04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਮਕਬੂਜ਼ਾ ਕਸ਼ਮੀਰ ’ਚ ਪ੍ਰਦਰਸ਼ਨਕਾਰੀਆਂ ਦਾ ਪਾਕਿ ਨੂੰ ਅਲਟੀਮੇਟਮ * ਅਵਾਮੀ ਐਕਸ਼ਨ ਕਮੇਟੀ ਨੇ ਗੱਲਬਾਤ ਲਈ ਰੱਖੀਆਂ 13 ਸ਼ਰਤਾਂ * ਰਾਵਲਾਕੋਟ ’ਚ 4000 ਤੋਂ ਵੱਧ ਸੁਰੱਖਿਆ ਕਰਮੀ ਤਾਇਨਾਤ ਸੁਰਿੰਦਰ ਕੋਛੜ

ਅੰਮ੍ਰਿਤਸਰ, 3 ਸਤੰਬਰ-ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀ. ਓ.

ਮਕਬੂਜ਼ਾ ਕਸ਼ਮੀਰ ਦੇ ਰਾਵਲਾਕੋਟ ’ਚ ਪ੍ਰਦਰਸ਼ਨ ’ਚ ਸ਼ਾਮਿਲ ਲੋਕ। ਤਸਵੀਰ ਰਾਹੀਂ : ਸੁਰਿੰਦਰ ਕੋਛੜ 04-09-2026
ਅੰਮ੍ਰਿਤਸਰ, 3 ਸਤੰਬਰ-ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀ. ਓ. ਕੇ.) ’ਚ ਚੱਲ ਰਿਹਾ ਵਿਰੋਧ ਪ੍ਰਦਰਸ਼ਨ ਹੋਰ ਤੇਜ਼ ਹੋ ਗਿਆ ਹੈ। ਇਸ ਅੰਦੋਲਨ ਦੀ ਅਗਵਾਈ ਕਰ ਰਹੀ ਜੰਮੂ-ਕਸ਼ਮੀਰ ਜੁਆਇੰਟ ਅਵਾਮੀ ਐਕਸ਼ਨ ਕਮੇਟੀ (ਜੇ. ਕੇ. ਜੇ. ਏ. ਏ. ਸੀ.) ਨੇ ਪਾਕਿ ਸਮਰਥਿਤ ਮਕਬੂਜ਼ਾ ਕਸ਼ਮੀਰ ਦੀ ਨਵੀਂ ਸਰਕਾਰ ਨਾਲ ਕਿਸੇ ਵੀ ਤਰ੍ਹਾਂ ਦੀ ਗੱਲਬਾਤ ਸ਼ੁਰੂ ਕਰਨ ਤੋਂ ਪਹਿਲਾਂ 13 ਸਖ਼ਤ ਸ਼ਰਤਾਂ ਰੱਖੀਆਂ ਹਨ।ਕਮੇਟੀ ਨੇ ਸਪੱਸ਼ਟ ਸ਼ਬਦਾਂ ’ਚ ਕਿਹਾ ਹੈ ਕਿ ਜਦੋਂ ਤੱਕ ਇਹ ਸ਼ਰਤਾਂ ਪੂਰੀਆਂ ਨਹੀਂ ਹੁੰਦੀਆਂ, ਉਦੋਂ ਤੱਕ ਸਰਕਾਰ ਨਾਲ ਕੋਈ ਗੱਲਬਾਤ ਨਹੀਂ ਕੀਤੀ ਜਾਵੇਗੀ। ਪੀ. ਓ. ਕੇ. ’ਚ ਜੁਲਾਈ ਮਹੀਨੇ ਤੋਂ ਹੀ ਲਗਾਤਾਰ ਵਿਰੋਧ ਪ੍ਰਦਰਸ਼ਨ ਜਾਰੀ ਹਨ । ਪਾਕਿ ਸਰਕਾਰ ਨੇ ਪ੍ਰਦਰਸ਼ਨਕਾਰੀਆਂ ਨਾਲ ਨਜਿੱਠਣ ਲਈ ਇਕੱਲੇ ਰਾਵਲਾਕੋਟ ਸ਼ਹਿਰ ’ਚ 4000 ਤੋਂ ਵੱਧ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਹਨ । ਜੇ. ਕੇ. ਜੇ. ਏ. ਏ. ਸੀ. ਦੀ ਕੋਰ ਕਮੇਟੀ ਨੇ ਜ਼ੋਰ ਦੇ ਕੇ ਕਿਹਾ ਹੈ ਕਿ ਸਰਕਾਰ ਨੂੰ ਲੋਕਾਂ ਦੀਆਂ ਜਾਇਜ਼ ਮੰਗਾਂ ’ਤੇ ਤੁਰੰਤ ਧਿਆਨ ਦੇਣਾ ਪਵੇਗਾ । ਪ੍ਰਦਰਸ਼ਨਕਾਰੀਆਂ ਦੀਆਂ ਮੁੱਖ ਮੰਗਾਂ ਅਤੇ ਸ਼ਰਤਾਂ ’ਚ ਸੰਗਠਨ ਨੂੰ ਗੈਰ-ਕਾਨੂੰਨੀ ਅਤੇ ਪਾਬੰਦੀਸ਼ੁਦਾ ਐਲਾਨਣ ਵਾਲੇ ਸਾਰੇ ਸਰਕਾਰੀ ਨੋਟੀਫ਼ਿਕੇਸ਼ਨ ਤੁਰੰਤ ਰੱਦ ਕੀਤੇ ਜਾਣਾ, ਪੀ. ਓ. ਕੇ. ਦੇ ਸ਼ਹਿਰੀ ਖੇਤਰਾਂ ’ਚੋਂ ਪਾਕਿਸਤਾਨੀ ਸੁਰੱਖਿਆ ਬਲਾਂ ਨੂੰ ਵਾਪਸ ਬੁਲਾਇਆ ਜਾਣਾ ਅਤੇ ਸ਼ਹਿਰਾਂ ’ਚ ਲਗਾਇਆ ਗਿਆ ਕਰਫ਼ਿਊ ਤੁਰੰਤ ਹਟਾਇਆ ਜਾਣਾ ਆਦਿ ਮੁੱਖ ਤੌਰ ’ਤੇ ਸ਼ਾਮਿਲ ਹਨ। ਇਸ ਤੋਂ ਇਲਾਵਾ ਪ੍ਰਦਰਸ਼ਨਾਂ ਦੌਰਾਨ ਗ੍ਰਿਫ਼ਤਾਰ ਕੀਤੇ ਜਾਂ ਕਥਿਤ ਤੌਰ ’ਤੇ ਅਗਵਾ ਕੀਤੇ ਗਏ ਲੋਕਾਂ ਨੂੰ ਬਿਨਾਂ ਸ਼ਰਤ ਰਿਹਾਅ ਕਰਨ, ਲਾਪਤਾ ਵਿਅਕਤੀਆਂ ਦਾ ਪਤਾ ਲਗਾਉਣ, ਪ੍ਰਦਰਸ਼ਨਾਂ ਦੌਰਾਨ ਮਾਰੇ ਗਏ ਲੋਕਾਂ ਦੀਆਂ ਦੇਹਾਂ ਉਨ੍ਹਾਂ ਦੇ ਪਰਿਵਾਰਾਂ ਨੂੰ ਸੌਂਪੇ ਜਾਣ ਅਤੇ ਜ਼ਖ਼ਮੀਆਂ ਦਾ ਸਹੀ ਢੰਗ ਨਾਲ ਸਰਕਾਰੀ ਖ਼ਰਚੇ ’ਤੇ ਇਲਾਜ ਕਰਵਾਏ ਜਾਣ ਦੀ ਵੀ ਮੰਗ ਕੀਤੀ ਗਈ ਹੈ। ਕਮੇਟੀ ਨੇ ਕਿਹਾ ਹੈ ਕਿ ਕਸ਼ਮੀਰੀਆਂ ਦੇ ਨਾਮ ਐਗਜ਼ਿਟ ਕੰਟਰੋਲ ਲਿਸਟ ਅਤੇ ਪਾਸਪੋਰਟ ਕੰਟਰੋਲ ਲਿਸਟ ’ਚੋਂ ਹਟਾਏ ਜਾਣ ਤਾਂ ਜੋ ਉਨ੍ਹਾਂ ਦੀ ਯਾਤਰਾ ’ਤੇ ਲੱਗੀਆਂ ਪਾਬੰਦੀਆਂ ਖ਼ਤਮ ਹੋ ਸਕਣ।
ਪਿਛਲੀ ਖ਼ਬਰ ਮੀਨਾ ਕੁਮਾਰੀ ਦੀ ‘ਪਾਕੀਜ਼ਾ’ ਦਾ ਹੋਵੇਗਾ ‘ਵਰਲਡ ਪ੍ਰੀਮੀਅਰ’ ਅਗਲੀ ਖ਼ਬਰ ਗੁਰਦੁਆਰਾ ਨਿਸ਼ਕਾਮ ਸੇਵਕ ਜਥਾ ਵਿਖੇ ਵਿਸ਼ੇਸ਼ ਸ਼ਸਤਰ ਦਰਸ਼ਨ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।