ਨੋਬਲ ਸ਼ਾਂਤੀ ਪੁਰਸਕਾਰ ਨਾ ਮਿਲਣ ’ਤੇ ਟਰੰਪ ਦਾ ਤਿੱਖਾ ਬਿਆਨ
ਨਿਊਯਾਰਕ, 12 ਅਕਤੂਬਰ (ਰਾਜੂ ਸ਼ਹਿਬਾਜ਼ਪੁਰਾ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਨੋਬਲ ਸ਼ਾਂਤੀ ਪੁਰਸਕਾਰ ਨਾ ਮਿਲਣ ’ਤੇ ਸਖ਼ਤ ਨਾਰਾਜ਼ਗੀ ਜਤਾਉਂਦਿਆਂ ਕਿਹਾ ਕਿ ਨੋਬਲ ਕਮੇਟੀ ਨੇ ਉਨ੍ਹਾਂ ਨੂੰ ਪੁਰਸਕਾਰ ਨਾ ਦੇ ਕੇ ਨਾਰਵੇ ਦੇ ਇਤਿਹਾਸ ’ਤੇ ਅਜਿਹਾ ਦਾਗ਼ ਲਗਾ ਦਿੱਤਾ ਹੈ, ਜੋ ਕਦੇ ਨਹੀਂ ਮਿਟੇਗਾ। ਨਿਊਯਾਰਕ ਦੇ ਸਿਰਾਕਿਊਜ਼ ਸ਼ਹਿਰ ਵਿਚ ਇਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਟਰੰਪ ਨੇ ਕਿਹਾ ਕਿ ਉਨ੍ਹਾਂ ਨੇ ਦੁਨੀਆ ਵਿਚ ਅੱਠ ਜੰਗਾਂ ਖ਼ਤਮ ਕਰਵਾਉਣ ਵਿਚ ਅਹਿਮ ਭੂਮਿਕਾ ਨਿਭਾਈ ਹੈ ਅਤੇ ਉਨ੍ਹਾਂ ਦੀਆਂ ਕੋਸ਼ਿਸ਼ਾਂ ਸਦਕਾ ਲੱਖਾਂ ਲੋਕਾਂ ਦੀਆਂ ਜਾਨਾਂ ਬਚੀਆਂ ਹਨ।
ਅਜੀਤ ਡੈਸਕ
13-10-2026