06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਭਾਰਤ ਨੇ 6 ਵੀਂ ਵਾਰ ਜਿੱਤੀ ਏਸ਼ੀਅਨ ਚੈਂਪੀਅਨਜ਼ ਟਰਾਫ਼ੀ

ਸਫ਼ਾ 1 ਦੀ ਬਾਕੀ ਬਦਲ ਕੇ ਭਾਰਤ ਦਾ ਸਕੋਰ 3-1 ਕਰ ਲਿਆ। ਉਪਰੰਤ 54ਵੇਂ ਮਿੰਟ ਵਿਚ ਵਿਵੇਕ ਸਾਗਰ ਪ੍ਰਸ਼ਾਦ ਨੇ ਮੈਦਾਨੀ ਗੋਲ ਕਰਕੇ ਭਾਰਤ ਦਾ ਸਕੋਰ 4-1 ਕਰਕੇ ਜਿੱਤ ਭਾਰਤ ਦੀ ਝੋਲੀ ਪਾ ਦਿੱਤੀ।

ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨੂੰ ਜੇਤੂ ਟਰਾਫ਼ੀ ਦੇ ਕੇ ਸਨਮਾਨਿਤ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ। 06-11-2026

ਸਫ਼ਾ 1 ਦੀ ਬਾਕੀ ਬਦਲ ਕੇ ਭਾਰਤ ਦਾ ਸਕੋਰ 3-1 ਕਰ ਲਿਆ। ਉਪਰੰਤ 54ਵੇਂ ਮਿੰਟ ਵਿਚ ਵਿਵੇਕ ਸਾਗਰ ਪ੍ਰਸ਼ਾਦ ਨੇ ਮੈਦਾਨੀ ਗੋਲ ਕਰਕੇ ਭਾਰਤ ਦਾ ਸਕੋਰ 4-1 ਕਰਕੇ ਜਿੱਤ ਭਾਰਤ ਦੀ ਝੋਲੀ ਪਾ ਦਿੱਤੀ। ਮੈਚ ਦੌਰਾਨ ਸ਼ਾਨਦਾਰ ਖੇਡ ਦੇ ਪ੍ਰਦਰਸ਼ਨ ਸਦਕਾ ਸ਼ਿਲਾਨੰਦ ਲਾਕੜਾ ਨੂੰ ‘ਪਲੇਅਰ ਆਫ਼ ਦਾ ਮੈਚ’ ਚੁਣਿਆ ਗਿਆ। ਅੱਜ ਦੇ ਮੈਚ ਤੋਂ ਬਾਅਦ ਨੀਲਾਕਾਂਤਾ ਸ਼ਰਮਾ ਨੇ ਕੌਮਾਂਤਰੀ ਹਾਕੀ ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਤੇ ਹਾਕੀ ਇੰਡੀਆ ਦੇ ਸਕੱਤਰ ਜਨਰਲ ਭੋਲਾ ਨਾਥ ਨੇ ਜੇਤੂ ਭਾਰਤੀ ਹਾਕੀ ਟੀਮ ਨੂੰ ਟਰਾਫ਼ੀ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ, ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਸਮੇਤ ਪੰਜਾਬ ਖੇਡ ਵਿਭਾਗ ਦੇ ਅਧਿਕਾਰੀਆਂ ਤੇ ਪ੍ਰਸ਼ਾਸਨਿਕ ਅਧਿਕਾਰੀ ਵੀ ਹਾਜ਼ਰ ਸਨ। ਇਸ ਦੌਰਾਨ ਦੁਨੀਆ ਦੇ ਸਭ ਤੋਂ ਵਧੀਆ ਮਿਡ-ਫੀਲਡਰਾਂ ’ਚੋਂ ਇਕ ਭਾਰਤੀ ਖਿਡਾਰੀ ਹਾਰਦਿਕ ਸਿੰਘ ਨੇ ਅੱਜ ਆਪਣਾ 200ਵਾਂ ਅੰਤਰਰਾਸ਼ਟਰੀ ਮੈਚ ਖੇਡਿਆ। ਸਾਲ 2030 ਵਿਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਤਿਆਰ ਪੰਜਾਬ-ਮੁੱਖ ਮੰਤਰੀ ਪੰਜਾਬ ਨੇ ਏਸ਼ੀਅਨ ਚੈਂਪੀਅਨਜ਼ ਟਰਾਫ਼ੀ 2026 ਦੀ ਸਫਲ ਮੇਜ਼ਬਾਨੀ ਕਰਕੇ ਆਪਣੇ ਸ਼ਾਨਦਾਰ ਖੇਡ ਇਤਿਹਾਸ ਵਿਚ ਨਵਾਂ ਅਧਿਆਏ ਲਿਖਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਕਿ ਪੰਜਾਬ ਹੁਣ ਸਾਲ 2030 ਵਿਚ ਵੱਕਾਰੀ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ ਹੈ।

ਪਿਛਲੀ ਖ਼ਬਰ ਹੈਨਰੀ ਨੋਵਾਕ ਕਤਲ ਮਾਮਲੇ ’ਚ ਉਮਰ ਕੈਦ ਭੁਗਤ ਰਹੇ ਵਿਕਰਮ ਸਿੰਘ ਦਿਗਵਾ ਦੀ ਸਜ਼ਾ ’ਚ ਵਾਧਾ ਅਗਲੀ ਖ਼ਬਰ ਰੋਨਾਲਡੋ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਲਿਆ ਸੰਨਿਆਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।