22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਲੰਡਨ ਓਂਟਾਰੀਓ ਵਿਖੇ ਮਨਾਏ ਗਏ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ

ਲੰਡਨ ਓਂਟਾਰੀਓ, 21 ਸਤੰਬਰ (ਕੰਵਲਜੀਤ ਸਿੰਘ ਕੰਵਲ)-ਲੰਡਨ ਸਿੱਖ ਸੁਸਾਇਟੀ, ਕਲਾਰਕ ਰੋਡ ਗੁਰਦੁਆਰਾ ਸਾਹਿਬ ਵਿਖੇ ਸੰਗਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਕਥਾ-ਕੀਰਤਨ ਹੋਇਆ।

ਅਜੀਤ ਡੈਸਕ 22-09-2026
ਲੰਡਨ ਓਂਟਾਰੀਓ, 21 ਸਤੰਬਰ (ਕੰਵਲਜੀਤ ਸਿੰਘ ਕੰਵਲ)-ਲੰਡਨ ਸਿੱਖ ਸੁਸਾਇਟੀ, ਕਲਾਰਕ ਰੋਡ ਗੁਰਦੁਆਰਾ ਸਾਹਿਬ ਵਿਖੇ ਸੰਗਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਕਥਾ-ਕੀਰਤਨ ਹੋਇਆ। ਬੀਬੀ ਨਾਨਕੀ ਕੌਰ ਨੇ 4 ਤੋਂ 20 ਸਤੰਬਰ ਤੱਕ ਗੁਰਬਾਣੀ ਕਥਾ ਰਾਹੀਂ ਸੰਗਤ ਨੂੰ ਗੁਰੂ ਸਾਹਿਬ ਦੀ ਬਾਣੀ ਨਾਲ ਜੋੜਿਆ। 18 ਤੇ 20 ਸਤੰਬਰ ਨੂੰ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਤਨਾਮ ਸਿੰਘ ਕੁਹਾੜਕਾ ਨੇ ਰਸਭਿੰਨਾ ਕੀਰਤਨ ਕੀਤਾ। ਉੱਘੇ ਸਕਾਲਰ ਭਾਈ ਗੁਲਜ਼ਾਰ ਸਿੰਘ ਟਰਾਂਟੋ ਦੀ ਗੁਰਬਾਣੀ ਕਥਾ ਵੀ ਸੰਗਤ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀ। ਪ੍ਰਬੰਧਕ ਕਮੇਟੀ ਵੱਲੋਂ ਸੰਗਤ ਦਾ ਧੰਨਵਾਦ ਕੀਤਾ ਗਿਆ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
ਪਿਛਲੀ ਖ਼ਬਰ ਜ਼ਹੀਰ ਖਾਨ ਚੇਨਈ ਸੁਪਰ ਕਿੰਗਜ਼ ਦੇ ਨਵੇਂ ਮੁੱਖ ਕੋਚ ਨਿਯੁਕਤ ਅਗਲੀ ਖ਼ਬਰ ਸਕਾਟਲੈਂਡ ਦੇ 90 ਸਾਲਾ ਦੌੜਾਕ ਨੇ 10 ਕਿਲੋਮੀਟਰ ਦੌੜ ’ਚ ਬਣਾਇਆ ਵਿਸ਼ਵ ਰਿਕਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।