ਬਟਾਲਾ, 28 ਨਵੰਬਰ (ਸਤਿੰਦਰ ਸਿੰਘ)-ਪੰਜਾਬ ਦੀਆਂ ਪ੍ਰਸਿੱਧ ਕਮਲਜੀਤ ਖੇਡਾਂ ਇਸ ਸਾਲ ਕੁਝ ਨਾ ਟਾਲੇ ਜਾ ਸਕਣ ਵਾਲੇ ਕਾਰਨਾਂ ਕਰਕੇ ਨਹੀਂ ਕਰਵਾਈਆਂ ਜਾਣਗੀਆਂ। ਸੁਰਜੀਤ ਸਪੋਰਟਸ ਐਸੋਸੀਏਸ਼ਨ ਬਟਾਲਾ ਦੀ ਮੀਟਿੰਗ ਦੌਰਾਨ 33ਵੀਆਂ ਕਮਲਜੀਤ ਖੇਡਾਂ-2026 ਮੁਲਤਵੀ ਕਰਨ ਦਾ ਫੈਸਲਾ ਲਿਆ ਗਿਆ। ਇਹ ਜਾਣਕਾਰੀ ਐਸੋਸੀਏਸ਼ਨ ਦੇ ਜਨਰਲ ਸਕੱਤਰ ਨਿ ਸ਼ਾਨ ਸਿੰਘ ਰੰਧਾਵਾ, ਸੀਨੀਅਰ ਮੀਤ ਪ੍ਰਧਾਨ ਦਵਿੰਦਰ ਸਿੰਘ ਕਾਲਾਨੰਗਲ, ਵਿੱਤ ਸਕੱਤਰ ਪ੍ਰਿੰਸੀਪਲ ਮੁਸ਼ਤਾਕ ਗਿੱਲ ਅਤੇ ਪ੍ਰੈੱਸ ਸਕੱਤਰ ਜਗਦੀਸ਼ ਸਿੰਘ ਬਾਜਵਾ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਕੋਟਲਾ ਸਾਹੀਆ, ਬ ਟਾਲਾ ਵਿਖੇ ਹੋਣ ਵਾਲੀਆਂ ਇਨ੍ਹਾਂ ਖੇਡਾਂ ਵਿਚ 52 ਅਥਲੈਟਿਕਸ ਈਵੈਂਟ ਤੇ 10 ਖੇਡ ਡਿਸਿਪਲਨਾਂ ਕਰਵਾਈਆਂ ਜਾਂਦੀਆਂ ਹਨ। ਇਹ ਉੱਤਰੀ ਭਾਰਤ ਦੇ ਖਿਡਾਰੀਆਂ ਲਈ ਖਿੱਚ ਦਾ ਕੇਂਦਰ ਹ ਨ। ਪ੍ਰਬੰਧਕਾਂ ਨੇ ਦੱਸਿਆ ਕਿ ਅਗਲੇ ਸਾਲ ਖੇਡਾਂ ਪੂਰੇ ਉਤਸ਼ਾਹ ਨਾਲ ਕਰਵਾਈਆਂ ਜਾਣਗੀਆਂ ਤੇ ਵੱਖ-ਵੱਖ ਖੇਡ ਅਕੈਡਮੀਆਂ ਵੀ ਸ਼ੁਰੂ ਕੀਤੀਆਂ ਜਾਣਗੀਆਂ।
33ਵੀਆਂ ਕਮਲਜੀਤ ਖੇਡਾਂ ਇਸ ਸਾਲ ਮੁਲਤਵੀ
ਬਟਾਲਾ, 28 ਨਵੰਬਰ (ਸਤਿੰਦਰ ਸਿੰਘ)-ਪੰਜਾਬ ਦੀਆਂ ਪ੍ਰਸਿੱਧ ਕਮਲਜੀਤ ਖੇਡਾਂ ਇਸ ਸਾਲ ਕੁਝ ਨਾ ਟਾਲੇ ਜਾ ਸਕਣ ਵਾਲੇ ਕਾਰਨਾਂ ਕਰਕੇ ਨਹੀਂ ਕਰਵਾਈਆਂ ਜਾਣਗੀਆਂ। ਸੁਰਜੀਤ ਸਪੋਰਟਸ ਐਸੋਸੀਏਸ਼ਨ ਬਟਾਲਾ ਦੀ ਮੀਟਿੰਗ ਦੌਰਾਨ 33ਵੀਆਂ ਕਮਲਜੀਤ ਖੇਡਾਂ-2026 ਮੁਲਤਵੀ ਕਰਨ ਦਾ ਫੈਸਲਾ ਲਿਆ ਗਿਆ।
ਅਜੀਤ ਡੈਸਕ
29-11-2026