28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਆਊਟਸੋਰਸਿੰਗ ਕਲਰਕਾਂ ਵਲੋਂ ਰੋਸ ਪ੍ਰਦਰਸ਼ਨ

ਬਰਨਾਲਾ, 27 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ (ਪੀ. ਪੀ.

ਅਜੀਤ ਡੈਸਕ 28-11-2026
ਬਰਨਾਲਾ, 27 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ (ਪੀ.ਪੀ.3 ਸ਼ਾਖਾ) ਵਲੋਂ ਜਾਰੀ ਕੀਤੇ ਗਏ ਇੱਕ ਤਾਜ਼ਾ ਹੁਕਮ ਵਿਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਆਊਟਸੋਰਸਿੰਗ ਕਲਰਕਾਂ ਨੂੰ ਕੰਟਰੈਕਟ ਵਿਚ ਲਿਆਉਣ ਤੋਂ ਸਾਫ਼ ਅਸਮਰੱਥਾ ਪ੍ਰਗਟਾਈ ਗਈ ਹੈ। ਸਰਕਾਰ ਦੇ ਇਸ ਮੁਲਾਜ਼ਮ ਮਾਰੂ ਫ਼ੈਸਲੇ ਖ਼ਿਲਾਫ਼ ਵਿਭਾਗੀ ਜਥੇਬੰਦੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਅੱਜ ਇਸ ਮਾਰੂ ਪੱਤਰ ਨੂੰ ਤੁਰੰਤ ਰੱਦ ਕਰਵਾਉਣ ਲਈ ਯੂਨੀਅਨ ਵਲੋਂ ਸਮੂਹ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੰਡਲ ਦਫ਼ਤਰ ਬਰਨਾਲਾ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ, ਪੱਤਰ ਦੀਆਂ ਕਾਪੀਆਂ ਫੂਕੀਆਂ ਗਈਆਂ। ਉਪਰੰਤ ਐਕਸੀਅਨ ਰਾਹੀਂ ਵਿਭਾਗ ਦੇ ਮੁਖੀ ਨੂੰ ਮੰਗ-ਪੱਤਰ ਭੇਜਿਆ ਗਿਆ। ਆਊਟਸੋਰਸਿੰਗ ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰਜ਼ ਯੂਨੀਅਨ ਪੰਜਾਬ ਤੋਂ ਬਿੰਦਰ ਸਿੰਘ ਜਿੰਦ ਅਤੇ ਜਲ ਸਪਲਾਈ ਅਤੇ ਕੰਟਰੈਕਟ ਵਰਕਰਜ਼ ਯੂਨੀਅਨ ਰਜਿ ਨੰਬਰ 31 ਅਤੇ ਵਿਭਾਗ ਦੀਆਂ ਹੋਰ ਭਰਾਤਰੀ ਜਥੇਬੰਦੀਆਂ ਦੇ ਆਗੂਆਂ ਨੇ ਦੱਸਿਆ ਕਿ ਮਿਤੀ 23-11-2026 ( ਜਾਰੀ ਮਿਤੀ 24-11-2026) ਨੂੰ ਮੁੱਖ ਸਕੱਤਰ, ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਪੱਤਰ (ਨੰ: 11/24/26-4ਪੀ.