ਪੈਰਾ ਸਪੋਰਟਸ ਵਿਚ ਬੈਡਮਿੰਟਨ ਮੁਕਾਬਲੇ ’ਚ ਮਨਵੀਰ ਬਾਵਾ ਨੇ ਸੋਨ ਤਗਮਾ ਜਿੱਤਿਆ
ਬਰਨਾਲਾ, 27 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਸਿੱਖਿਆ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਇੰਦੂ ਸਿਮਕ ਦੀ ਯੋਗ ਅਗਵਾਈ ਹੇਠ ਕਰਵਾਈਆਂ ਜਾ ਰਹੀਆਂ 70ਵੀਆਂ ਪ੍ਰਾਇਮਰੀ ਸਕੂਲੀ ਖੇਡਾਂ ਦੇ ਖੋ-ਖੋ ਮੁਕਾਬਲੇ ਅੱਜ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋ ਗਏ। ਟੂਰਨਾਮੈਂਟ ਦੇ ਆਖ਼ਰੀ ਦਿਨ ਖੋ-ਖੋ ਦੇ ਕੁਆਰਟਰ ਫਾਈਨਲ, ਸੈਮੀ-ਫਾਈਨਲ ਅਤੇ ਫਾਈਨਲ ਦੇ ਬੇਹੱਦ ਰੋਮਾਂਚਕ ਮੁਕਾਬਲੇ ਖੇਡੇ ਗਏ।
ਪ
ਪੈਰਾ ਸਪੋਰਟਸ ਵਿਚ ਬੈਡਮਿੰਟਨ ਮੁਕਾਬਲੇ ’ਚ ਮਨਵੀਰ ਬਾਵਾ ਨੇ ਸੋਨ ਤਗਮਾ ਜਿੱਤਿਆ
28-11-2026
ਬਰਨਾਲਾ, 27 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਸਿੱਖਿਆ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਇੰਦੂ ਸਿਮਕ ਦੀ ਯੋਗ ਅਗਵਾਈ ਹੇਠ ਕਰਵਾਈਆਂ ਜਾ ਰਹੀਆਂ 70ਵੀਆਂ ਪ੍ਰਾਇਮਰੀ ਸਕੂਲੀ ਖੇਡਾਂ ਦੇ ਖੋ-ਖੋ ਮੁਕਾਬਲੇ ਅੱਜ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋ ਗਏ। ਟੂਰਨਾਮੈਂਟ ਦੇ ਆਖ਼ਰੀ ਦਿਨ ਖੋ-ਖੋ ਦੇ ਕੁਆਰਟਰ ਫਾਈਨਲ, ਸੈਮੀ-ਫਾਈਨਲ ਅਤੇ ਫਾਈਨਲ ਦੇ ਬੇਹੱਦ ਰੋਮਾਂਚਕ ਮੁਕਾਬਲੇ ਖੇਡੇ ਗਏ। ਇਸ ਟੂਰਨਾਮੈਂਟ ਵਿਚ ਪੰਜਾਬ ਭਰ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ ਆਈਆਂ ਮੁੰਡਿਆਂ ਅਤੇ ਕੁੜੀਆਂ ਦੀਆਂ 12-12 ਟੀਮਾਂ ਨੇ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਹਿੱਸਾ ਲਿਆ। ਖੋ-ਖੋ ਦੇ ਮੁੰਡਿਆਂ ਦੇ ਵਰਗ ਵਿਚ ਫਾਈਨਲ ਮੁਕਾਬਲਾ ਸੰਗਰੂਰ ਅਤੇ ਲੁਧਿਆਣਾ ਦੀਆਂ ਟੀਮਾਂ ਵਿਚਕਾਰ ਖੇਡਿਆ ਗਿਆ, ਜਿਸ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੰਗਰੂਰ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਲੁਧਿਆਣਾ ਦੀ ਟੀਮ ਦੂਜੇ ਸਥਾਨ ’ਤੇ ਰਹੀ। ਇਸੇ ਵਰਗ ਵਿਚ ਪਟਿਆਲਾ ਨੇ ਤੀਜਾ ਅਤੇ ਫ਼ਾਜ਼ਿਲਕਾ ਦੀ ਟੀਮ ਨੇ ਚੌਥਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਕੁੜੀਆਂ ਦੇ ਵਰਗ ਦੇ ਫਾਈਨਲ ਮੁਕਾਬਲੇ ਵਿਚ ਵੀ ਸੰਗਰੂਰ ਦੀ ਟੀਮ ਨੇ ਬਾਜ਼ੀ ਮਾਰਦਿਆਂ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਪਟਿਆਲਾ ਦੀ ਟੀਮ ਦੂਜੇ ਸਥਾਨ ’ਤੇ ਰਹੀ। ਤੀਜੇ ਅਤੇ ਚੌਥੇ ਸਥਾਨ ਲਈ ਲੁਧਿਆਣਾ ਅਤੇ ਬਰਨਾਲਾ ਵਿਚਕਾਰ ਹੋਏ ਮੁਕਾਬਲੇ ਵਿਚ ਲੁਧਿਆਣਾ ਨੇ ਤੀਜਾ ਸਥਾਨ ਹਾਸਲ ਕੀਤਾ ਅਤੇ ਬਰਨਾਲਾ ਦੀ ਟੀਮ ਨੂੰ ਚੌਥੇ ਸਥਾਨ ’ਤੇ ਸਬਰ ਕਰਨਾ ਪਿਆ। ਇਸੇ ਲੜੀ ਤਹਿਤ ਆਉਣ ਵਾਲੇ ਦਿਨਾਂ ਵਿਚ ਬਰਨਾਲਾ ਵਿਖੇ ਯੋਗਾ ਦੇ ਮੁਕਾਬਲੇ ਕਰਵਾਏ ਜਾਣਗੇ। ਜੇਤੂ ਟੀਮਾਂ ਨੂੰ ਸਨਮਾਨਿਤ ਕਰਨ ਲਈ ਕਰਵਾਏ ਗਏ ਇਨਾਮ ਵੰਡ ਸਮਾਰੋਹ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਇੰਦੂ ਸਿਮਕ, ਐੱਸ.ਡੀ. ਕਾਲਜ ਦੇ ਜਨਰਲ ਸੈਕਟਰੀ ਜਤਿੰਦਰ ਨਾਥ ਸ਼ਰਮਾ, ਬਲਾਕ ਐਜੂਕੇਸ਼ਨ ਅਫ਼ਸਰ ਹਰਿੰਦਰ ਸਿੰਘ ਬਰਾੜ, ਸੀ.ਐੱਚ.ਟੀ. ਗੁਰਗੀਤ ਸਿੰਘ, ਸੀ.ਐੱਚ.ਟੀ. ਰਮਨਦੀਪ ਸਿੰਘ, ਸੀ.ਐੱਚ.ਟੀ. ਗਿਆਨ ਕੌਰ, ਸੀ.ਐੱਚ.ਟੀ. ਸਿੰਦਰਪਾਲ ਕੌਰ, ਡੀ.ਆਰ.ਸੀ. ਬਰਨਾਲਾ ਕੁਲਦੀਪ ਸਿੰਘ ਭੁੱਲਰ ਅਤੇ ਜ਼ਿਲ੍ਹਾ ਖੇਡ ਮੈਨੇਜਰ ਸਿਮਰਦੀਪ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।