ਢੇਸੀ ਨੇ ਬਰਤਾਨੀਆ ਦੀ ਰੱਖਿਆ ਲਈ ਵੱਡੇ ਨਿਵੇਸ਼ ਦਾ ਮੁੱਦਾ ਸੰਸਦ ’ ਚ ਚੁੱਕਿਆ
ਲੰਡਨ, 3 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਸਾਹਮਣੇ ਵਧ ਰਹੇ ਸੁਰੱਖਿਆ ਖ਼ਤਰਿਆਂ ਦੇ ਮੱਦੇਨਜ਼ਰ ਸਲੋਹ ਤੋਂ ਸੰਸਦ ਮੈਂਬਰ ਅਤੇ ਹਾਊਸ ਆਫ਼ ਕਾਮਨਜ਼ ਦੀ ਡਿਫੈਂਸ ਕਮੇਟੀ ਦੇ ਚੇਅਰਮੈਨ ਤਨਮਨਜੀਤ ਸਿੰਘ ਢੇਸੀ ਨੇ ਸੰਸਦ ਵਿਚ ਪ੍ਰਧਾਨ ਮੰਤਰੀ ਐਂਡੀ ਬਰਨਹਮ ਨੂੰ ਦੇਸ਼ ਦੇ ਰੱਖਿਆ ਬਜਟ ਵਿਚ ਤੇਜ਼ੀ ਨਾਲ ਵਾਧਾ ਕਰਨ ਲਈ ਕਿਹਾ ਹੈ। ਪ੍ਰਧਾਨ ਮੰਤਰੀ ਦੇ ਪ੍ਰਸ਼ਨ ਕਾਲ ਦੌਰਾਨ ਢੇਸੀ ਨੇ ਚਿਤਾਵਨੀ ਦਿੱਤੀ ਕਿ ਦੇਸ਼ ਨੂੰ ਇਸ ਗੱਲ ਬਾਰੇ ਕਿਸੇ ਭੁਲੇਖੇ ਵਿਚ ਨਹੀਂ ਰਹਿਣਾ ਚਾਹੀਦਾ ਕਿ ਬਰਤਾਨੀਆ ਹੁਣ ਪਹਿਲਾਂ ਨਾਲੋਂ ਵੱਧ ਖ਼ਤਰੇ ਦੇ ਪੱਧਰ ਦਾ ਸਾਹਮਣਾ ਕਰ ਰਿਹਾ ਹੈ।
ਅਜੀਤ ਡੈਸਕ
04-09-2026