22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2026

ਬਾਬਾ ਸੁੱਖਾ ਸਿੰਘ ਕਾਰ ਸੇਵਾ ਸਰਹਾਲੀ ਸਾਹਿਬ ਵਲੋਂ ਵਿਨੀਪੈਗ ਵਿਖੇ ਗੁਰਮਤਿ ਸਮਾਗਮ

ਵਿਨੀਪੈਗ, 21 ਸਤੰਬਰ (ਵਰਿੰਦਰ ਸਿੰਘ ਰੰਧਾਵਾ)-ਸੰਤ ਬਾਬਾ ਤਾਰਾ ਸਿੰਘ ਕਾਰ ਸੇਵਾ ਸਰਹਾਲੀ ਸਾਹਿਬ ਸ੍ਰੰਪਰਦਾ ਦੇ ਮੌਜੂਦਾ ਮੁੱਖੀ ਬਾਬਾ ਸੁੱਖਾ ਸਿੰਘ, ਜੋ ਸਿੱਖੀ ਦੇ ਪ੍ਰਚਾਰ ਲਈ ਕੈਨੇਡਾ ਦੇ ਦੌਰੇ ’ਤੇ ਆਏ ਹੋਏ ਹਨ। ਇਸੇ ਕੜੀ ਤਹਿਤ ਅੱਜ ਬਾਬਾ ਸੁੱਖਾ ਸਿੰਘ ਸਰਹਾਲੀ ਸਾਹਿਬ ਦਾ ਕੈਨੇਡਾ ਦੇ ਸ਼ਹਿਰ ਵਿਨੀਪੈਗ ਵਿਖੇ ਵੱਖ-ਵੱਖ ਜਗ੍ਹਾ ’ਤੇ ਹੋਏ ਗੁਰਮਤਿ ਸਮਾਗਮਾਂ ਵਿਚ ਹਾਜ਼ਰੀ ਲਗਵਾਈ ਅਤੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ ਗਿਆ ।

ਅਜੀਤ ਡੈਸਕ 22-09-2026
ਵਿਨੀਪੈਗ, 21 ਸਤੰਬਰ (ਵਰਿੰਦਰ ਸਿੰਘ ਰੰਧਾਵਾ)-ਸੰਤ ਬਾਬਾ ਤਾਰਾ ਸਿੰਘ ਕਾਰ ਸੇਵਾ ਸਰਹਾਲੀ ਸਾਹਿਬ ਸ੍ਰੰਪਰਦਾ ਦੇ ਮੌਜੂਦਾ ਮੁੱਖੀ ਬਾਬਾ ਸੁੱਖਾ ਸਿੰਘ, ਜੋ ਸਿੱਖੀ ਦੇ ਪ੍ਰਚਾਰ ਲਈ ਕੈਨੇਡਾ ਦੇ ਦੌਰੇ ’ਤੇ ਆਏ ਹੋਏ ਹਨ। ਇਸੇ ਕੜੀ ਤਹਿਤ ਅੱਜ ਬਾਬਾ ਸੁੱਖਾ ਸਿੰਘ ਸਰਹਾਲੀ ਸਾਹਿਬ ਦਾ ਕੈਨੇਡਾ ਦੇ ਸ਼ਹਿਰ ਵਿਨੀਪੈਗ ਵਿਖੇ ਵੱਖ-ਵੱਖ ਜਗ੍ਹਾ ’ਤੇ ਹੋਏ ਗੁਰਮਤਿ ਸਮਾਗਮਾਂ ਵਿਚ ਹਾਜ਼ਰੀ ਲਗਵਾਈ ਅਤੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ ਗਿਆ ।ਇਸ ਮੌਕੇ ਬਾਬਾ ਸੁੱਖਾ ਸਿੰਘ ਨੇ ਦੱਸਿਆ ਕਿ ਵਿਦੇਸ਼ਾਂ ਵਿਚ ਵੱਸਦੀਆਂ ਸਿੱਖ ਸੰਗਤਾਂ ਵਲੋਂ ਆਪਣੇ ਬੱਚਿਆਂ ਨੂੰ ਗੁਰਬਾਣੀ ਅਤੇ ਸਿੱਖੀ ਨਾਲ ਜੋੜਨ ਯਤਨ ਕਰਨ ਦੀ ਲੋੜ ਹੈ ।ਉਨ੍ਹਾਂ ਕਿਹਾ ਕਿ ਸਿੱਖੀ ਦੇ ਪ੍ਰਚਾਰ ਲਈ ਕੈਨੇਡਾ ਦੇ ਵੱਖ ਵੱਖ-ਵੱਖ ਸ਼ਹਿਰਾਂ ਵਿਚ ਸੰਗਤਾਂ ਵਲੋਂ ਗੁਰਮਤਿ ਸਮਾਗਮਾਂ ਦੇ ਪ੍ਰੋਗਰਾਮ ਉਲੀਕੇ ਗਏ।ਦੱਸਣਯੋਗ ਹੈ ਕਿ ਬਾਬਾ ਸੁੱਖਾ ਸਿੰਘ ਸਰਹਾਲੀ ਸਾਹਿਬ ਵਲੋਂ ਪੰਜਾਬ ਅਤੇ ਭਾਰਤ ਦੇ ਹੋਰ ਸੂਬਿਆਂ ਵਿਚ ਧਾਰਮਿਕ ਸਥਾਨਾਂ ਦੀ ਸੇਵਾਵਾਂ ਤੋ ਇਲਾਵਾ ਕਈ ਵਿੱਦਿਅਕ ਅਦਾਰੇ ਚਲਾਏ ਜਾ ਰਹੇ ਹਨ ।ਇਸ ਮੌਕੇ ਭਾਈ ਗੁਲਾਬ ਸਿੰਘ, ਪਵਨੀਤ ਕੌਰ, ਮਨਪ੍ਰੀਤ ਸਿੰਘ,ਭਾਈ ਦੁਰਲਾਭ ਸਿੰਘ,ਸਮਰ ਇਕਬਾਲ ਸੇਖੋਂ ਤੇ ਹੋਰ ਸੰਗਤਾਂ ਹਾਜ਼ਰ ਸਨ ।
ਪਿਛਲੀ ਖ਼ਬਰ ਸਮੈਦਿਕ ਵਿਖੇ ਅਕਾਲੀ ਦਲ ‘ ਵਾਰਿਸ ਪੰਜਾਬ ਦੇ ’ ਵਲੋਂ ਪੰਥਕ ਕਾਨਫਰੰਸ ਅਗਲੀ ਖ਼ਬਰ ਜ਼ਹੀਰ ਖਾਨ ਚੇਨਈ ਸੁਪਰ ਕਿੰਗਜ਼ ਦੇ ਨਵੇਂ ਮੁੱਖ ਕੋਚ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।