28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ‘ਕਿਡਜ਼ ਆਫ਼ ਡਰੀਮਜ਼’ ਸਮਾਗਮ ਕਰਵਾਇਆ

ਭਦੌੜ, 28 ਨਵੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਨੰਨ੍ਹੇ-ਮੁੰਨ੍ਹੇ ਬੱਚਿਆਂ ਦੀ ਅੰਦਰੂਨੀ ਪ੍ਰਤਿਭਾ ਨੂੰ ਨਿਖਾਰਨ ਲਈ ਸਮਾਗਮ ‘ਕਿਡਜ਼ ਆਫ਼ ਡਰੀਮਜ’ ਕਰਵਾਇਆ ਗਿਆ। ਜਿਸ ਵਿਚ ਐੱਸ.

ਅਜੀਤ ਡੈਸਕ 29-11-2026
ਭਦੌੜ, 28 ਨਵੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਗੋਬਿੰਦ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਨੰਨ੍ਹੇ-ਮੁੰਨ੍ਹੇ ਬੱਚਿਆਂ ਦੀ ਅੰਦਰੂਨੀ ਪ੍ਰਤਿਭਾ ਨੂੰ ਨਿਖਾਰਨ ਲਈ ਸਮਾਗਮ ‘ਕਿਡਜ਼ ਆਫ਼ ਡਰੀਮਜ’ ਕਰਵਾਇਆ ਗਿਆ। ਜਿਸ ਵਿਚ ਐੱਸ.ਐੱਚ.ਓ. ਅਮਰੀਕ ਸਿੰਘ ਗਰੇਵਾਲ ਮੁੱਖ ਮਹਿਮਾਨ ਵਜੋਂ ਪੁੱਜੇ। ਸਮਾਗਮ ਦੌਰਾਨ ਨੰਨ੍ਹੇ-ਮੁੰਨ੍ਹੇ ਬੱਚਿਆਂ ਨੇ ਵੱਖ-ਵੱਖ ਸਭਿਆਚਾਰਕ ਅਤੇ ਮਨੋਰੰਜਕ ਗਤੀਵਿਧੀਆਂ ਵਿਚ ਭਾਗ ਲੈਂਦਿਆਂ ਆਪਣੀ ਕਲਾਂ, ਆਤਮ-ਵਿਸ਼ਵਾਸ ਅਤੇ ਸਿਰਜਣਾਤਮਿਕ ਸੋਚ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਉੱਥੇ ਬੱਚਿਆਂ ਵਲੋਂ ਲੋਕ ਨਾਚ, ਗੀਤ, ਕੋਰੀਓਗਰਾਫੀ ਅਤੇ ਹੋਰ ਰੰਗਾਰੰਗ ਪ੍ਰੋਗਰਾਮਾਂ ਨੇ ਸਮਾਗਮ ਨੂੰ ਯਾਦਗਾਰੀ ਬਣਾਇਆ। ਚੇਅਰਮੈਨ ਡਾ: ਦਰਸ਼ਨ ਸਿੰਘ ਗਿੱਲ ਨੇ ਕਿਹਾ ਕਿ ਸਕੂਲ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਹਰ ਸੰਭਵ ਮੌਕਾ ਮੁਹੱਈਆ ਕਰਵਾਉਣਾ ਹੈ। ਵਾਇਸ ਚੇਅਰਮੈਨ ਹਰਪ੍ਰੀਤ ਸਿੰਘ ਗਿੱਲ ਅਤੇ ਐਮ.ਡੀ ਰਿਚਾ ਪਨੇਸਰ ਗਿੱਲ ਨੇ ਵੀ ਬੱਚਿਆਂ ਦੀ ਪ੍ਰਤਿਭਾ ਅਤੇ ਅਧਿਆਪਕਾਂ ਦੀ ਮਿਹਨਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸਮਾਗਮ ਬੱਚਿਆਂ ਅੰਦਰ ਛੁਪੀਆਂ ਪ੍ਰਤਿਭਾਵਾਂ ਨੂੰ ਉਭਾਰਨ ਲਈ ਅਹਿਮ ਭੂਮਿਕਾ ਨਿਭਾਉਂਦੇ ਹਨ। ਪ੍ਰਿੰਸੀਪਲ ਸ੍ਰੀ ਪੀ. ਕੇ. ਠਾਕੁਰ ਸਮਾਗਮ ਵਿਚ ਪੁੱਜੇ ਮਹਿਮਾਨਾਂ ਅਤੇ ਮਾਪਿਆ ਦਾ ਧੰਨਵਾਦ ਕਰਦੇ ਹੋਏ ਵਿਸ਼ਵਾਸ ਦਿਵਾਇਆ ਸਕੂਲ ਬੱਚਿਆਂ ਦੇ ਭਵਿੱਖ ਨੂੰ ਲੈ ਕੇ ਹਰ ਪੱਖ ਤੋਂ ਸੁਚੇਤ ਰਹਿੰਦਾ ਹੈ ਤਾਂ ਜੋ ਬੱਚਿਆਂ ਨੂੰ ਹਰ ਬਿਹਤਰ ਮ ੁਕਾਮ ਹਾਸਲ ਕਰਵਾਇਆ ਜਾ ਸਕੇ।
ਪਿਛਲੀ ਖ਼ਬਰ ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ ਵਿਖੇ ਗਾਈਡੈਂਸ ਕਾਊਂਸਲਿੰਗ ਸੈਸ਼ਨ ਕਰਵਾਇਆ ਅਗਲੀ ਖ਼ਬਰ ਪਿੰਡ ਮਨਾਲ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਇਸਤਰੀ ਵਿੰਗ ਦੀ ਚੋਣ, ਬੀਬੀ ਬੇਅੰਤ ਕੌਰ ਪ੍ਰਧਾਨ ਚੁਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।