29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਸੈਮਰੌਕ ਇੰਟਰਨੈਸ਼ਨਲ ਪਬਲਿਕ ਸਕੂਲ ਖੇਡਾਂ ਦੇ ਖੇਤਰ ’ਚੋਂ ‘ਫੈਪ ਬੈਸਟ ਸਕੂਲ ਐਵਾਰਡ’ ਨਾਲ ਸਨਮਾਨਿਤ

ਤਪਾ ਮੰਡੀ, 28 ਨਵੰਬਰ (ਪ੍ਰਵੀਨ ਗਰਗ)-ਸੈਮਰੌਕ ਇੰਟਰਨੈਸ਼ਨਲ ਪਬਲਿਕ ਸਕੂਲ ਨੂੰ ਖੇਡਾਂ ਦੇ ਖੇਤਰ ਵਿਚ ਸ਼ਾਨਦਾਰ ਪ੍ਰਦਰਸ਼ਨ, ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਅਤੇ ਖੇਡ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ ‘ਫੈਪ ਬੈਸਟ ਸਕੂਲ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਸਕੂਲ ਦੀ ਲਗਾਤਾਰ ਮਿਹਨਤ, ਸਮਰਪਣ, ਅਨੁਸ਼ਾਸਨ ਅਤੇ ਵਿਦਿਆਰਥੀਆਂ ਨੂੰ ਖੇਡਾਂ ਦੇ ਖੇਤਰ ਵਿਚ ਅੱਗੇ ਵਧਾਉਣ ਲਈ ਕੀਤੇ ਜਾ ਰਹੇ ਯਤਨਾਂ ਦਾ ਪ੍ਰਤੀਕ ਹੈ।

ਅਜੀਤ ਡੈਸਕ 29-11-2026
ਤਪਾ ਮੰਡੀ, 28 ਨਵੰਬਰ (ਪ੍ਰਵੀਨ ਗਰਗ)-ਸੈਮਰੌਕ ਇੰਟਰਨੈਸ਼ਨਲ ਪਬਲਿਕ ਸਕੂਲ ਨੂੰ ਖੇਡਾਂ ਦੇ ਖੇਤਰ ਵਿਚ ਸ਼ਾਨਦਾਰ ਪ੍ਰਦਰਸ਼ਨ, ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਅਤੇ ਖੇਡ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ ‘ਫੈਪ ਬੈਸਟ ਸਕੂਲ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਸਕੂਲ ਦੀ ਲਗਾਤਾਰ ਮਿਹਨਤ, ਸਮਰਪਣ, ਅਨੁਸ਼ਾਸਨ ਅਤੇ ਵਿਦਿਆਰਥੀਆਂ ਨੂੰ ਖੇਡਾਂ ਦੇ ਖੇਤਰ ਵਿਚ ਅੱਗੇ ਵਧਾਉਣ ਲਈ ਕੀਤੇ ਜਾ ਰਹੇ ਯਤਨਾਂ ਦਾ ਪ੍ਰਤੀਕ ਹੈ। ਇਸ ਮਾਣਮੱਤੀ ਪ੍ਰਾਪਤੀ ਨਾਲ ਸਕੂਲ ਦੇ ਸਮੂਹ ਪ੍ਰਬੰਧਕਾਂ, ਅਧਿਆਪਕਾਂ, ਵਿਦਿਆਰਥੀਆਂ ਅਤੇ ਮਾਪਿਆਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ। ਇਹ ਗੁਣ ਉਨ੍ਹਾਂ ਨੂੰ ਭਵਿੱਖ ਵਿਚ ਇੱਕ ਸਫਲ ਅਤੇ ਜ਼ਿੰਮੇਵਾਰ ਨਾਗਰਿਕ ਬਣਨ ਵਿਚ ਸਹਾਇਤਾ ਕਰਦੇ ਹਨ। ਇਹ ਪ੍ਰਾਪਤੀ ਸਕੂਲ ਦੀ ਉਸ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦੀ ਹੈ ਜਿਸ ਅਧੀਨ ਹਰ ਵਿਦਿਆਰਥੀ ਨੂੰ ਆਪਣੀ ਰੁਚੀ ਅਤੇ ਸਮਰੱਥਾ ਅਨੁਸਾਰ ਅੱਗੇ ਵਧਣ ਲਈ ਉਤਸ਼ਾਹਿਤ ਕੀਤਾ ਜਾਂਦਾ ਹੈ। ਸਕੂਲ ਭਵਿੱਖ ਵਿਚ ਵੀ ਖੇਡਾਂ ਦੇ ਖੇਤਰ ਵਿਚ ਨਵੇਂ ਮੌਕੇ ਪੈਦਾ ਕਰਨ ਅਤੇ ਵਿਦਿਆਰਥੀਆਂ ਨੂੰ ਵੱਡੇ ਪੱਧਰ ਦੇ ਮੁਕਾਬਲਿਆਂ ਲਈ ਤਿਆਰ ਕਰਨ ਵਾਸਤੇ ਯਤਨਸ਼ੀਲ ਰਹੇਗਾ।ਉਨ੍ਹਾਂ ਵਿਦਿਆਰਥੀਆਂ ਨੂੰ ਸੰਦੇਸ਼ ਦਿੱਤਾ ਕਿ ਉਹ ਮਿਹਨਤ, ਲਗਨ ਅਤੇ ਅਨੁਸ਼ਾਸਨ ਨਾਲ ਆਪਣੇ ਟੀਚਿਆਂ ਵੱਲ ਅੱਗੇ ਵਧਦੇ ਰਹਿਣ ਅਤੇ ਹਰ ਖੇਤਰ ਵਿਚ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕਰਨ। ਸ਼ੈਮਰੌਕ ਇੰਟਰਨੈਸ਼ਨਲ ਪਬਲਿਕ ਸਕੂਲ ਵੱਲੋਂ ਫੈਪ ਐਵਾਰਡ ਜਿੱਤਣ ਵਾਲੀਆਂ ਵਿਦਿਆਰਥਣਾਂ ਨੂੰ ਦਿਲੋਂ ਵਧਾਈਆਂ ਦਿੱਤੀਆਂ ਗਈਆਂ। ਸਕੂਲ ਦੀਆਂ ਹੋਣਹਾਰ ਵਿਦਿਆਰਥਣਾਂ ਗੁਰਵੀਰ ਕੌਰ, ਅਨਾਇਤਨੂਰ ਕੌਰ, ਅਮਰਜੋਤ ਸਿੰਘ, ਗੁਰਜੋਤ ਕੌਰ, ਮਹਿਕਪ੍ਰੀਤ ਕੌਰ ਅਤੇ ਅਰਸ਼ਦੀਪ ਕੌਰ ਨੇ ਆਪਣੀ ਮਿਹਨਤ, ਲਗਨ ਅਤੇ ਪ੍ਰਤਿਭਾ ਸਦਕਾ ਇਹ ਮਾਣਮੱਤੀ ਪ੍ਰਾਪਤੀ ਹਾਸਲ ਕਰ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ।
ਪਿਛਲੀ ਖ਼ਬਰ ਮਦਰ ਟੀਚਰ ਇੰਟਰਨੈਸ਼ਨਲ ਸਕੂਲ ਵਿਖੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਅਗਲੀ ਖ਼ਬਰ ਗੁਰਮਤਿ ਮੁਕਾਬਲੇ ’ਚ ਅਕਾਲ ਅਕੈਡਮੀ ਮਨਾਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।