13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਅਮਰੀਕਾ ਵਿਚ ਸੈਮੀ - ਟਰੱਕ ਦੀ ਕਾਰ ਨਾਲ ਸਿੱਧੀ ਟੱਕਰ - ਔਰਤ ਦੀ ਮੌਤ ਪੰਜਾਬੀ ਡਰਾਈਵਰ ਗ੍ਰਿਫ਼ਤਾਰ, ‘ਡਿਟੇਨਰ’ ਜਾਰੀ

ਨਿਊਯਾਰਕ, 12 ਸਤੰਬਰ (ਰਾਜੂ ਸ਼ਹਿਬਾਜ਼ਪੁਰਾ)-ਅਮਰੀਕਾ ਦੇ ਓਹਾਇਓ ਵਿਚ ਇਕ ਭਿਆਨਕ ਸੜਕ ਹਾਦਸੇ ਤੋਂ ਬਾਅਦ ਪੰਜਾਬ ਡਰਾਈਵਰ ਮਨਜੀਤ ਸਿੰਘ ਖ਼ਿਲਾਫ਼ ਗੰਭੀਰ ਵਾਹਨ ਹੱਤਿਆ ਦਾ ਦੋਸ਼ ਲਗਾਇਆ ਗਿਆ ਹੈ। ਅਮਰੀਕੀ ਇਮੀਗ੍ਰੇਸ਼ਨ ਅਤੇ ਕਸਟਮਜ਼ ਐਨਫੋਰਸਮੈਂਟ ਵਲੋਂ ਵੀ ਉਸ ਖ਼ਿਲਾਫ਼ ‘ਡਿਟੇਨਰ’ ਜਾਰੀ ਕੀਤਾ ਗਿਆ ਹੈ।

‘ਪਲੇਅਰ ਆਫ਼ ਦੀ ਮੈਚ’ ਦੀ ਟਰਾਫ਼ੀ ਹਾਸਿਲ ਕਰਦੀ ਹੋਈ ਸੁਪ੍ਰੀਆ। 13-09-2026
ਨਿਊਯਾਰਕ, 12 ਸਤੰਬਰ (ਰਾਜੂ ਸ਼ਹਿਬਾਜ਼ਪੁਰਾ)-ਅਮਰੀਕਾ ਦੇ ਓਹਾਇਓ ਵਿਚ ਇਕ ਭਿਆਨਕ ਸੜਕ ਹਾਦਸੇ ਤੋਂ ਬਾਅਦ ਪੰਜਾਬ ਡਰਾਈਵਰ ਮਨਜੀਤ ਸਿੰਘ ਖ਼ਿਲਾਫ਼ ਗੰਭੀਰ ਵਾਹਨ ਹੱਤਿਆ ਦਾ ਦੋਸ਼ ਲਗਾਇਆ ਗਿਆ ਹੈ। ਅਮਰੀਕੀ ਇਮੀਗ੍ਰੇਸ਼ਨ ਅਤੇ ਕਸਟਮਜ਼ ਐਨਫੋਰਸਮੈਂਟ ਵਲੋਂ ਵੀ ਉਸ ਖ਼ਿਲਾਫ਼ ‘ਡਿਟੇਨਰ’ ਜਾਰੀ ਕੀਤਾ ਗਿਆ ਹੈ।ਅਮਰੀਕੀ ਗ੍ਰਹਿ ਸੁਰੱਖਿਆ ਵਿਭਾਗ ਮੁਤਾਬਕ ਮਨਜੀਤ ਸਿੰਘ ਸੈਮੀ-ਟਰੱਕ ਚਲਾ ਰਿਹਾ ਸੀ। ਇਸ ਦੌਰਾਨ ਉਸ ਨੇ ਆਪਣੇ ਅੱਗੇ ਜਾ ਰਹੀ ਇਕ ਗੱਡੀ ਨੂੰ ਪਾਰ ਕਰਨ ਲਈ ਟਰੱਕ ਸਾਹਮਣੇ ਤੋਂ ਆ ਰਹੀ ਟ੍ਰੈਫਿਕ ਵਾਲੀ ਲੇਨ ਵਿਚ ਲੈ ਗਿਆ। ਜਦੋਂ ਉਹ ਅੱਗੇ ਜਾ ਰਹੀ ਗੱਡੀ ਨੂੰ ਪਾਰ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ ਤਾਂ ਸਾਹਮਣੇ ਤੋਂ ਆ ਰਹੀ ਕਾਰ ਨਾਲ ਸੈਮੀ-ਟਰੱਕ ਦੀ ਸਿੱਧੀ ਅਤੇ ਭਿਆਨਕ ਟੱਕਰ ਹੋ ਗਈ।