28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਡੀਪੂ ਹੋਲਡਰਾਂ ਨੂੰ 30 ਹਜ਼ਾਰ ਰੁਪਏ ਮਹੀਨਾਵਾਰ ਤਨਖ਼ਾਹ ਦੇਣ ਦੀ ਮੰਗ

ਤਪਾ ਮੰਡੀ, 28 ਨਵੰਬਰ (ਪ੍ਰਵੀਨ ਗਰਗ)-ਡੀਪੂ ਹੋਲਡਰ ਯੂਨੀਅਨ ਸਰਕਲ ਤਪਾ ਦੇ ਪ੍ਰਧਾਨ ਐਡਵੋਕੇਟ ਅਮਿੱਤ ਢੀਂਗਰਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸੂਬੇ ਦੇ ਡਿਪੂ ਹੋਲਡਰਾਂ ਨੂੰ ਦਿੱਲੀ ਪੈਟਰਨ ਦੀ ਤਰਜ਼ ’ਤੇ 200 ਰੁਪਏ ਪ੍ਰਤੀ ਕੁਇੰਟਲ ਕਮਿਸ਼ਨ ਦਿੱਤਾ ਜਾਵੇ ਜਾਂ ਹਰੇਕ ਡਿਪੂ ਹੋਲਡਰ ਨੂੰ 30 ਹਜ਼ਾਰ ਰੁਪਏ ਪ੍ਰਤੀ ਮਹੀਨਾ ਤਨਖ਼ਾਹ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਡਿਪੂ ਹੋਲਡਰ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਹਨ, ਪਰ ਵਾਰ-ਵਾਰ ਸੰਘਰਸ਼ ਕਰਨ ਦੇ ਬਾਵਜੂਦ ਉਨ੍ਹਾਂ ਦੇ ਪੱਲੇ ਕੁੱਝ ਨਹੀਂ ਪੈ ਰਿਹਾ।

ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਡੀਪੂ ਹੋਲਡਰ ਯੂਨੀਅਨ ਦੇ ਪ੍ਰਧਾਨ ਅਮਿਤ ਢੀਂਗਰਾ ਨਾਲ ਹੋਰ। ਤਸਵੀਰ : ਪ੍ਰਵੀਨ ਗਰਗ 29-11-2026
ਤਪਾ ਮੰਡੀ, 28 ਨਵੰਬਰ (ਪ੍ਰਵੀਨ ਗਰਗ)-ਡੀਪੂ ਹੋਲਡਰ ਯੂਨੀਅਨ ਸਰਕਲ ਤਪਾ ਦੇ ਪ੍ਰਧਾਨ ਐਡਵੋਕੇਟ ਅਮਿੱਤ ਢੀਂਗਰਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸੂਬੇ ਦੇ ਡਿਪੂ ਹੋਲਡਰਾਂ ਨੂੰ ਦਿੱਲੀ ਪੈਟਰਨ ਦੀ ਤਰਜ਼ ’ਤੇ 200 ਰੁਪਏ ਪ੍ਰਤੀ ਕੁਇੰਟਲ ਕਮਿਸ਼ਨ ਦਿੱਤਾ ਜਾਵੇ ਜਾਂ ਹਰੇਕ ਡਿਪੂ ਹੋਲਡਰ ਨੂੰ 30 ਹਜ਼ਾਰ ਰੁਪਏ ਪ੍ਰਤੀ ਮਹੀਨਾ ਤਨਖ਼ਾਹ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਡਿਪੂ ਹੋਲਡਰ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਹਨ, ਪਰ ਵਾਰ-ਵਾਰ ਸੰਘਰਸ਼ ਕਰਨ ਦੇ ਬਾਵਜੂਦ ਉਨ੍ਹਾਂ ਦੇ ਪੱਲੇ ਕੁੱਝ ਨਹੀਂ ਪੈ ਰਿਹਾ। ਇਸ ਕਾਰਨ ਡਿਪੂ ਹੋਲਡਰਾਂ ਨੂੰ ਆਰਥਿਕ ਮੁਸ਼ਕਲਾਂ ਦੇ ਨਾਲ-ਨਾਲ ਖ਼ੱਜਲ-ਖ਼ੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਮਾਰਕਫੈੱਡ ਦੇ ਮੁਲਾਜ਼ਮਾਂ ਨੂੰ 68 ਹਜ਼ਾਰ ਰੁਪਏ ਮਹੀਨਾਵਾਰ ਤਨਖ਼ਾਹ ਤੋਂ ਇਲਾਵਾ ਬਿਜਲੀ ਬਿੱਲ, ਦੁਕਾਨ ਦਾ ਕਿਰਾਇਆ ਅਤੇ ਹੋਰ ਸਹੂਲਤਾਂ ਦਿੱਤੀਆਂ ਜਾਂਦੀਆਂ ਰਹੀਆਂ, ਜਦਕਿ ਡਿਪੂ ਹੋਲਡਰਾਂ ਨੂੰ ਉਨ੍ਹਾਂ ਦੇ ਕੰਮ ਦੇ ਮੁਕਾਬਲੇ ਉਚਿੱਤ ਮਿਹਨਤਾਨਾ ਨਹੀਂ ਮਿਲ ਰਿਹਾ। ਉਨ੍ਹਾਂ ਸਰਕਾਰ ਤੋਂ ਡਿਪੂ ਹੋਲਡਰਾਂ ਨਾਲ ਹੋ ਰਿਹਾ ਵਿਤਕਰਾ ਖ਼ਤਮ ਕਰਨ ਦੀ ਮੰਗ ਕੀਤੀ। ਐਡਵੋਕੇਟ ਢੀਂਗਰਾ ਨੇ ਕਿਹਾ ਕਿ ਰਾਸ਼ਨ ਵੰਡਣ ਸਮੇਂ ਵਾਰ-ਵਾਰ ਕਈ ਪਰਚੀਆਂ ਕੱਢਣੀਆਂ ਪੈਂਦੀਆਂ ਹਨ, ਜਿਸ ਨਾਲ ਕਾਫ਼ੀ ਸਮਾਂ ਬਰਬਾਦ ਹੁੰਦਾ ਹੈ। ਇਸ ਤੋਂ ਇਲਾਵਾ ਇੰਟਰਨੈੱਟ ਦੀ ਸਮੱਸਿਆ ਕਾਰਨ ਵੀ ਡਿਪੂ ਹੋਲਡਰਾਂ ਨੂੰ ਪ੍ਰੇਸ਼ਾਨੀ ਝੱਲਣੀ ਪੈਂਦੀ ਹੈ। ਇਸ ਲਈ ਇੱਕੋ ਪਰਚੀ ਰਾਹੀਂ ਰਾਸ਼ਨ ਵੰਡਣ ਦੀ ਵਿਵਸਥਾ ਕੀਤੀ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਵਿਧਾਨ ਸਭਾ ਚੋਣਾਂ ਨੇੜੇ ਹੋਣ ਕਾਰਨ ਚੋਣ ਜ਼ਾਬਤਾ ਲੱਗਣ ਤੋਂ ਪਹਿਲਾਂ ਸਰਕਾਰ ਕਣਕ ਦੀ ਸਪਲਾਈ ਯਕੀਨੀ ਬਣਾਏ, ਤਾਂ ਜੋ ਡਿਪੂ ਹੋਲਡਰ ਸਮੇਂ ਸਿਰ ਲਾਭਪਾਤਰੀਆਂ ਨੂੰ ਕਣਕ ਅਤੇ ਰਾਸ਼ਨ ਵੰਡ ਸਕਣ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਡਿਪੂ ਹੋਲਡਰਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਪ੍ਰਵਾਨ ਕੀਤਾ ਜਾਵੇ। ਇਸ ਮੌਕੇ ਪ੍ਰੇਮ ਕੁਮਾਰ, ਹਰਸ਼ ਕੁਮਾਰ, ਪਵਨ ਕੁਮਾਰ ਅਤੇ.ਸ਼ਾਮ ਲਾਲ, ਮੱਖਣ ਲਾਲ, ਰੋਹਿਤ ਸਿੰਗਲਾ ਆਦਿ ਵੀ ਹਾਜਰ ਸਨ।
ਪਿਛਲੀ ਖ਼ਬਰ ਐੱਸ.ਡੀ.ਐੱਮ. ਵਲੋਂ ਰਾਮਗੜ੍ਹੀਆ ਵੈੱਲਫੇਅਰ ਬੋਰਡ ਮੈਂਬਰਾਂ ਨਾਲ ਬੈਠਕ ਅਗਲੀ ਖ਼ਬਰ ਸ਼ਾਮ ਲਾਲ ਵਰਮਾ ਨੇ ਚਾਂਦੀ ਤੇ ਤਾਂਬੇ ਦਾ ਤਗਮਾ ਜਿੱਤਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।