25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਗੁਰਦੁਆਰਿਆਂ ’ ਚ ਭਾਰਤੀ ਅਧਿਕਾਰੀਆਂ ਨੂੰ ਸੱਦਣ ਤੋਂ ਗੁਰੇਜ਼ ਕੀਤਾ ਜਾਵੇ

ਲੰਡਨ, 24 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਭਾਰਤੀ ਦੂਤਘਰਾਂ ਦੇ ਅਧਿਕਾਰੀਆਂ ਨੂੰ ਗੁਰਦੁਆਰਾ ਸਾਹਿਬ ’ਚ ਬੁਲਾਇਆ ਜਾਣਾ ਬਹੁਤ ਚਿੰਤਾਜਨਕ ਤੇ ਨਿਖੇਧੀਜਨਕ ਵਰਤਾਰਾ ਹੈ। ਇੰਗਲੈਂਡ ’ਚ ਅਜ਼ਾਦ ਸਿੱਖ ਰਾਜ ਖਾਲਿਸਤਾਨ ਦੇ ਨਿਸ਼ਾਨੇ ਨੂੰ ਸਮਰਪਿਤ ਤੇ ਯਤਨਸ਼ੀਲ ਸਿੱਖ ਜਥੇਬੰਦਆਂ ਦੇ ਸੰਗਠਨ ਫੈਡਰੇਸ਼ਨ ਆਫ ਸਿੱਖ ਆਰਗੇਨਾਈਜ਼ੇਸ਼ਨਜ਼ ਯੂ.

ਅਜੀਤ ਡੈਸਕ 25-09-2026
ਲੰਡਨ, 24 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਭਾਰਤੀ ਦੂਤਘਰਾਂ ਦੇ ਅਧਿਕਾਰੀਆਂ ਨੂੰ ਗੁਰਦੁਆਰਾ ਸਾਹਿਬ ’ਚ ਬੁਲਾਇਆ ਜਾਣਾ ਬਹੁਤ ਚਿੰਤਾਜਨਕ ਤੇ ਨਿਖੇਧੀਜਨਕ ਵਰਤਾਰਾ ਹੈ। ਇੰਗਲੈਂਡ ’ਚ ਅਜ਼ਾਦ ਸਿੱਖ ਰਾਜ ਖਾਲਿਸਤਾਨ ਦੇ ਨਿਸ਼ਾਨੇ ਨੂੰ ਸਮਰਪਿਤ ਤੇ ਯਤਨਸ਼ੀਲ ਸਿੱਖ ਜਥੇਬੰਦਆਂ ਦੇ ਸੰਗਠਨ ਫੈਡਰੇਸ਼ਨ ਆਫ ਸਿੱਖ ਆਰਗੇਨਾਈਜ਼ੇਸ਼ਨਜ਼ ਯੂ.ਕੇ. ਦੇ ਕੋਆਰਡੀਨੇਟਰ ਭਾਈ ਕੁਲਦੀਪ ਸਿੰਘ ਚਹੇੜੂ, ਭਾਈ ਲਵਸ਼ਿੰਦਰ ਸਿੰਘ ਡੱਲੇਵਾਲ ਤੇ ਭਾਈ ਜੋਗਾ ਸਿੰਘ ਨੇ ਜਾਰੀ ਪ੍ਰੈਸ ਬਿਆਨ ਵਿਚ ਕਿਹਾ ਹੈ ਕਿ ਉਹਨਾਂ ਦੇ ਧਿਆਨ ਵਿਚ ਆਇਆ ਹੈ ਕਿ ਭਾਰਤੀ ਹਾਈ ਕਮਿਸ਼ਨ ਦੇ ਅਧਿਕਾਰੀਆਂ ਨੂੰ ਸੈਂਟਰਲ ਗੁਰਦੁਆਰਾ ਸਿੰਘ ਸਭਾ ਗਲਾਸਗੋ ਵਿਖੇ ਸ਼ਨਿਚਰਵਾਰ 26 ਸਤੰਬਰ ਨੂੰ ਬੁਲਾਇਆ ਜਾ ਰਿਹਾ ਹੈ। ਇਸ ਵਾਸਤੇ ਭਾਰਤੀ ਓ. ਸੀ. ਆਈ. ਵੀਜ਼ਾ ਆਦਿ ਦਾ ਬਹਾਨਾ ਬਣਾ ਕੇ ਸਿੱਖ ਸੰਗਤ ਨੂੰ ਭਰਮਾਉਣ ਦਾ ਯਤਨ ਕੀਤਾ ਜਾ ਰਿਹਾ ਹੈ। ਫੈਡਰੇਸ਼ਨ ਆਫ ਸਿੱਖ ਆਰਗੇਨਾਈਜ਼ੇਸ਼ਨਜ਼ ਯੂ.