15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਗੁਰੂ ਨਾਨਕ ਫੂਡ ਬੈਂਕ ਵਲੋਂ ਕਰਵਾਏ ਸਮਾਗਮ ਦੌਰਾਨ ਵੱਖ-ਵੱਖ ਸ਼ਖਸੀਅਤਾਂ ਨੇ ਕੀਤੀ ਸ਼ਿਰਕਤ

ਵੈਨਕੂਵਰ, 14 ਅਕਤੂਬਰ (ਮਲਕੀਤ ਸਿੰਘ)-ਸਰੀ ਦੀ 152 ਸਟਰੀਟ ‘ਤੇ ਸਥਿਤ ਰਿਫਲੈਕਸ਼ਨ ਸੈਂਟਰ ’ਚ ਗੁਰੂ ਨਾਨਕ ਫੂਡ ਬੈਂਕ ਵਲੋਂ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿਚ ਫੂਡ ਬੈਂਕ ਦੇ ਪ੍ਰਬੰਧਕਾਂ, ਸਮਾਜ ਸੇਵੀ ਸ਼ਖ਼ਸੀਅਤਾਂ ਅਤੇ ਵੱਖ-ਵੱਖ ਖੇਤਰਾਂ ਨਾਲ ਸੰਬੰਧਿਤ ਪ੍ਰਮੁੱਖ ਆਗੂਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ਗਿਆਨੀ ਨਰਿੰਦਰ ਸਿੰਘ, ਫੂਡ ਬੈਂਕ ਦੇ ਜੇ.

ਅਜੀਤ ਡੈਸਕ 15-10-2026
ਵੈਨਕੂਵਰ, 14 ਅਕਤੂਬਰ (ਮਲਕੀਤ ਸਿੰਘ)-ਸਰੀ ਦੀ 152 ਸਟਰੀਟ ‘ਤੇ ਸਥਿਤ ਰਿਫਲੈਕਸ਼ਨ ਸੈਂਟਰ ’ਚ ਗੁਰੂ ਨਾਨਕ ਫੂਡ ਬੈਂਕ ਵਲੋਂ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿਚ ਫੂਡ ਬੈਂਕ ਦੇ ਪ੍ਰਬੰਧਕਾਂ, ਸਮਾਜ ਸੇਵੀ ਸ਼ਖ਼ਸੀਅਤਾਂ ਅਤੇ ਵੱਖ-ਵੱਖ ਖੇਤਰਾਂ ਨਾਲ ਸੰਬੰਧਿਤ ਪ੍ਰਮੁੱਖ ਆਗੂਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ਗਿਆਨੀ ਨਰਿੰਦਰ ਸਿੰਘ, ਫੂਡ ਬੈਂਕ ਦੇ ਜੇ. ਮਨਹਾਸ, ਹੈਰੀ ਬੈਂਸ, ਸਰੀ ਦੀ ਮੇਅਰ ਬਰੈਂਡਾ ਲੌਕ, ਬਰਾਇਨ ਟੈਪਰ, ਐਲਾਨੋਰ ਸਟਰੋਕ ਅਤੇ ਹਰਮਨਬੀਰ ਸਿੰਘ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।ਇਸ ਮੌਕੇ ਆਪਣੀ ਸੰਖੇਪ ਤਕਰੀਰ ਦੌਰਾਨ ਗਿਆਨੀ ਨਰਿੰਦਰ ਸਿੰਘ ਨੇ ਕਿਹਾ ਕਿ ਸਾਲ 2020 ਵਿਚ ਸ਼ੁਰੂ ਕੀਤਾ ਗਿਆ ਗੁਰੂ ਨਾਨਕ ਫੂਡ ਬੈਂਕ ਸੰਗਤਾਂ ਦੇ ਭਰਪੂਰ ਸਹਿਯੋਗ ਸਦਕਾ ਲਗਾਤਾਰ ਲੋੜਵੰਦ ਪਰਿਵਾਰਾਂ ਦੀ ਸੇਵਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਵਲੋਂ ਬਖ਼ਸ਼ੇ ਸੇਵਾ, ਸਾਂਝੀਵਾਲਤਾ ਅਤੇ ਸਰਬੱਤ ਦੇ ਭਲੇ ਦੇ ਸਿਧਾਂਤਾਂ ‘ਤੇ ਚੱਲਦਿਆਂ ਇਹ ਸੰਸਥਾ ਬਿਨਾਂ ਕਿਸੇ ਭੇਦਭਾਵ ਦੇ ਲੋੜਵੰਦਾਂ ਤੱਕ ਖਾਣ-ਪੀਣ ਦੀਆਂ ਵਸਤਾਂ ਪਹੁੰਚਾਉਣ ਲਈ ਯਤਨਸ਼ੀਲ ਹੈ। ਗਿਆਨੀ ਨਰਿੰਦਰ ਸਿੰਘ ਨੇ ਦੱਸਿਆ ਕਿ ਗੁਰੂ ਨਾਨਕ ਫੂਡ ਬੈਂਕ ਦੀਆਂ ਸੇਵਾਵਾਂ ਸਿਰਫ਼ ਕੈਨੇਡਾ ਤੱਕ ਹੀ ਸੀਮਤ ਨਹੀਂ ਹਨ, ਸਗੋਂ ਜਦੋਂ ਵੀ ਕਿਸੇ ਇਲਾਕੇ ਵਿਚ ਕੁਦਰਤੀ ਆਫ਼ਤ ਆਉਂਦੀ ਹੈ ਤਾਂ ਸੰਸਥਾ ਵਲੋਂ ਪੀੜਤਾਂ ਦੀ ਮਦਦ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਵਿਚ ਆਏ ਹੜ੍ਹਾਂ ਦੌਰਾਨ ਪ੍ਰਭਾਵਿਤ ਪਰਿਵਾਰਾਂ ਲਈ ਖਾਣ-ਪੀਣ ਦੀਆਂ ਵਸਤਾਂ ਅਤੇ ਲੰਗਰ ਦਾ ਪ੍ਰਬੰਧ ਕਰਨ ਵਿਚ ਵੀ ਸਹਿਯੋਗ ਦਿੱਤਾ ਗਿਆ ਸੀ।ਇਸ ਮੌਕੇ ਸੰਬੋਧਨ ਕਰਦਿਆਂ ਗੁਰੂ ਨਾਨਕ ਫੂਡ ਬੈਂਕ ਦੇ ਆਗੂ ਜੇ. ਮਨਹਾਸ ਨੇ ਕਿਹਾ ਕਿ ਇਸ ਸੰਸਥਾ ਨਾਲ ਇਸ ਵੇਲੇ ਕਰੀਬ 22 ਹਜ਼ਾਰ ਪਰਿਵਾਰ ਜੁੜੇ ਹੋਏ ਹਨ। ਉਨ੍ਹਾਂ ਦੱਸਿਆ ਕਿ ਫੂਡ ਬੈਂਕ ਦਾ ਸਮੁੱਚਾ ਕਾਰਜ ਸੰਗਤਾਂ ਅਤੇ ਦਾਨੀ ਸੱਜਣਾਂ ਵਲੋਂ ਦਿੱਤੇ ਜਾਂਦੇ ਆਰਥਿਕ ਸਹਿਯੋਗ ਅਤੇ ਖਾਣ-ਪੀਣ ਦੀਆਂ ਵਸਤਾਂ ਦੇ ਦਾਨ ਨਾਲ ਚਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਧ ਰਹੀਆਂ ਲੋੜਾਂ ਦੇ ਬਾਵਜੂਦ ਸੰਗਤਾਂ ਦੇ ਸਹਿਯੋਗ ਸਦਕਾ ਲੋੜਵੰਦ ਪਰਿਵਾਰਾਂ ਦੀ ਮਦਦ ਦਾ ਸਿਲਸਿਲਾ ਨਿਰੰਤਰ ਜਾਰੀ ਹੈ।ਜੇ. ਮਨਹਾਸ ਨੇ ਫੂਡ ਬੈਂਕ ਨੂੰ ਸਹਿਯੋਗ ਦੇਣ ਵਾਲੀਆਂ ਸੰਗਤਾਂ, ਦਾਨੀ ਸੱਜਣਾਂ ਅਤੇ ਸੇਵਾਦਾਰਾਂ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸਹਿਯੋਗ ਤੋਂ ਬਿਨਾਂ ਇੰਨੇ ਵੱਡੇ ਪੱਧਰ ‘ਤੇ ਮਨੁੱਖਤਾ ਦੀ ਸੇਵਾ ਕਰਨੀ ਸੰਭਵ ਨਹੀਂ ਸੀ।ਸਮਾਗਮ ਦੌਰਾਨ ਹਾਜ਼ਰ ਸ਼ਖ਼ਸੀਅਤਾਂ ਨੇ ਗੁਰੂ ਨਾਨਕ ਫੂਡ ਬੈਂਕ ਵਲੋਂ ਲੋੜਵੰਦ ਪਰਿਵਾਰਾਂ ਲਈ ਕੀਤੇ ਜਾ ਰਹੇ ਸੇਵਾ ਕਾਰਜਾਂ ਦੀ ਸ਼ਲਾਘਾ ਕੀਤੀ।
ਪਿਛਲੀ ਖ਼ਬਰ ਸਰਕਾਰ ਵਲੋਂ 27 ਨੂੰ ਜ਼ਿਲ੍ਹਾ ਅੰਮ੍ਰਿਤਸਰ ’ਚ ਸਰਕਾਰੀ ਛੁੱਟੀ ਦਾ ਐਲਾਨ ਅਗਲੀ ਖ਼ਬਰ ਦਿੱਲੀ ਦੇ ਪ੍ਰਦਰਸ਼ਨਕਾਰੀਆਂ ਦੇ ਹੱਕ ਵਿਚ ਲੰਡਨ ਵਿਖੇ ਭਾਰਤੀ ਹਾਈ ਕਮਿਸ਼ਨ ਬਾਹਰ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।