30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਡਾ. ਹਰਦੀਪ ਸਿੰਘ ਨੂੰ ਕਿਸਾਨ ਯੂਨੀਅਨ ਦੀ ਖਨੌਰੀ ਇਕਾਈ ਦਾ ਪ੍ਰਧਾਨ ਚੁਣਿਆ

ਖਨੌਰੀ, 29 ਨਵੰਬਰ (ਬਲਵਿੰਦਰ ਸਿੰਘ ਥਿੰਦ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਖਨੌਰੀ ਇਕਾਈ ਦੀ ਅਹਿਮ ਮੀਟਿੰਗ ਦੌਰਾਨ ਡਾ. ਹਰਦੀਪ ਸਿੰਘ ਨੂੰ ਇਕਾਈ ਦਾ ਨਵਾਂ ਪ੍ਰਧਾਨ ਅਤੇ ਗੁਰਬਖਸ਼ ਸਿੰਘ ਗੁਰਨੇ ਨੂੰ ਮੀਤ ਪ੍ਰਧਾਨ ਚੁਣਿਆ ਗਿਆ।

ਖਨੌਰੀ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਖਨੌਰੀ ਇਕਾਈ ਦੇ ਪ੍ਰਧਾਨ ਚੁਣੇ ਗਏ ਹਰਦੀਪ ਸਿੰਘ ਅਤੇ ਜਗਪਾਲ ਸਿੰਘ ਕਾਲਾ ਜਥੇਬੰਦੀ ਦੇ ਬਾਕੀ ਆਗੂਆਂ ਦੇ ਨਾਲ। ਤਸਵੀਰ: ਬਲਵਿੰਦਰ ਸਿੰਘ ਥਿੰਦ 30-11-2026
ਖਨੌਰੀ, 29 ਨਵੰਬਰ (ਬਲਵਿੰਦਰ ਸਿੰਘ ਥਿੰਦ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਖਨੌਰੀ ਇਕਾਈ ਦੀ ਅਹਿਮ ਮੀਟਿੰਗ ਦੌਰਾਨ ਡਾ. ਹਰਦੀਪ ਸਿੰਘ ਨੂੰ ਇਕਾਈ ਦਾ ਨਵਾਂ ਪ੍ਰਧਾਨ ਅਤੇ ਗੁਰਬਖਸ਼ ਸਿੰਘ ਗੁਰਨੇ ਨੂੰ ਮੀਤ ਪ੍ਰਧਾਨ ਚੁਣਿਆ ਗਿਆ। ਦੋਵਾਂ ਅਹੁਦੇਦਾਰਾਂ ਦੀ ਚੋਣ ਇਕਾਈ ਦੇ ਸਮੂਹ ਮੈਂਬਰਾਂ ਵਲੋਂ ਸਰਬਸੰਮਤੀ ਨਾਲ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਆਗੂ ਰਿੰਕੂ ਮੂਨਕ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਖਨੌਰੀ ਇਕਾਈ ਦੇ ਪ੍ਰਧਾਨ ਵਜੋਂ ਸੇਵਾਵਾਂ ਨਿਭਾਅ ਰਹੇ ਜਗਪਾਲ ਸਿੰਘ ਕਾਲਾ ਬਹਿਣੀਵਾਲ ਨੂੰ ਬਲਾਕ ਕਮੇਟੀ ਵਿੱਚ ਸ਼ਾਮਲ ਕਰ ਲਿਆ ਗਿਆ ਸੀ, ਜਿਸ ਕਾਰਨ ਇਕਾਈ ਦੇ ਪ੍ਰਧਾਨ ਦਾ ਅਹੁਦਾ ਖਾਲੀ ਹੋ ਗਿਆ ਸੀ। ਇਹ ਚੋਣ ਬਲਾਕ ਮੂਨਕ ਦੇ ਜਨਰਲ ਸਕੱਤਰ ਬੰਟੀ ਢੀਂਡਸਾ, ਮੀਤ ਪ੍ਰਧਾਨ ਸਵੈਗ ਸਿੰਘ ਮੂਨਕ, ਸਹਾਇਕ ਵਿੱਤ ਸਕੱਤਰ ਜਗਪਾਲ ਸਿੰਘ ਕਾਲਾ ਖਨੌਰੀ, ਸੰਗਠਨ ਸਕੱਤਰ ਕੁਲਦੀਪ ਸਿੰਘ ਗੁਲਾੜੀ ਅਤੇ ਮੀਤ ਪ੍ਰਧਾਨ ਸੁਖਚੈਨ ਸਿੰਘ ਚੱਠਾ ਦੀ ਅਗਵਾਈ ਹੇਠ ਕਰਵਾਈ ਗਈ। ਇਸ ਮੌਕੇ ਖਨੌਰੀ ਇਕਾਈ ਦੇ ਆਗੂ ਗੁਰਪ੍ਰੀਤ ਸਿੰਘ ਗੁਰਨੇ, ਬਲਵਿੰਦਰ ਸਿੰਘ, ਨਛੱਤਰ ਸਿੰਘ, ਅਵਤਾਰ ਸਿੰਘ, ਕਾਲਾ ਸਿੰਘ ਗੁਰਨੇ ਅਤੇ ਗੁਰਬੀਰ ਸਿੰਘ ਸਿੱਧੂ ਸਮੇਤ ਹੋਰ ਕਿਸਾਨ ਆਗੂ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਧੂਰੀ ਵਿੱਚ ਕਾਂਗਰਸ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਸ਼ੁਭਮ ਸ਼ਰਮਾ ਸ਼ੁਭੀ ਸਰਗਰਮ, ਬਲਾਕ ਤੇ ਮੰਡਲ ਪ੍ਰਧਾਨਾਂ ਨਾ... ਅਗਲੀ ਖ਼ਬਰ ਅੰਮ੍ਰਿਤਧਾਰੀ ਸਿੱਖ ਨੌਜਵਾਨ ਨੂੰ ਪ੍ਰੀਖਿਆ ਦੇਣ ਤੋਂ ਰੋਕਣਾ ਸਿੱਖਾਂ ਦੇ ਧਾਰਮਿਕ ਅਧਿਕਾਰਾਂ ਅਤੇ ਸੰਵਿਧਾਨਕ ਆਜ਼ਾਦੀ ’ਤੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।