ਕੰਬੋਜ ਬਰਾਦਰੀ ਦੀ ਆਬਾਦੀ ਦੇ ਅਨੁਪਾਤ ਅਨੁਸਾਰ ਰਾਜਨੀਤਿਕ ਪਾਰਟੀਆਂ ਦੇਣ ਟਿਕਟ - ਮੁਹੰਮਦ ਸ਼ਬੀਰ ਬਿੱਲੂ
ਮਲੇਰਕੋਟਲਾ 29 ਨਵੰਬਰ (ਪਾਰਸ ਜੈਨ, ਮਨਜਿੰਦਰ ਸਿੰਘ ਸਰੋਦ)-ਅੰਜੂਮਨ ਏ ਕੰਬੋਜ ਪੰਜਾਬ ਦੇ ਪ੍ਰਧਾਨ ਮੁਹੰਮਦ ਸ਼ਬੀਰ ਬਿੱਲੂ ਨੇ ਪੰਜਾਬ ਦੀਆਂ ਸਮੂਹ ਰਾਜਨੀਤਿਕ ਪਾਰਟੀਆਂ ਤੋਂ ਮੰਗ ਕੀਤੀ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਕੰਬੋਜ ਬਰਾਦਰੀ ਦੀ ਸਮੁੱਚੇ ਪੰਜਾਬ ਵਿੱਚ ਆਬਾਦੀ ਦੇ ਅਨੁਪਾਤ ਅਨੁਸਾਰ ਕੰਬੋਜ ਭਾਈਚਾਰੇ ਦੇ ਉਮੀਦਵਾਰਾਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਸਮਾਜ ਦੀ ਤਰੱਕੀ ਅਤੇ ਵਿਕਾਸ ਲਈ ਰਾਜਨੀਤਿਕ ਨੁਮਾਇੰਦਗੀ ਬਹੁਤ ਮਹੱਤਵਪੂਰਨ ਹੁੰਦੀ ਹੈ।
ਅਜੀਤ ਡੈਸਕ
30-11-2026