂ ਸਿੰਘ ਛਾਹੜ ਵਾਲਿਆਂ ਦੀ ਨਿਗਰਾਨੀ ਹੇਠ ਹੋਵੇਗਾ। ਇਸ ਦੌਰਾਨ ਤਿੰਨੇ ਦਿਨ ਗੁਰਬਾਣੀ ਕੀਰਤਨ ਅਤੇ ਗੁਰਮਤਿ ਦੀਵਾਨ ਸਜਾਏ ਜਾਣਗੇ। 27 ਅਤੇ 28 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਅਤੇ ਸ਼ਾਮ 7 ਤੋਂ ਰਾਤ 10 ਵਜੇ ਤੱਕ ਦੀਵਾਨ ਸਜਣਗੇ, ਜਦਕਿ 29 ਨਵੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਦੀਵਾਨਾਂ ਦੀ ਸੰਪੂਰਨਤਾ ਹੋਵੇਗੀ।
ਪਿਛਲੀ ਖ਼ਬਰ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ 29 ਨਵੰਬਰ ਨੂੰ ਲੱਗੇਗਾ ਮੁਫ਼ਤ ਮੈਡੀਕਲ ਚੈੱਕਅੱਪ ਅਤੇ ਖੂਨਦਾਨ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।