28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਭਾਰਤੀ ਮਹਿਲਾ ਹਾਕੀ ਟੀਮ ਤੀਜੀ ਵਾਰ ਬਣੀ ਚੈਂਪੀਅਨ

ਭੋਪਾਲ, 28 ਨਵੰਬਰ (ਪੀ. ਟੀ.

ਚੀਨ ਨੂੰ 3-1 ਨਾਲ ਹਰਾਇਆ 29-11-2026

ਭੋਪਾਲ, 28 ਨਵੰਬਰ (ਪੀ.ਟੀ.ਆਈ.)-ਭਾਰਤੀ ਮਹਿਲਾ ਹਾਕੀ ਟੀਮ ਨੇ ਸ਼ਾਨਦਾਰ ਖੇਡ ਦਿਖਾਉਂਦੇ ਹੋਏ ਓਲੰਪਿਕ ਚਾਂਦੀ ਦਾ ਤਗਮਾ ਜਿੱਤਣ ਵਾਲੀ ਚੀਨ ਦੀ ਟੀਮ ਨੂੰ 3-1 ਨਾਲ ਹਰਾ ਕੇ ਲਗਾਤਾਰ ਤੀਜੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਖਿਤਾਬ ਆਪਣੇ ਨਾਂਅ ਕੀਤਾ। ਭਾਰਤ ਵੱਲੋਂ ਦੀਪਿਕਾ ਨੇ 38ਵੇਂ ਤੇ 43ਵੇਂ ਮਿੰਟ ’ਚ ਪੈਨਲਟੀ ਕਾਰਨਰ ਰਾਹੀਂ 2 ਗੋਲ ਕੀਤੇ। ਜਦਕਿ ਇਸ਼ਿਕਾ ਨੇ 42ਵੇਂ ਮਿੰਟ ’ਚ ਫੀਲਡ ਗੋਲ ਕਰਕੇ ਭਾਰਤ ਦੀ ਜਿੱਤ ਨੂੰ ਹੋਰ ਮਜ਼ਬੂਤ ਕੀਤਾ। ਚੀਨ ਵਲੋਂ ਯੁਜੁਨ ਚੇਨ ਨੇ 25ਵੇਂ ਮਿੰਟ ’ਚ ਇਕੋ-ਇਕ ਗੋਲ ਕੀਤਾ। ਦੀਪਿਕਾ ਨੇ ਇਸ ਟੂਰਨਾਮੈਂਟ ’ਚ ਸਭ ਤੋਂ ਵੱਧ 10 ਗੋਲ ਕੀਤੇ, ਜਿਨ੍ਹਾਂ ਵਿਚੋਂ 9 ਗੋਲ ਪੈਨਲਟੀ ਕਾਰਨਰ ਰਾਹੀਂ ਕੀਤੇ ਗਏ। ਇਸ ਸਾਲ ਉਹ 25 ਮੈਚਾਂ ’ਚ 41 ਗੋਲ ਕਰਕੇ ਭਾਰਤ ਦੀ ਸਭ ਤੋਂ ਵੱਧ ਗੋਲ ਕਰਨ ਵਾਲੀ ਖਿਡਾਰਨ ਬਣ ਗਈ ਹੈ। ਭਾਰਤੀ ਟੀਮ ਪੂਰੇ ਟੂਰਨਾਮੈਂਟ ਦੌਰਾਨ ਇਕ ਵੀ ਮੈਚ ਨਹੀਂ ਹਾਰੀ। ਇਸ ਸਾਲ ਜਾਪਾਨ ਵਿੱਚ ਹੋਈਆਂ ਏਸ਼ੀਆਈ ਖੇਡਾਂ ਵਿੱਚ ਵੀ ਭਾਰਤ ਨੇ ਚੀਨ ਨੂੰ 1-0 ਨਾਲ ਹਰਾ ਕੇ ਸੋਨੇ ਦਾ ਤਗਮਾ ਜਿੱਤਿਆ ਸੀ। ਇਸ ਦੇ ਨਾਲ ਹੀ ਭਾਰਤ ਨੇ 2028 ਦੀਆਂ ਲਾਸ ਏਂਜਲਸ ਓਲੰਪਿਕ ਖੇਡਾਂ ਲਈ ਵੀ ਆਪਣੀ ਜਗ੍ਹਾ ਪੱਕੀ ਕਰ ਲਈ।

ਪਿਛਲੀ ਖ਼ਬਰ ਚੌਥੀ ਵਿਸ਼ਵ ਪੰਜਾਬੀ ਕਾਨਫਰੰਸ ਦੌਰਾਨ ਸਤਨਾਮ ਸਿੰਘ ਮਾਣਕ ਦੀ ਪੁਸਤਕ ‘ ਅਹਿਸਾਸ ’ ਹੋਈ ਲੋਕ ਅਰਪਣ ਅਗਲੀ ਖ਼ਬਰ ਮੁੰਬਈ ਪੁਸਤਕ ਮੇਲੇ ’ ਚ ਸਰਦਾਰ ਤੇਜਾ ਸਿੰਘ ਸਮੁੰਦਰੀ ਦੇ ਜੀਵਨ ’ ਤੇ ਆਧਾਰਿਤ ਪੁਸਤਕ ਦਾ ਮਰਾਠੀ ਸੰਸਕਰਣ ਲੋਕ ਅਰਪਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।