ਪੀ.3/612) ਰਾਹੀਂ ਵਿਭਾਗ ਦੇ ਕਲਰਕ ਕਾਡਰ ਨੂੰ ਕੰਟਰੈਕਟ ਵਿਚ ਤਬਦੀਲ ਕਰਨ ਤੋਂ ਨਾਂਹ ਕਰ ਦਿੱਤੀ ਗਈ ਹੈ। ਯੂਨੀਅਨ ਆਗੂਆਂ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਇੱਕ ਪਾਸੇ ਸਰਕਾਰ ਮੁਲਾਜ਼ਮਾਂ ਦਾ ਭਵਿੱਖ ਸੁਰੱਖਿਅਤ ਕਰਨ ਲਈ ਨਵੇਂ ਐਕਟ ਬਣਾਉਣ ਦੇ ਢੰਡੋਰੇ ਪਿੱਟ ਰਹੀ ਹੈ, ਪਰ ਦੂਜੇ ਪਾਸੇ ਅਫ਼ਸਰਸ਼ਾਹੀ ਰਾਹੀਂ ਅਜਿਹੇ ਪੱਤਰ ਜਾਰੀ ਕਰਵਾ ਕੇ ਸਾਲਾਂ ਤੋਂ ਨਿਗੂਣੀਆਂ ਤਨਖ਼ਾਹਾਂ ’ਤੇ ਕੰਮ ਕਰ ਰਹੇ ਕਾਮਿਆਂ ਦੇ ਹੱਕਾਂ ’ਤੇ ਡਾਕਾ ਮਾਰਿਆ ਜਾ ਰਿਹਾ ਹੈ। ਇਸ ਰੋਸ ਪ੍ਰਦਰਸ਼ਨ ਦੌਰਾਨ ਸਰਕਾਰ ਦੇ ਇਸ ਨਾਦਰਸ਼ਾਹੀ ਫ਼ਰਮਾਨ ਦੀਆਂ ਕਾਪੀਆਂ ਸਾੜ ਕੇ ਸੁੱਤੀ ਪਈ ਸਰਕਾਰ ਨੂੰ ਜਗਾਇਆ ਗਿਆ ਹੈ। ਜਥੇਬੰਦੀ ਨੇ ਪੰਜਾਬ ਸਰਕਾਰ ਨੂੰ ਸਿੱਧੀ ਚੇਤਾਵਨੀ ਦਿੰਦਿਆਂ ਕਿਹਾ ਹੈ ਕਿ ਜੇਕਰ ਇਸ ਪੱਤਰ ਨੂੰ ਤੁਰੰਤ ਵਾਪਸ ਲੈ ਕੇ ਆਊਟਸੋਰਸਿੰਗ ਕਲਰਕਾਂ ਅਤੇ ਹੋਰ ਕਾਮਿਆਂ ਨੂੰ ਕੰਟਰੈਕਟ ਅਧੀਨ ਲਿਆਉਣ ਦੀ ਪ੍ਰਕਿਰਿਆ ਮੁੜ ਸ਼ੁਰੂ ਨਾ ਕੀਤੀ ਗਈ, ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਤੇਜ਼ ਕਰਦਿਆਂ ਸੂਬਾ ਪੱਧਰੀ ਐਕਸ਼ਨ ਉਲੀਕੇ ਜਾਣਗੇ, ਜਿਸ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਸਬੰਧਿਤ ਵਿਭਾਗ ਦੀ ਹੋਵੇਗੀ। ਇਸ ਰੋਸ ਪ੍ਰੋਗਰਾਮ ਵਿਚ ਭਰਾਤਰੀ ਜਥੇਬੰਦੀਆਂ ਤੋਂ ਕਰਮਜੀਤ ਸਿੰਘ ਬੀਹਲਾ, ਤਰਸੇਮ ਭੱਠਲ, ਅਨਿਲ ਕੁਮਾਰ, ਦਰਸ਼ਨ ਚੀਮਾ, ਹੰਸਾ ਸਿੰਘ ਮੌੜ ਨਾਭਾ ਨੇ ਵੀ ਸੰਬੋਧਨ ਕੀਤਾ।
ਪਿਛਲੀ ਖ਼ਬਰ ਕੂੜੇ ਦੇ ਡੰਪ ’ਚ ਲੱਗੀ ਅੱਗ ਤੋਂ ਉੱਠ ਰਹੇ ਧੂੰਏਂ ਨੇ ਲੋਕਾਂ ਦਾ ਜਿਊਣਾ ਕੀਤਾ ਦੁੱਭਰ ਨਵੇਂ ਬੱਸ ਸਟੈਂਡ ਨੇੜੇ ਫੈਲ ਰਿਹਾ... ਅਗਲੀ ਖ਼ਬਰ ਪਿੰਡ ਮਨਾਲ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਇਸਤਰੀ ਵਿੰਗ ਦੀ ਚੋਣ, ਬੀਬੀ ਬੇਅੰਤ ਕੌਰ ਪ੍ਰਧਾਨ ਚੁਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।