07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਹਰਫੂਲ ਸਿੰਘ ਧਾਲੀਵਾਲ ਨੂੰ ਯੂਥ ਅਕਾਲੀ ਦਲ (ਵਾਰਿਸ ਪੰਜਾਬ ਦੇ) ਯੂ.ਕੇ. ਦਾ ਪ੍ਰਧਾਨ ਐਲਾਨਿਆ

ਲੰਡਨ, 6 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਲੰਡਨ ਦੇ ਗੁਰੂ ਨਾਨਕ ਸਿੱਖ ਸਕੂਲ ਹੇਜ਼ ਵਿਖੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੀ ਇਕ ਵਿਸ਼ਾਲ ਪੰਥਕ ਕਾਨਫ਼ਰੰਸ ਹੋਈ, ਜਿਸ ਵਿਚ ਯੂ. ਕੇ.

ਅਜੀਤ ਡੈਸਕ 07-10-2026
ਲੰਡਨ, 6 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਲੰਡਨ ਦੇ ਗੁਰੂ ਨਾਨਕ ਸਿੱਖ ਸਕੂਲ ਹੇਜ਼ ਵਿਖੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੀ ਇਕ ਵਿਸ਼ਾਲ ਪੰਥਕ ਕਾਨਫ਼ਰੰਸ ਹੋਈ, ਜਿਸ ਵਿਚ ਯੂ.ਕੇ. ਭਰ ਤੋਂ ਸੈਂਕੜੇ ਪਾਰਟੀ ਕਾਰਕੁਨਾਂ ਅਤੇ ਪੰਜਾਬ ਦੀ ਸਿਆਸਤ ਵਿਚ ਤਬਦੀਲੀ ਵੇਖਣ ਦੇ ਇੱਛੁਕ ਲੋਕਾਂ ਨੇ ਸ਼ਮੂਲੀਅਤ ਕੀਤੀ, ਜਦੋਂਕਿ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਪਾਰਲੀਮਾਨੀ ਬੋਰਡ ਦੇ ਮੈਂਬਰ ਡਾ. ਸੁਖਪ੍ਰੀਤ ਸਿੰਘ ਉਦੋਕੇ ਨੇ ਪੰਜਾਬ ਤੋਂ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ। ਪਾਰਟੀ ਦੀ 13 ਮੈਂਬਰੀ ਕਾਰਜਕਾਰੀ ਕਮੇਟੀ ਦੇ ਅਹੁਦੇਦਾਰ ਵਲੋਂ ਹਰਫੂਲ ਸਿੰਘ ਧਾਲੀਵਾਲ ਨੂੰ ਯੂਥ ਅਕਾਲੀ ਦਲ (ਵਾਰਿਸ ਪੰਜਾਬ ਦੇ) ਦਾ ਯੂ.ਕੇ. ਦਾ ਪ੍ਰਧਾਨ ਐਲਾਨਿਆ ਗਿਆ। ਡਾ. ਉਦੋਕੇ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵਿਦੇਸ਼ਾਂ ਵਿਚ ਵਸਦੇ ਪੰਜਾਬੀਆਂ ਨੂੰ ਪਾਰਟੀ ਦਾ ਵੱਧ ਤੋਂ ਵੱਧ ਸਾਥ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਅਤੇ ਪੰਜਾਬੀਆਂ ਦੇ ਹੱਕਾਂ ਲਈ ਇਕਜੁੱਟ ਹੋਣ ਦਾ ਸਮਾਂ ਹੈ। ਉਨ੍ਹਾਂ ਪੰਜਾਬ ਦੀ ਪਛਾਣ, ਆਉਣ ਵਾਲੀਆਂ ਪੀੜ੍ਹੀਆਂ ਅਤੇ ਪੰਜਾਬੀਆਂ ਦੇ ਹੱਕਾਂ ਨਾਲ ਜੁੜੇ ਮਸਲਿਆਂ ਨੂੰ ਗੰਭੀਰਤਾ ਨਾਲ ਲੈਣ ਦੀ ਲੋੜ ’ਤੇ ਜ਼ੋਰ ਦਿੱਤਾ। ਸਮਾਗਮ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਦੇ ਨੌਜਵਾਨ ਤਿਆਰ ਹਨ ਅਤੇ ਉਹ ਹਰ ਤਰ੍ਹਾਂ ਭਾਈ ਅੰਮ੍ਰਿਤਪਾਲ ਸਿੰਘ ਦੇ ਨਾਲ ਖੜ੍ਹੇ ਹਨ। ਸਮਾਗਮ ਨੂੰ ਬਲਵਿੰਦਰ ਸਿੰਘ ਪੱਟੀ, ਡਾ. ਗੁਰਦੀਪ ਸਿੰਘ ਜਗਬੀਰ, ਜਗਰੂਪ ਸਿੰਘ, ਪ੍ਰਭਜੋਤ ਸਿੰਘ, ਸਤਿੰਦਰਪਾਲ ਸਿੰਘ ਮੰਗੂਵਾਲ, ਅਜੇਪਾਲ ਸਿੰਘ ਨਾਗੋਕੇ ਸਮੇਤ ਹੋਰ ਬੁਲਾਰਿਆਂ ਨੇ ਵੀ ਸੰਬੋਧਨ ਕੀਤਾ ਅਤੇ ਪ੍ਰਬੰਧਾਂ ਲਈ ਇਸ਼ਟਮੀਤ ਸਿੰਘ ਫੁੱਲ ਦਾ ਵਿਸ਼ੇਸ਼ ਧੰਨਵਾਦ ਕੀਤਾ।
ਪਿਛਲੀ ਖ਼ਬਰ ਏਸ਼ਿਆਈ ਖੇਡਾਂ ’ ਚ ਮਨਪ੍ਰੀਤ ਸਿੰਘ ਦੀ ‘ ਗੋਲਡਨ ਹੈਟ੍ਰਿਕ ’ ਅਗਲੀ ਖ਼ਬਰ ਹਰਮਨਪ੍ਰੀਤ ਕੌਰ ਨੇ ਭਾਰਤੀ ਟੀਮ ਦੇ ਸਾਰੇ ‘ਸਰੂਪਾਂ’ ਦੀ ਕਪਤਾਨੀ ਛੱਡੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।