28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਗੁ: ਟਿੱਬੀਸਰ ਸਾਹਿਬ ਪਿੰਡ ਕੱਟੂ ਵਿਖੇ ਗੁਰਮਤਿ ਸਮਾਗਮ ਦੇ ਆਖ਼ਰੀ ਦਿਨ 52 ਪ੍ਰਾਣੀ ਅੰਮ੍ਰਿਤਪਾਨ ਕਰ ਕੇ ਗੁਰੂ ਵਾਲੇ ਬਣੇ

ਧਨੌਲਾ, 28 ਨਵੰਬਰ (ਜਤਿੰਦਰ ਸਿੰਘ ਧਨੌਲਾ)-ਗੁਰਦੁਆਰਾ ਟਿੱਬੀਸਰ ਸਾਹਿਬ ਪਿੰਡ ਕੱਟੂ ਵਿਖੇ ਮਹਾਨ ਗੁਰਮਤਿ ਸਮਾਗਮ ਦੇ ਆਖ਼ਰੀ ਦਿਨ ਸੰਤ ਬਾਬਾ ਗੁਰਮੀਤ ਸਿੰਘ ਜੀ ਮੁੱਖ ਸੇਵਾਦਾਰ ਗੁਰਦੁਆਰਾ ਟਿੱਬੀਸਰ ਸਾਹਿਬ ਪਿੰਡ ਕੱਟੂ ਦੀ ਯੋਗ ਰਹਿਨੁਮਾਈ ਹੇਠ 52 ਪ੍ਰਾਣੀ ਅੰਮ੍ਰਿਤ ਪਾਨ ਕਰ ਕੇ ਗੁਰੂ ਵਾਲੇ ਬਣੇ। ਇਸ ਮੌਕੇ ਭਾਈ ਸਾਹਿਬ ਭਾਈ ਅਵਤਾਰ ਸਿੰਘ ਘੋਲੀਆ ਅੰਮ੍ਰਿਤ ਸੰਚਾਰ ਜਥਾ ਦਮਦਮੀ ਟਕਸਾਲ ਨੇ ਉਚੇਚੇ ਤੌਰ ’ਤੇ ਪੁੱਜ ਕੇ ਅੰਮ੍ਰਿਤ ਪਾਨ ਕਰਵਾਇਆ।

ਗੁਰੂ ਵਾਲੇ ਬਣੇ 52 ਪ੍ਰਾਣੀਆਂ ਨੂੰ ਸਿਰੋਪਾਓ ਭੇਟ ਕਰਦੇ ਹੋਏ ਸੰਤ ਬਾਬਾ ਗੁਰਮੀਤ ਸਿੰਘ, ਭਾਈ ਅਵਤਾਰ ਸਿੰਘ ਘੋਲੀਆ ਅਤੇ ਅੰਮ੍ਰਿਤ ਸੰਚਾਰ ਜਥੇ ਦੇ ਪ੍ਰਬੰਧਕ। ਤਸਵੀਰ : ਜਤਿੰਦਰ ਸਿੰਘ ਧਨੌਲਾ 29-11-2026
ਧਨੌਲਾ, 28 ਨਵੰਬਰ (ਜਤਿੰਦਰ ਸਿੰਘ ਧਨੌਲਾ)-ਗੁਰਦੁਆਰਾ ਟਿੱਬੀਸਰ ਸਾਹਿਬ ਪਿੰਡ ਕੱਟੂ ਵਿਖੇ ਮਹਾਨ ਗੁਰਮਤਿ ਸਮਾਗਮ ਦੇ ਆਖ਼ਰੀ ਦਿਨ ਸੰਤ ਬਾਬਾ ਗੁਰਮੀਤ ਸਿੰਘ ਜੀ ਮੁੱਖ ਸੇਵਾਦਾਰ ਗੁਰਦੁਆਰਾ ਟਿੱਬੀਸਰ ਸਾਹਿਬ ਪਿੰਡ ਕੱਟੂ ਦੀ ਯੋਗ ਰਹਿਨੁਮਾਈ ਹੇਠ 52 ਪ੍ਰਾਣੀ ਅੰਮ੍ਰਿਤ ਪਾਨ ਕਰ ਕੇ ਗੁਰੂ ਵਾਲੇ ਬਣੇ। ਇਸ ਮੌਕੇ ਭਾਈ ਸਾਹਿਬ ਭਾਈ ਅਵਤਾਰ ਸਿੰਘ ਘੋਲੀਆ ਅੰਮ੍ਰਿਤ ਸੰਚਾਰ ਜਥਾ ਦਮਦਮੀ ਟਕਸਾਲ ਨੇ ਉਚੇਚੇ ਤੌਰ ’ਤੇ ਪੁੱਜ ਕੇ ਅੰਮ੍ਰਿਤ ਪਾਨ ਕਰਵਾਇਆ। ਗੁਰਦੁਆਰਾ ਟਿੱਬੀਸਰ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਗੁਰਮੀਤ ਸਿੰਘ ਵਲੋਂ ਜਿੱਥੇ ਉਚੇਚੇ ਤੌਰ ’ਤੇ ਪੁੱਜੇ ਅੰਮ੍ਰਿਤ ਸੰਚਾਰ ਜੱਥੇ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ, ਉੱਥੇ ਗੁਰੂ ਵਾਲੇ ਬਣੇ 52 ਪ੍ਰਾਣੀਆਂ ਨੂੰ ਵੀ ਸਿਰੋਪਾਉ ਭੇਟ ਕੀਤੇ ਗਏ। ਗੱਲਬਾਤ ਕਰਦਿਆਂ ਮਹਾਨ ਗੁਰਮਤ ਪ੍ਰਚਾਰਕ ਸੰਤ ਬਾਬਾ ਗੁਰਮੀਤ ਸਿੰਘ ਨੇ ਆਖਿਆ ਕਿ ਸੰਤ ਬਾਬਾ ਚੰਦਾ ਸਿੰਘ ਤੋਂ ਹੀ ਇਸ ਗੁਰਦੁਆਰਾ ਸਾਹਿਬ ਵਿਖੇ ਪਹਿਲਾ ਪੜਾਅ ਮਰਿਆਦਾ ਤੋਂ ਸ਼ੁਰੂ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਨਿਰੰਤਰ ਸੰਗੀਤ ਵਿਦਿਆਲਾ ਚਲਾਇਆ ਜਾਂਦਾ ਹੈ ਜਿਸ ਵਿਚ ਵੱਡੀ ਗਿਣਤੀ ਵਿਚ ਭੁਚੰਗੀ ਸਿੰਘਾਂ ਨੂੰ ਜਿੱਥੇ ਗੁਰਮਤਿ ਦੇ ਲੜ ਲਾਇਆ ਜਾਂਦਾ ਹੈ। ਉੱਥੇ ਹਰ ਵੇਲੇ ਸਿਮਰਨ ਅਤੇ ਸਾਦਗੀ ਭਰੀ ਜੀਵਨ ਜਾਂਚ ਉਚੇਚੇ ਤੌਰ ’ਤੇ ਸਿਖਾਈ ਜਾਂਦੀ ਹੈ। ਸੰਤ ਬਾਬਾ ਗੁਰਮੀਤ ਸਿੰਘ ਨੇ ਗੁਰਮਤਿ ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਪੁੱਜੇ ਸਿੱਖ ਚਿੰਤਕ ਅਤੇ ਗੁਰਮਤਿ ਪ੍ਰਚਾਰਕਾਂ ਦਾ ਤਹਿ ਦਿਲੋਂ ਸ਼ੁਕਰੀਆ ਅਦਾ ਕਰਦਿਆਂ ਧੰਨਵਾਦ ਕੀਤਾ।
ਪਿਛਲੀ ਖ਼ਬਰ ਲੱਕੀ ਡਰਾਅ (ਪਰਾਲੀ ਪ੍ਰਬੰਧਨ) ਦੇ ਵਧੀਕ ਡਿਪਟੀ ਕਮਿਸ਼ਨਰ ਅਤੇ ਸਹਾਇਕ ਕਮਿਸ਼ਨਰ (ਜ) ਨੇ ਤੀਜੇ ਡਰਾਅ ਦੇ ਜੇਤੂ ਕਿਸਾਨਾਂ ਨੂੰ... ਅਗਲੀ ਖ਼ਬਰ ਅੱਜ ਭੋਗ ’ਤੇ ਵਿਸ਼ੇਸ਼-ਮੁਖ਼ਤਿਆਰ ਸਿੰਘ ਸਿੱਧੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।