ਸ੍ਰੀ ਖਾਟੂ ਸ਼ਾਮ ਜੀ ਦੀ ਯਾਦ ਵਿਚ ਵਿਸ਼ਾਲ ਸਮਾਗਮ ਅੱਜ
ਧਨੌਲਾ, 27 ਨਵੰਬਰ (ਜਤਿੰਦਰ ਸਿੰਘ ਧਨੌਲਾ)-ਸ਼ਾਮ ਪਰਿਵਾਰ ਵੈੱਲਫੇਅਰ ਸੋਸਾਇਟੀ ਧਨੌਲਾ ਵਲੋਂ ਇਲਾਕਾ ਭਰ ਦੇ ਸਹਿਯੋਗੀਆਂ ਦੇ ਸਹਿਯੋਗ ਨਾਲ ਸ਼੍ਰੀ ਖਾਟੂ ਸ਼ਾਮ ਜੀ ਦੀ ਯਾਦ ਨੂੰ ਸਮਰਪਿਤ ਵਿਸ਼ੇਸ਼ ਸਮਾਗਮ 28 ਨਵੰਬਰ ਨੂੰ ਪ੍ਰਾਚੀਨ ਸ੍ਰੀ ਦੁਰਗਾ ਮਾਤਾ ਮੰਦਿਰ ਧਨੌਲਾ ਵਿਖੇ ਕਰਵਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਮੰਦਿਰ ਦੇ ਮੁੱਖ ਸੇਵਾਦਾਰ ਜਗਦੀਪ ਦਾਸ ਨੇ ਦੱਸਿਆ ਕਿ 28 ਨਵੰਬਰ ਨੂੰ ਸਵੇਰੇ 10 ਵਜੇ ਸਮੁੱਚੀ ਮੰਡੀ ਵਿਚੋਂ ਦੀ ਵਿਸ਼ਾਲ ਸ਼ੋਭਾ ਯਾਤਰਾ ਆਯੋਜਿਤ ਕੀਤੀ ਜਾਵੇਗੀ।
ਅਜੀਤ ਡੈਸਕ
28-11-2026