29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਗੁਰਮਤਿ ਮੁਕਾਬਲੇ ’ਚ ਅਕਾਲ ਅਕੈਡਮੀ ਮਨਾਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਮਹਿਲ ਕਲਾਂ, 28 ਨਵੰਬਰ (ਅਵਤਾਰ ਸਿੰਘ ਅਣਖੀ)-ਗੁਰਮਤਿ ਪ੍ਰਚਾਰ ਟਰੱਸਟ ਫਰਵਾਲੀ ਵਲੋਂ ਕਰਵਾਏ ਗਏ ਗੁਰਮਤਿ ਮੁਕਾਬਲਿਆਂ ਵਿਚ ਅਕਾਲ ਅਕੈਡਮੀ ਮਨਾਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਇਨ੍ਹਾਂ ਮੁਕਾਬਲਿਆਂ ਵਿਚ ਸਕੂਲ ਦੇ 15 ਵਿਦਿਆਰਥੀਆਂ ਨੇ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰ ਕੇ ਆਪਣੀ ਪ੍ਰਤਿਭਾ ਅਤੇ ਮਿਹਨਤ ਦਾ ਲੋਹਾ ਮਨਵਾਇਆ।

ਅਜੀਤ ਡੈਸਕ 29-11-2026
ਮਹਿਲ ਕਲਾਂ, 28 ਨਵੰਬਰ (ਅਵਤਾਰ ਸਿੰਘ ਅਣਖੀ)-ਗੁਰਮਤਿ ਪ੍ਰਚਾਰ ਟਰੱਸਟ ਫਰਵਾਲੀ ਵਲੋਂ ਕਰਵਾਏ ਗਏ ਗੁਰਮਤਿ ਮੁਕਾਬਲਿਆਂ ਵਿਚ ਅਕਾਲ ਅਕੈਡਮੀ ਮਨਾਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਇਨ੍ਹਾਂ ਮੁਕਾਬਲਿਆਂ ਵਿਚ ਸਕੂਲ ਦੇ 15 ਵਿਦਿਆਰਥੀਆਂ ਨੇ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰ ਕੇ ਆਪਣੀ ਪ੍ਰਤਿਭਾ ਅਤੇ ਮਿਹਨਤ ਦਾ ਲੋਹਾ ਮਨਵਾਇਆ।ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ਨਾਲ ਸਕੂਲ ਵਿਚ ਖ਼ੁਸ਼ੀ ਅਤੇ ਮਾਣ ਦਾ ਮਾਹੌਲ ਬਣਿਆ। ਇਨ੍ਹਾਂ ਮੁਕਾਬਲਿਆਂ ਦਾ ਉਦੇਸ਼ ਵਿਦਿਆਰਥੀਆਂ ਵਿਚ ਗੁਰਮਤਿ ਸਿਧਾਂਤਾਂ, ਸਿੱਖ ਇਤਿਹਾਸ, ਧਾਰਮਿਕ ਗਿਆਨ ਅਤੇ ਨੈਤਿਕ ਕਦਰਾਂ-ਕੀਮਤਾਂ ਪ੍ਰਤੀ ਰੁਚੀ ਪੈਦਾ ਕਰਨਾ ਹੈ। ਵਿਦਿਆਰਥੀਆਂ ਨੇ ਆਪਣੀ ਤਿਆਰੀ, ਲਗਨ ਅਤੇ ਅਨੁਸ਼ਾਸਨ ਸਦਕਾ ਇਹ ਸਫਲਤਾ ਹਾਸਲ ਕੀਤੀ। ਸੰਸਥਾ ਦੇ ਪ੍ਰਿੰਸੀਪਲ ਅਰਸ਼ਪ੍ਰੀਤ ਕੌਰ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਸਾਰੇ ਵਿਦਿਆਰਥੀਆਂ ਨੂੰ ਇਸ ਤੋਂ ਪ੍ਰੇਰਨਾ ਲੈ ਕੇ ਭਵਿੱਖ ’ਚ ਮੱਲ੍ਹਾਂ ਮਾਰਨ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਸੈਮਰੌਕ ਇੰਟਰਨੈਸ਼ਨਲ ਪਬਲਿਕ ਸਕੂਲ ਖੇਡਾਂ ਦੇ ਖੇਤਰ ’ਚੋਂ ‘ਫੈਪ ਬੈਸਟ ਸਕੂਲ ਐਵਾਰਡ’ ਨਾਲ ਸਨਮਾਨਿਤ ਅਗਲੀ ਖ਼ਬਰ ਛੇਤੀ ਹੀ ਭਗਵਾਨ ਪਰਸ਼ੂ ਰਾਮ ਭਵਨ ਦੀ ਉਸਾਰੀ ਦਾ ਕੰਮ ਸ਼ੁਰੂ ਹੋਵੇਗਾ-ਰੌਸ਼ਨ ਲਾਲ ਸ਼ਰਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।