ਮਾਡਰਨ ਸੈਕੂਲਰ ਸਕੂਲ ਵਿਖੇ ਪ੍ਰਾਇਮਰੀ ਵਿੰਗ ਦਾ ਸਾਲਾਨਾ ਸਮਾਰੋਹ ਮਨਾਇਆ
ਸੰਦੌੜ, 25 ਨਵੰਬਰ (ਜਸਵੀਰ ਸਿੰਘ ਜੱਸੀ, ਗੁਰਪ੍ਰੀਤ ਸਿੰਘ ਚੀਮਾ)- ਮਾਡਰਨ ਸੈਕੂਲਰ ਪਬਲਿਕ ਸਕੂਲ ਸ਼ੇਰਗੜ੍ਹ ਚੀਮਾ ਵਿਖੇ ਪ੍ਰਾਇਮਰੀ ਵਿੰਗ (ਨਰਸਰੀ ਤੋਂ ਦੂਜੀ ਜਮਾਤ) ਦਾ ਸਾਲਾਨਾ ਸਮਾਰੋਹ ਬੜੀ ਧੂਮ-ਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਰੋਹ ਦੀ ਸ਼ੁਰੂਆਤ ਪਾਠ ਅਤੇ ਦੀਪ ਜਗਾਉਣ ਦੀ ਰਸਮ ਨਾਲ ਹੋਈ, ਜਿਸ ਉਪਰੰਤ ਨੰਨ੍ਹੇ-ਮੁੰਨੇ ਬੱਚਿਆਂ ਨੇ ਸਰਸਵਤੀ ਵੰਦਨਾ ਪੇਸ਼ ਕੀਤੀ।
ਸੰਦੌੜ, 25 ਨਵੰਬਰ (ਜਸਵੀਰ ਸਿੰਘ ਜੱਸੀ, ਗੁਰਪ੍ਰੀਤ ਸਿੰਘ ਚੀਮਾ)- ਮਾਡਰਨ ਸੈਕੂਲਰ ਪਬਲਿਕ ਸਕੂਲ ਸ਼ੇਰਗੜ੍ਹ ਚੀਮਾ ਵਿਖੇ ਪ੍ਰਾਇਮਰੀ ਵਿੰਗ (ਨਰਸਰੀ ਤੋਂ ਦੂਜੀ ਜਮਾਤ) ਦਾ ਸਾਲਾਨਾ ਸਮਾਰੋਹ ਬੜੀ ਧੂਮ-ਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਰੋਹ ਦੀ ਸ਼ੁਰੂਆਤ ਪਾਠ ਅਤੇ ਦੀਪ ਜਗਾਉਣ ਦੀ ਰਸਮ ਨਾਲ ਹੋਈ, ਜਿਸ ਉਪਰੰਤ ਨੰਨ੍ਹੇ-ਮੁੰਨੇ ਬੱਚਿਆਂ ਨੇ ਸਰਸਵਤੀ ਵੰਦਨਾ ਪੇਸ਼ ਕੀਤੀ। ਇਸ ਮੌਕੇ ਵਿਦਿਆਰਥੀਆਂ ਨੇ ਪੰਜਾਬੀ ਡਾਂਸ, ਰੰਗਲਾ ਪੰਜਾਬ ਭੰਗੜਾ, ਬੁੰਮਰੋ, ਵਾਟਰ ਥੀਮ ਡਾਂਸ, ਜਾਦੂ ਡਾਂਸ, ਵੈਸਟਰਨ ਡਾਂਸ, ਚੇਅਰ ਡਾਂਸ, ਮੋਬਾਈਲ ਥੀਮ, ਗਰੁੱਪ ਡਾਂਸ ਅਤੇ ਵੱਖ-ਵੱਖ ਕਵਿਤਾਵਾਂ ਤੇ ਰਾਈਮਜ਼ ਰਾਹੀਂ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਬੱਚਿਆਂ ਦੀਆਂ ਦਿਲਕਸ਼ ਪੇਸ਼ਕਾਰੀਆਂ ਨੇ ਦਰਸ਼ਕਾਂ ਦਾ ਮਨ ਮੋਹ ਲਿਆ। ਇਸ ਮੌਕੇ ਡਾਇਰੈਕਟਰ ਡਾ. ਜਗਜੀਤ ਸਿੰਘ ਧੂਰੀ ਨੇ ਮਾਪਿਆਂ ਨਾਲ ਸਫਲ ਮਾਪੇ ਬਣਨ ਅਤੇ ਬੱਚਿਆਂ ਦੇ ਵਿਦੇਸ਼ਾਂ ਵੱਲ ਵਧ ਰਹੇ ਰੁਝਾਨ ਸਬੰਧੀ ਵਿਚਾਰ ਸਾਂਝੇ ਕੀਤੇ। ਪ੍ਰਿੰਸੀਪਲ ਡਾ. ਨੀਤੂ ਸੇਠੀ ਨੇ ਸਾਲਾਨਾ ਰਿਪੋਰਟ ਪੜ੍ਹਦਿਆਂ ਸਕੂਲ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ। ਸਮਾਰੋਹ ਦੇ ਗੈਸਟ ਆਫ ਆਨਰ ਸ. ਸਰਬਜੀਤ ਸਿੰਘ ਵੱਲੋਂ ਹੋਣਹਾਰ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਦੀ ਸਮਾਪਤੀ ਵੋਟ ਆਫ ਥੈਂਕਸ ਅਤੇ ਰਾਸ਼ਟਰੀ ਗੀਤ ਨਾਲ ਹੋਈ।