ਹਾਦਸੇ ਵਿਚ ਕਾਰ ਚਲਾ ਰਹੀ 50 ਸਾਲਾ ਬ੍ਰੈਂਡਾ ਵਾਟਸਨ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਤੋਂ ਬਾਅਦ ਮਨਜੀਤ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਗੰਭੀਰ ਵਾਹਨ ਹੱਤਿਆ ਦਾ ਮਾਮਲਾ ਦਰਜ ਕੀਤਾ ਗਿਆ।ਗ੍ਰਹਿ ਸੁਰੱਖਿਆ ਵਿਭਾਗ ਮੁਤਾਬਕ ਮਨਜੀਤ ਸਿੰਘ ਭਾਰਤ ਦਾ ਨਾਗਰਿਕ ਹੈ। ਵਿਭਾਗ ਨੇ ਕਿਹਾ ਕਿ ਉਸ ਨੂੰ ਅਮਰੀਕਾ ਵਿਚ ਕੰਮ ਕਰਨ ਦੀ ਇਜਾਜ਼ਤ ਮਿਲੀ ਹੋਈ ਸੀ ਅਤੇ ਕੈਲੀਫੋਰਨੀਆ ਵਲੋਂ ਵਪਾਰਕ ਵਾਹਨ ਚਲਾਉਣ ਦਾ ਲਾਇਸੈਂਸ ਵੀ ਜਾਰੀ ਕੀਤਾ ਗਿਆ ਸੀ। ਇਮੀਗ੍ਰੇਸ਼ਨ ਅਧਿਕਾਰੀਆਂ ਵਲੋਂ ਜਾਰੀ ਡਿਟੇਨਰ ਦਾ ਮਕਸਦ ਇਹ ਹੈ ਕਿ ਜੇਕਰ ਮਨਜੀਤ ਸਿੰਘ ਨੂੰ ਸਥਾਨਕ ਹਿਰਾਸਤ ਤੋਂ ਰਿਹਾਅ ਕਰਨ ਦੀ ਸਥਿਤੀ ਬਣਦੀ ਹੈ ਤਾਂ ਉਸ ਨੂੰ ਸੰਘੀ ਇਮੀਗ੍ਰੇਸ਼ਨ ਅਧਿਕਾਰੀਆਂ ਦੇ ਹਵਾਲੇ ਕੀਤਾ ਜਾ ਸਕੇ।ਮਨਜੀਤ ਸਿੰਘ ਖ਼ਿਲਾਫ਼ ਲੱਗੇ ਦੋਸ਼ਾਂ ਦਾ ਅੰਤਿਮ ਫੈਸਲਾ ਅਦਾਲਤ ਵਲੋਂ ਕੀਤਾ ਜਾਣਾ ਹੈ।
ਪਿਛਲੀ ਖ਼ਬਰ ਵਰਲਡ ਸਿੱਖ ਪਾਰਲੀਮੈਂਟ ਵਲੋਂ 9/11 ਹਮਲੇ ’ਚ ਮਾਰੇ ਗਏ ਨਿਰਦੋਸ਼ਾਂ ਨੂੰ ਸ਼ਰਧਾਂਜਲੀ ਅਗਲੀ ਖ਼ਬਰ ਕੈਲਗਰੀ ਵਿਚ ਦੱਖਣੀ ਏਸ਼ਿਆਈ ਭਾਈਚਾਰੇ ਤੋਂ ਫਿਰੌਤੀ ਮੰਗਣ ਦੇ ਮਾਮਲੇ ਵਿਚ 3 ਦੋਸ਼ੀ ਪਾਏ ਗਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।