13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਵਰਲਡ ਸਿੱਖ ਪਾਰਲੀਮੈਂਟ ਵਲੋਂ 9/11 ਹਮਲੇ ’ਚ ਮਾਰੇ ਗਏ ਨਿਰਦੋਸ਼ਾਂ ਨੂੰ ਸ਼ਰਧਾਂਜਲੀ

ਨਿਊਯਾਰਕ, 12 ਸਤੰਬਰ (ਰਾਜੂ ਸ਼ਹਿਬਾਜ਼ਪੁਰਾ)-11 ਸਤੰਬਰ, 2001 ਨੂੰ ਅਮਰੀਕਾ ਵਿਚ ਹੋਏ ਭਿਆਨਕ ਅੱਤਵਾਦੀ ਹਮਲਿਆਂ ਦੀ 25ਵੀਂ ਬਰਸੀ ਮੌਕੇ ਵਰਲਡ ਸਿੱਖ ਪਾਰਲੀਮੈਂਟ ਵਲੋਂ ਹਮਲਿਆਂ ਵਿਚ ਮਾਰੇ ਗਏ ਨਿਰਦੋਸ਼ ਲੋਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਦੇ ਨਾਲ ਹੀ 9/11 ਤੋਂ ਬਾਅਦ ਨਸਲੀ ਨਫ਼ਰਤ ਅਤੇ ਹਿੰਸਾ ਦਾ ਸ਼ਿਕਾਰ ਹੋਏ ਬਲਬੀਰ ਸਿੰਘ ਸੋਢੀ ਸਮੇਤ ਹੋਰ ਪੀੜਤਾਂ ਨੂੰ ਵੀ ਯਾਦ ਕਰਦਿਆਂ ਅਰਦਾਸ ਕੀਤੀ ਗਈ।

ਅਜੀਤ ਡੈਸਕ 13-09-2026
ਨਿਊਯਾਰਕ, 12 ਸਤੰਬਰ (ਰਾਜੂ ਸ਼ਹਿਬਾਜ਼ਪੁਰਾ)-11 ਸਤੰਬਰ, 2001 ਨੂੰ ਅਮਰੀਕਾ ਵਿਚ ਹੋਏ ਭਿਆਨਕ ਅੱਤਵਾਦੀ ਹਮਲਿਆਂ ਦੀ 25ਵੀਂ ਬਰਸੀ ਮੌਕੇ ਵਰਲਡ ਸਿੱਖ ਪਾਰਲੀਮੈਂਟ ਵਲੋਂ ਹਮਲਿਆਂ ਵਿਚ ਮਾਰੇ ਗਏ ਨਿਰਦੋਸ਼ ਲੋਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਦੇ ਨਾਲ ਹੀ 9/11 ਤੋਂ ਬਾਅਦ ਨਸਲੀ ਨਫ਼ਰਤ ਅਤੇ ਹਿੰਸਾ ਦਾ ਸ਼ਿਕਾਰ ਹੋਏ ਬਲਬੀਰ ਸਿੰਘ ਸੋਢੀ ਸਮੇਤ ਹੋਰ ਪੀੜਤਾਂ ਨੂੰ ਵੀ ਯਾਦ ਕਰਦਿਆਂ ਅਰਦਾਸ ਕੀਤੀ ਗਈ।11 ਸਤੰਬਰ 2001 ਦੇ ਹਮਲਿਆਂ ਵਿਚ ਨਿਊਯਾਰਕ ਦੇ ਵਰਲਡ ਟਰੇਡ ਸੈਂਟਰ, ਪੈਂਟਾਗਨ ਅਤੇ ਪੈਨਸਿਲਵੇਨੀਆ ਵਿਚ ਕੁੱਲ 2,977 ਲੋਕਾਂ ਦੀਆਂ ਜਾਨਾਂ ਗਈਆਂ ਸਨ। 