29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿਖੇ ਸੀਨੀਅਰ ਵਿੰਗ ਸਪੋਰਟਸ ਮੀਟ ਕਰਵਾਈ

ਬਰਨਾਲਾ, 28 ਨਵੰਬਰ (ਅਸ਼ੋਕ ਭਾਰਤੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਬਾਬਾ ਗਾਂਧਾ ਸਿੰਘ ਐਜੂਕੇਸ਼ਨ ਟਰੱਸਟ ਦੇ ਚੇਅਰਮੈਨ ਮਹੰਤ ਰਣਪ੍ਰੀਤ ਸਿੰਘ ਰਾਏ ਦੀ ਸਰਪ੍ਰਸਤੀ ਹੇਠ ਸੀਨੀਅਰ ਵਿੰਗ ਦੇ ਵਿਦਿਆਰਥੀਆਂ ਦੀ ਸਾਲਾਨਾ ਸਪੋਰਟਸ ਮੀਟ ਕਰਵਾਈ ਗਈ। ਇਸ ਮੌਕੇ ਮੀਟ ਦੀ ਸ਼ੁਰੂਆਤ ਮੁੱਖ ਮਹਿਮਾਨ ਨਗਰ ਨਿਗਮ ਬਰਨਾਲਾ ਦੇ ਮੇਅਰ ਹਸਨਪ੍ਰੀਤ ਭਾਰਦਵਾਜ ਮੇਅਰ ਅਤੇ ਪ੍ਰਿੰਸੀਪਲ ਵਲੋਂ ਗ਼ੁਬਾਰੇ ਛੱਡ ਕੇ ਅਤੇ ਮਾਰਚ ਪਾਸਟ ਦੀ ਸਲਾਮੀ ਲੈ ਕੇ ਕੀਤੀ ਗਈ।

ਅਜੀਤ ਡੈਸਕ 29-11-2026
ਬਰਨਾਲਾ, 28 ਨਵੰਬਰ (ਅਸ਼ੋਕ ਭਾਰਤੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ਬਾਬਾ ਗਾਂਧਾ ਸਿੰਘ ਐਜੂਕੇਸ਼ਨ ਟਰੱਸਟ ਦੇ ਚੇਅਰਮੈਨ ਮਹੰਤ ਰਣਪ੍ਰੀਤ ਸਿੰਘ ਰਾਏ ਦੀ ਸਰਪ੍ਰਸਤੀ ਹੇਠ ਸੀਨੀਅਰ ਵਿੰਗ ਦੇ ਵਿਦਿਆਰਥੀਆਂ ਦੀ ਸਾਲਾਨਾ ਸਪੋਰਟਸ ਮੀਟ ਕਰਵਾਈ ਗਈ। ਇਸ ਮੌਕੇ ਮੀਟ ਦੀ ਸ਼ੁਰੂਆਤ ਮੁੱਖ ਮਹਿਮਾਨ ਨਗਰ ਨਿਗਮ ਬਰਨਾਲਾ ਦੇ ਮੇਅਰ ਹਸਨਪ੍ਰੀਤ ਭਾਰਦਵਾਜ ਮੇਅਰ ਅਤੇ ਪ੍ਰਿੰਸੀਪਲ ਵਲੋਂ ਗ਼ੁਬਾਰੇ ਛੱਡ ਕੇ ਅਤੇ ਮਾਰਚ ਪਾਸਟ ਦੀ ਸਲਾਮੀ ਲੈ ਕੇ ਕੀਤੀ ਗਈ। ਇਸ ਮੌਕੇ ਵਿਦਿਆਰਥੀਆਂ ਨੇ ਦੌੜਾਂ, ਸ਼ਾਟ-ਪੁੱਟ, ਲੰਬੀ ਛਾਲ, ਫਰੌਗ ਰੇਸ, ਹਰਡਲ ਰੇਸ, ਰਿਲੇਅ ਦੌੜ ਅਤੇ ਰੱਸਾਕਸ਼ੀ ਦੇ ਮੁਕਾਬਲਿਆਂ ਵਿਚ ਭਾਗ ਲਿਆ ਅਤੇ ਵਿਦਿਆਰਥੀਆਂ ਵਲੋਂ ਰੰਗਾਂ ਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਜੇਤੂ ਵਿਦਿਆਰਥੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਦਿਆਰਥੀਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਲਈ ਬਹੁਤ ਜ਼ਰੂਰੀ ਹਨ। ਪ੍ਰਿੰਸੀਪਲ ਡਾ: ਸੰਦੀਪ ਕੁਮਾਰ ਲੱਠ ਅਤੇ ਪ੍ਰਬੰਧਕੀ ਕਮੇਟੀ ਵਲੋਂ ਮੁੱਖ ਸ੍ਰੀ ਹਸਨਪ੍ਰੀਤ ਭਾਰਦਵਾਜ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਾਇਸ ਪ੍ਰਿੰਸੀਪ ਲ ਮੈਡਮ ਸੁਮਨ, ਸਕੂਲ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ।
ਪਿਛਲੀ ਖ਼ਬਰ ਸ੍ਰੀ ਖਾਟੂ ਸ਼ਿਆਮ ਜੀ ਨਾਲ ਸੰਬੰਧਿਤ ਸ਼ੋਭਾ ਯਾਤਰਾ ਦਾ ਮੰਡੀ ਅੰਦਰ ਭਰਵਾਂ ਸਵਾਗਤ ਅਗਲੀ ਖ਼ਬਰ ਜਮਹੂਰੀ ਅਧਿਕਾਰ ਸਭਾ ਪੰਜਾਬ ਦਾ ਦੋ ਦਿਨਾਂ ਸੂਬਾ ਇਜਲਾਸ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।