30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਭਾਈ ਅਵਤਾਰ ਸਿੰਘ ਰਾਏਸਰ ਨੇ ਮਨਪ੍ਰੀਤ ਇਆਲ਼ੀ ਨਾਲ ਕੀਤੀ ਮੁਲਾਕਾਤ

ਮਹਿਲ ਕਲਾਂ, 29 ਨਵੰਬਰ (ਅਵਤਾਰ ਸਿੰਘ ਅਣਖੀ)-ਅਕਾਲੀ ਦਲ ਵਾਰਿਸ ਦੇ ਹਲਕਾ ਮਹਿਲ ਕਲਾਂ ਤੋਂ ਆਗੂ ਭਾਈ ਅਵਤਾਰ ਸਿੰਘ ਰਾਏਸਰ ਵਲੋਂ ਪਾਰਟੀ ਦੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਇਆਲ਼ੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਮੌਕੇ ਪੰਜਾਬ ਦੇ ਮੌਜੂਦਾ ਸਿਆਸੀ ਹਲਾਤਾਂ, ਪਾਰਟੀ ਦੀਆਂ ਗਤੀਵਿਧੀਆਂ, ਜਥੇਬੰਦੀ ਦੀ ਮਜ਼ਬੂਤੀ, ਨੌਜਵਾਨ ਪੀੜ੍ਹੀ ਨੂੰ ਦਰਪੇਸ਼ ਚੁਨੌਤੀਆਂ ਅਤੇ ਪੰਜਾਬ ਦੇ ਭਵਿੱਖ ਨਾਲ ਜੁੜੇ ਅਹਿਮ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ।

ਅਜੀਤ ਡੈਸਕ 30-11-2026
ਮਹਿਲ ਕਲਾਂ, 29 ਨਵੰਬਰ (ਅਵਤਾਰ ਸਿੰਘ ਅਣਖੀ)-ਅਕਾਲੀ ਦਲ ਵਾਰਿਸ ਦੇ ਹਲਕਾ ਮਹਿਲ ਕਲਾਂ ਤੋਂ ਆਗੂ ਭਾਈ ਅਵਤਾਰ ਸਿੰਘ ਰਾਏਸਰ ਵਲੋਂ ਪਾਰਟੀ ਦੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਇਆਲ਼ੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਮੌਕੇ ਪੰਜਾਬ ਦੇ ਮੌਜੂਦਾ ਸਿਆਸੀ ਹਲਾਤਾਂ, ਪਾਰਟੀ ਦੀਆਂ ਗਤੀਵਿਧੀਆਂ, ਜਥੇਬੰਦੀ ਦੀ ਮਜ਼ਬੂਤੀ, ਨੌਜਵਾਨ ਪੀੜ੍ਹੀ ਨੂੰ ਦਰਪੇਸ਼ ਚੁਨੌਤੀਆਂ ਅਤੇ ਪੰਜਾਬ ਦੇ ਭਵਿੱਖ ਨਾਲ ਜੁੜੇ ਅਹਿਮ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਭਾਈ ਰਾਏਸਰ ਨੇ ਕਿਹਾ ਕਿ ਪਾਰਟੀ ਵਲੋਂ ਸੌਂਪੀ ਗਈ ਹਰ ਜ਼ਿੰਮੇਵਾਰੀ ਨੂੰ ਪੂਰੀ ਵਫ਼ਾਦਾਰੀ, ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਣਾ ਹਰੇਕ ਆਗੂ ਅਤੇ ਵਰਕਰ ਦਾ ਮੁੱਢਲਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਦੀ ਸੋਚ, ਵਿਚਾਰਧਾਰਾ ਅਤੇ ਪੰਜਾਬ ਦੇ ਹੱਕਾਂ ਤੇ ਹਿਤਾਂ ਦੀ ਗੱਲ ਨੂੰ ਘਰ-ਘਰ ਤੱਕ ਪਹੁੰਚਾਉਣਾ ਹਰ ਆਗੂ ਦੀ ਅਹਿਮ ਜ਼ਿੰਮੇਵਾਰੀ ਹੈ। ਸਿਰਫ਼ ਬਿਆਨਾਂ ਨਾਲ ਜਥੇਬੰਦੀਆਂ ਮਜ਼ਬੂਤ ਨਹੀਂ ਹੁੰਦੀਆਂ, ਸਗੋਂ ਲੋਕਾਂ ਦੇ ਦੁੱਖ-ਸੁੱਖ ਵਿਚ ਸ਼ਰੀਕ ਹੋ ਕੇ ਅਤੇ ਉਨ੍ਹਾਂ ਦੇ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਉਠਾ ਕੇ ਹੀ ਲੋਕਾਂ ਦਾ ਵਿਸ਼ਵਾਸ ਜਿੱਤਿਆ ਜਾ ਸਕਦਾ ਹੈ। ਭਾਈ ਰਾਏਸਰ ਨੇ ਕਿਹਾ ਕਿ ਚੋਣਾਂ ਦੇ ਦਿਨਾਂ ’ਚ ਪੰਜਾਬ, ਪੰਜਾਬੀਅਤ, ਕਿਸਾਨਾਂ, ਮਜ਼ਦੂਰਾਂ ਅਤੇ ਨੌਜਵਾਨਾਂ ਦੀਆਂ ਗੱਲਾਂ ਕਰਨ ਵਾਲੇ ਸਿਆਸੀ ਆਗੂਆਂ ਨੂੰ ਚੋਣਾਂ ਤੋਂ ਬਾਅਦ ਵੀ ਲੋਕਾਂ ’ਚ ਰਹਿ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਚਾਹੀਦਾ ਹੈ। ਸਿਆਸਤ ਸਿਰਫ਼ ਕੁਰਸੀਆਂ ਹਾਸਲ ਕਰਨ ਦਾ ਸਾਧਨ ਨਹੀਂ ਹੋਣੀ ਚਾਹੀਦੀ, ਸਗੋਂ ਲੋਕ ਸੇਵਾ ਅਤੇ ਜਵਾਬਦੇਹੀ ਦਾ ਜ਼ਰੀਆ ਬਣਨੀ ਚਾਹੀਦੀ ਹੈ। ਭਾਈ ਰਾਏਸਰ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਪਾਰਟੀ ਦੀ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣਾ ਅਤੇ ਜਥੇਬੰਦੀ ਨੂੰ ਪਿੰਡ ਪੱਧਰ ’ਤੇ ਮਜ਼ਬੂਤ ਕਰਨਾ ਹੈ। ਇਸ ਲਈ ਹਰੇਕ ਆਗੂ ਅਤੇ ਵਰਕਰ ਨੂੰ ਨਿੱਜੀ ਸਵਾਰਥਾਂ ਤੋਂ ਉੱਪਰ ਉੱਠ ਕੇ ਪੰਜਾਬ ਦੇ ਹਿਤਾਂ ਲਈ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਉਹ ਪਾਰਟੀ ਵਲੋਂ ਸੌਂਪੀ ਗਈ ਹਰ ਜ਼ਿੰਮੇਵਾਰੀ ਨੂੰ ਪੂਰੀ ਵਫ਼ਾਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਭਾਈ ਅੰਮ੍ਰਿਤਪਾਲ ਸਿੰਘ ਦੀ ਸੋਚ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਆਪਣੀਆਂ ਸਰਗਰਮੀਆਂ ਜਾਰੀ ਰੱਖਣਗੇ। ਇਸ ਸਮੇਂ ਨਿਰਮਲ ਸਿੰਘ ਰਾਏਸਰ, ਲਖਵੀਰ ਸਿੰਘ ਅਤੇ ਮਨਦੀਪ ਸਿੰਘ ਹਾਜ਼ਰ ਸਨ।
ਪਿਛਲੀ ਖ਼ਬਰ ਸ਼ਹੀਦ ਬੀਬੀ ਕਿਰਨਜੀਤ ਕੌਰ ਮੈਮੋਰੀਅਲ ਸਕੂਲ ਆਫ਼ ਐਮੀਨੈਂਸ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਅਗਲੀ ਖ਼ਬਰ ਧੂਰੀ ਵਿੱਚ ਕਾਂਗਰਸ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਸ਼ੁਭਮ ਸ਼ਰਮਾ ਸ਼ੁਭੀ ਸਰਗਰਮ, ਬਲਾਕ ਤੇ ਮੰਡਲ ਪ੍ਰਧਾਨਾਂ ਨਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।