ਤੀਜਾ ਮਹਾਨ ਗੁਰਮਤਿ ਸਮਾਗਮ ਅੱਜ
ਬਰਨਾਲਾ, 27 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਸਿੱਖ ਸਦਭਾਵਨਾ ਦਲ ਬਰਨਾਲਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਅਤੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੇ 246ਵੇਂ ਜਨਮ ਦਿਹਾੜੇ ਨੂੰ ਸਮਰਪਿਤ ਤੀਜਾ ਮਹਾਨ ਗੁਰਮਤਿ ਸਮਾਗਮ ਮਿਤੀ 28 ਨਵੰਬਰ ਨੂੰ ਸ਼ਾਮ 7 ਵਜੇ ਤੋਂ ਰਾਤ 10 ਵਜੇ ਤੱਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਸਦਰ ਬਾਜ਼ਾਰ ਬਰਨਾਲਾ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿੱਖ ਸਦਭਾਵਨਾ ਦਲ ਦੇ ਸੇਵਾਦਾਰ ਗੁਰਜੀਤ ਸਿੰਘ ਬਿੱਟੂ ਨੇ ਦੱਸਿਆ ਕਿ ਸਮਾਗਮ ਵਿਚ ਗਿਆਨੀ ਸਾਹਿਬ ਸਿੰਘ ਸ਼ਾਹਬਾਦ ਮਾਰਕੰਡੇ ਵਾਲੇ ਅਤੇ ਰਾਗੀ ਜੱਥਾ ਭਾਈ ਬਲਦੇਵ ਸਿੰਘ ਵਡਾਲਾ ਵਲੋਂ ਕਥਾ ਅਤੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ।
ਅਜੀਤ ਡੈਸਕ
28-11-2026