ਕੇ. ਦੇ ਕੋਆਰਡੀਨੇਟਰ ਭਾਈ ਕੁਲਦੀਪ ਸਿੰਘ ਚਹੇੜੂ, ਭਾਈ ਲਵਸ਼ਿੰਦਰ ਸਿੰਘ ਡੱਲੇਵਾਲ ਅਤੇ ਭਾਈ ਜੋਗਾ ਸਿੰਘ ਵਲੋਂ ਸੈਂਟਰਲ ਗੁਰਦੁਆਰਾ ਸਿੰਘ ਸਭਾ ਗਲਾਸਗੋ ਦੇ ਪ੍ਰਬੰਧਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਨਿਚਰਵਾਰ ਨੂੰ ਹੋ ਰਹੇ ਉਕਤ ਪ੍ਰੋਗਰਾਮ ਨੂੰ ਰੱਦ ਕਰ ਦੇਣ। ਉਹਨਾਂ ਵਲੋਂ ਜਾਰੀ ਬਿਆਨ ਵਿਚ ਆਖਿਆ ਗਿਆ ਹੈ ਕਿ ਗੁਰਦੁਆਰਾ ਸਾਹਿਬ ਵਿਚ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਨਤਮਸਤਕ ਹੋਣ, ਕਥਾ ਕੀਰਤਨ ਸਰਵਣ ਕਰਨ ਅਤੇਂ ਲੰਗਰ ਛਕਣ ਕੋਈ ਵੀ ਆ ਸਕਦਾ ਹੈ ਪਰ ਭਾਰਤ ਸਰਕਾਰ ਜੋ ਕਿ ਲਗਾਤਾਰ ਸਿੱਖਾਂ ਤੇ ਜ਼ੁਲਮ ਕਰ ਰਹੀ ਹੈ ਉਸਦੇ ਕਿਸੇ ਨੁਮਾਇੰਦੇ ਦਾ ਬਤੌਰ ਅਧਿਕਾਰੀ ਗੁਰਦੁਆਰਾ ਸਾਹਿਬ ਆਉਣਾ ਤੇ ਕੈਂਪ ਲਗਾਉਣੇ ਬਰਦਾਸ਼ਤਯੋਗ ਨਹੀਂ ਹੈ। ਕਿਸੇ ਵੀ ਧਾਰਮਿਕ ਸਥਾਨ ਦੇ ਬਾਹਰ ਕੋਈ ਰੋਸ ਪ੍ਰਦਰਸ਼ਨ ਕਰਨਾ ਵਾਜਿਬ ਨਹੀਂ ਹੈ। ਪਰ ਜੇਕਰ ਸਿੱਖ ਸੰਗਤ ਇਸਦਾ ਵਿਰੋਧ ਕਰਨ ਆਉਂਦੀ ਹੈ ਤਾਂ ਇਸ ਦੇ ਜ਼ਿੰਮੇਵਾਰ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਹੋਣਗੇ। ਉਹਨਾਂ ਕਿਹਾ ਕਿ ਗਲਾਸਗੋ ਦਾ ਵਸਨੀਕ ਭਾਈ ਜਗਤਾਰ ਸਿੰਘ ਜੱਗੀ ਜੌਹਲ ਪਿਛਲੇ 9 ਸਾਲ ਤੋਂ ਝੂਠੇ ਕੇਸਾਂ ’ਚ ਭਾਰਤ ਦੀਆਂ ਜੇਲ੍ਹਾਂ ਵਿਚ ਬੰਦ ਹੈ। ਜਿਸ ਦੀ ਰਿਹਾਈ ਵਾਸਤੇ ਦੁਨੀਆਂ ਭਰ ਵਿੱਚ ਆਵਾਜ ਉਠਾਈ ਜਾ ਰਹੀ ਹੈ।
ਪਿਛਲੀ ਖ਼ਬਰ ਮਹਿੰਗਾਈ ਕੇਵਲ ਤੇਲ ਤੱਕ ਹੀ ਸੀਮਿਤ ਨਹੀਂ ਰਹੀ-ਨੀਲ ਕਸ਼ਕਾਰੀ ਅਗਲੀ ਖ਼ਬਰ 40 ਸਾਲਾਂ ਤੱਕ ਲੁਕੀ ਰਹੀ ਬਰਤਾਨੀਆ ਦੀ 1934 ਮਾਡਲ ਦੀ ਕਰਾਸਲੇ ਸਟ੍ਰੀਮਲਾਈਨ ਕਾਰ 62000 ਪੌਂਡ ਦੀ ਨਿਲਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।