09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਸੰਬੰਧੀ ਵਿਸ਼ਾਲ ਨਗਰ ਕੀਰਤਨ ਸਜਾਇਆ

ਲੰਡਨ, 8 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਲੰਡਨ ਈਸਟ, ਬਾਰਕਿੰਗ ਅਤੇ ਸੈਵਨ ਕਿੰਗਜ਼ ਵਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਗਏ ਨਗਰ ਕੀਰਤਨ ਦੀ ਆਰੰਭਤਾ ਗੁਰਦੁਆਰਾ ਸਾਹਿਬ ਬਾਰਕਿੰਗ ਤੋਂ ਹੋਈ।

ਅਜੀਤ ਡੈਸਕ 09-09-2026
ਲੰਡਨ, 8 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਲੰਡਨ ਈਸਟ, ਬਾਰਕਿੰਗ ਅਤੇ ਸੈਵਨ ਕਿੰਗਜ਼ ਵਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਗਏ ਨਗਰ ਕੀਰਤਨ ਦੀ ਆਰੰਭਤਾ ਗੁਰਦੁਆਰਾ ਸਾਹਿਬ ਬਾਰਕਿੰਗ ਤੋਂ ਹੋਈ। ਨਗਰ ਕੀਰਤਨ ਵੱਖ-ਵੱਖ ਥਾਵਾਂ ਅਤੇ ਮੁੱਖ ਮਾਰਗਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਸੈਵਨ ਕਿੰਗਜ਼ ਵਿਖੇ ਪਹੁੰਚ ਕੇ ਸਮਾਪਤ ਹੋਇਆ। ਨਗਰ ਕੀਰਤਨ ਵਿਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਸੰਗਤਾਂ ਵਲੋਂ ਗੁਰਬਾਣੀ ਕੀਰਤਨ ਅਤੇ ਸਤਿਨਾਮ-ਵਾਹਿਗੁਰੂ ਦਾ ਜਾਪ ਕੀਤਾ ਗਿਆ। ਨਗਰ ਕੀਰਤਨ ਦੇ ਰਸਤੇ ਵਿਚ ਵੱਖ-ਵੱਖ ਥਾਵਾਂ ’ਤੇ ਸੰਗਤਾਂ ਅਤੇ ਸੇਵਾਦਾਰਾਂ ਵਲੋਂ ਲੰਗਰ ਅਤੇ ਜਲ ਦੀਆਂ ਸੇਵਾਵਾਂ ਵੀ ਕੀਤੀਆਂ ਗਈਆਂ।ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਤਨਾਮ ਸਿੰਘ ਸੰਧੂ, ਮੀਤ ਪ੍ਰਧਾਨ ਗੁਰਦੀਪ ਸਿੰਘ ਹੁੰਦਲ ਤੋਂ ਇਲਾਵਾ ਸੰਸਦ ਮੈਂਬਰ ਜਸ ਅਠਵਾਲ, ਲਹਿੰਬਰ ਸਿੰਘ ਲੱਧੜ ਅਤੇ ਮੇਜਰ ਸਿੰਘ ਬਾਸੀ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ ਅਤੇ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ।ਪ੍ਰਬੰਧਕਾਂ ਨੇ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਲੋਂ ਦਿੱਤੇ ਸੇਵਾ, ਸਿਮਰਨ, ਬਰਾਬਰੀ, ਭਾਈਚਾਰਕ ਸਾਂਝ ਅਤੇ ਸਰਬ-ਸਾਂਝੀਵਾਲਤਾ ਦੇ ਸੰਦੇਸ਼ ਨੂੰ ਜੀਵਨ ਵਿਚ ਅਪਣਾਉਣ ਦੀ ਅਪੀਲ ਕੀਤੀ। ਨਗਰ ਕੀਰਤਨ ਦੌਰਾਨ ਸੰਗਤਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਗੁਰਬਾਣੀ ਕੀਰਤਨ ਤੇ ਜੈਕਾਰਿਆਂ ਨਾਲ ਲੰਡਨ ਈਸਟ ਦਾ ਸਮੁੱਚਾ ਇਲਾਕਾ ਖ਼ਾਲਸਾਈ ਰੰਗ ਵਿਚ ਰੰਗਿਆ ਨਜ਼ਰ ਆਇਆ।
ਪਿਛਲੀ ਖ਼ਬਰ ਐਬਸਟਫੋਰਡ ’ ਚ ਮਨਾਇਆ ਬੱਬਰ ਅਕਾਲੀ ਕਰਮ ਸਿੰਘ ਦੌਲਤਪੁਰ ਦਾ ਸ਼ਹੀਦੀ ਦਿਨ ਅਗਲੀ ਖ਼ਬਰ ਗੁਰੂ ਨਾਨਕ ਗੁਰਦੁਆਰਾ ਲੈਸਟਰ ਵਿਖੇ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।