25 ਸਾਲ ਬੀਤ ਜਾਣ ਦੇ ਬਾਵਜੂਦ ਇਸ ਤ੍ਰਾਸਦੀ ਦਾ ਦਰਦ ਪੀੜਤ ਪਰਿਵਾਰਾਂ, ਨਿਊਯਾਰਕ ਵਾਸੀਆਂ ਅਤੇ ਸਮੁੱਚੇ ਅਮਰੀਕੀ ਸਮਾਜ ਦੇ ਦਿਲਾਂ ਵਿਚ ਅੱਜ ਵੀ ਮੌਜੂਦ ਹੈ। ਵਰਲਡ ਸਿੱਖ ਪਾਰਲੀਮੈਂਟ ਨੇ ਕਿਹਾ ਕਿ ਸਿੱਖ ਭਾਈਚਾਰਾ ਇਸ ਦਰਦ ਨੂੰ ਵਿਸ਼ੇਸ਼ ਤੌਰ ’ਤੇ ਮਹਿਸੂਸ ਕਰਦਾ ਹੈ, ਕਿਉਂਕਿ 9/11 ਤੋਂ ਬਾਅਦ ਅਮਰੀਕਾ ਵਿਚ ਸਿੱਖਾਂ, ਮੁਸਲਮਾਨਾਂ ਅਤੇ ਹੋਰ ਦੱਖਣੀ ਏਸ਼ਿਆਈ ਭਾਈਚਾਰਿਆਂ ਨੂੰ ਨਸਲੀ ਨਫ਼ਰਤ ਅਤੇ ਪਛਾਣ ਦੇ ਭੁਲੇਖੇ ਕਾਰਨ ਕਈ ਹਮਲਿਆਂ ਦਾ ਸਾਹਮਣਾ ਕਰਨਾ ਪਿਆ। ਇਨ੍ਹਾਂ ਵਿਚ ਸਭ ਤੋਂ ਦਰਦਨਾਕ ਮਾਮਲਿਆਂ ਵਿਚੋਂ ਇੱਕ ਬਲਬੀਰ ਸਿੰਘ ਸੋਢੀ ਦਾ ਸੀ, ਜਿਸ ਦੀ 15 ਸਤੰਬਰ 2001 ਨੂੰ ਮੇਸਾ, ਐਰੀਜ਼ੋਨਾ ਵਿਚ ਉਨ੍ਹਾਂ ਦੇ ਗੈਸ ਸਟੇਸ਼ਨ ਦੇ ਬਾਹਰ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਨ੍ਹਾਂ ਦੀ ਦਸਤਾਰ ਅਤੇ ਸਿੱਖ ਪਛਾਣ ਨੂੰ ਲੈ ਕੇ ਹੋਏ ਇਸ ਨਸਲੀ ਹਮਲੇ ਨੇ ਸਿੱਖ-ਅਮਰੀਕੀ ਭਾਈਚਾਰੇ ਨੂੰ ਡੂੰਘਾ ਸਦਮਾ ਦਿੱਤਾ ਸੀ। ਸੰਸਥਾ ਨੇ ਕਿਹਾ ਕਿ 25 ਸਾਲ ਬਾਅਦ ਵੀ ਇਹ ਯਾਦ ਰੱਖਣਾ ਲਾਜ਼ਮੀ ਹੈ ਕਿ ਕਿਸੇ ਇਕ ਵਿਅਕਤੀ ਦੇ ਕੰਮ ਲਈ ਉਸ ਦੇ ਧਰਮ, ਦਸਤਾਰ, ਨਸਲ, ਰੰਗ, ਨਾਮ ਜਾਂ ਪੂਰੇ ਭਾਈਚਾਰੇ ਨੂੰ ਨਿਸ਼ਾਨਾ ਬਣਾਉਣਾ ਅਮਰੀਕਾ ਦੇ ਬਰਾਬਰੀ ਅਤੇ ਧਾਰਮਿਕ ਆਜ਼ਾਦੀ ਦੇ ਮੂਲ ਸਿਧਾਂਤਾਂ ਦੇ ਖ਼ਿਲਾਫ਼ ਹੈ।ਇਸੇ ਪ੍ਰਸੰਗ ਵਿਚ ਵਰਲਡ ਸਿੱਖ ਪਾਰਲੀਮੈਂਟ ਨੇ ਅਮਰੀਕੀ ਗ੍ਰਹਿ ਸੁਰੱਖਿਆ ਵਿਭਾਗ ਦੇ ਅਧਿਕਾਰਤ ਸੋਸ਼ਲ ਮੀਡੀਆ ਖਾਤੇ ਉਤੇ ਪਾਈ ਗਈ ਇਕ ਤਸਵੀਰ ਅਤੇ ਉਸ ਵਿਚ ‘ਮਿਸਟਰ ਸਿੰਘ’ ਨੂੰ ਨਿਸ਼ਾਨਾ ਬਣਾਉਂਦੀ ਭਾਸ਼ਾ ਦੀ ਵੀ ਆਲੋਚਨਾ ਕੀਤੀ।
ਪਿਛਲੀ ਖ਼ਬਰ ਜੇਕਰ ਭਾਰਤ ’ਚ ਹੁੰਦਾ ਤਾਂ ਬਿਹਤਰ ਹੁੰਦਾ ਕਰੀਅਰ-ਮਹਿੰਦਰਪਾਲ ਸਿੰਘ ਅਗਲੀ ਖ਼ਬਰ ਅਮਰੀਕਾ ਵਿਚ ਸੈਮੀ - ਟਰੱਕ ਦੀ ਕਾਰ ਨਾਲ ਸਿੱਧੀ ਟੱਕਰ - ਔਰਤ ਦੀ ਮੌਤ ਪੰਜਾਬੀ ਡਰਾਈਵਰ ਗ੍ਰਿਫ਼ਤਾਰ, ‘ਡਿਟੇਨਰ’ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।