28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਸਰਵੋਤਮ ਅਕੈਡਮੀ ਸਕੂਲ ਖੁੱਡੀ ਕਲਾਂ ਵਿਖੇ ਸੰਵਿਧਾਨ ਦਿਵਸ ਮਨਾਇਆ

ਹੰਡਿਆਇਆ, 27 ਨਵੰਬਰ (ਗੁਰਜੀਤ ਸਿੰਘ ਖੁੱਡੀ)-ਸਰਵੋਤਮ ਅਕੈਡਮੀ ਸਕੂਲ ਖੁੱਡੀ ਕਲਾਂ ਵਿਖੇ ਸੰਵਿਧਾਨ ਦਿਵਸ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਸਮਾਗਮ ਦੀ ਸ਼ੁਰੂਆਤ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ: ਭੀਮ ਰਾਓ ਅੰਬੇਡਕਰ ਜੀ ਨੂੰ ਯਾਦ ਕਰਦਿਆਂ ਕੀਤੀ।

ਫ਼ਤਿਹ ਕਾਲਜ ਵਿਖੇ ਸਮਾਗਮ ਦੌਰਾਨ ਵਿਦਿਆਰਥੀ। ਅਜੀਤ ਤਸਵੀਰ 28-11-2026
ਹੰਡਿਆਇਆ, 27 ਨਵੰਬਰ (ਗੁਰਜੀਤ ਸਿੰਘ ਖੁੱਡੀ)-ਸਰਵੋਤਮ ਅਕੈਡਮੀ ਸਕੂਲ ਖੁੱਡੀ ਕਲਾਂ ਵਿਖੇ ਸੰਵਿਧਾਨ ਦਿਵਸ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਸਮਾਗਮ ਦੀ ਸ਼ੁਰੂਆਤ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ: ਭੀਮ ਰਾਓ ਅੰਬੇਡਕਰ ਜੀ ਨੂੰ ਯਾਦ ਕਰਦਿਆਂ ਕੀਤੀ। ਇਸ ਮੌਕੇ ਸੰਸਥਾ ਦੇ ਫਾਉਂਡਰ ਕੁਲਵੰਤ ਸਿੰਘ ਬਾਜਵਾ, ਚੇਅਰਮੈਨ ਸੁਖਮੰਦਰ ਸਿੰਘ, ਐਮ.ਡੀ. ਚਮਕੌਰ ਸਿੰਘ ਬਾਜਵਾ, ਪ੍ਰਿੰਸੀਪਲ ਡਾ: ਰੁਪਿੰਦਰ ਕੌਰ ਬਾਜਵਾ ਨੇ ਵਿਦਿਆਰਥੀਆਂ ਨੂੰ ਭਾਰਤੀ ਸੰਵਿਧਾਨ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ 26 ਨਵੰਬਰ ਨੂੰ ਹਰ ਸਾਲ ਸੰਵਿਧਾਨ ਦਿਵਸ ਮਨਾਇਆ ਜਾਂਦਾ ਹੈ, ਕਿਉਂਕਿ ਇਸ ਦਿਨ 1 949 ਵਿਚ ਭਾਰਤੀ ਸੰਵਿਧਾਨ ਨੂੰ ਅਪਣਾਇਆ ਗਿਆ ਸੀ। ਵਿਦਿਆਰਥੀਆਂ ਨੂੰ ਸੰਵਿਧਾਨ ਵਿਚ ਦਰਜ ਮੌਲਿਕ ਅਧਿਕਾਰਾਂ ਅਤੇ ਨਾਗਰਿਕਾਂ ਦੇ ਫ਼ਰਜ਼ਾਂ ਬਾਰੇ ਵੀ ਜਾਣੂ ਕਰਵਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਨੂੰ ਦੇਸ਼ ਦੀ ਏਕਤਾ, ਅਖੰਡਤਾ, ਸਮਾਨਤਾ, ਆਜ਼ਾਦੀ ਅਤੇ ਭਾਈਚਾਰੇ ਦੀ ਭਾਵਨਾ ਨੂੰ ਬਣਾਈ ਰੱਖਣ ਲਈ ਪ੍ਰੇਰਿਤ ਕੀਤਾ ਗਿਆ। ਵਿਦਿਆਰਥੀਆਂ ਨੇ ਸੰਵਿਧਾਨ ਦੀ ਪ੍ਰਸਤਾਵਨਾ ਪੜ੍ਹ ਕੇ ਦੇਸ਼ ਦੇ ਜ਼ਿੰਮੇਵਾਰ ਨਾਗਰਿਕ ਬਣਨ ਦਾ ਸੰਦੇਸ਼ ਦਿੱਤਾ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਇੰਸਪੈਕਟਰ ਰੈਨੂੰ ਪਰੋਚਾ ਦਾ ਕੀਤਾ ਸਨਮਾਨ ਅਗਲੀ ਖ਼ਬਰ ਮਦਰ ਟੀਚਰ ਸਕੂਲ ਵਿਖੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।