18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਅਮਰੀਕੀ ਚੋਣਾਂ ਵਿਚ ਗੈਰ-ਕਾਨੂੰਨੀ ਵੋਟ ਪਾਉਣ ਦੇ ਦੋਸ਼ ਹੇਠ ਭਾਰਤੀ ਨਾਗਰਿਕ ਗ੍ਰਿਫ਼ਤਾਰ

ਨਿਊਯਾਰਕ, 17 ਅਕਤੂਬਰ (ਰਾਜੂ ਸ਼ਹਿਬਾਜ਼ਪੁਰਾ)-ਅਮਰੀਕਾ ਵਿਚ 2024 ਦੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਆਪਣੇ ਆਪ ਨੂੰ ਅਮਰੀਕੀ ਨਾਗਰਿਕ ਦੱਸ ਕੇ ਵੋਟ ਪਾਉਣ ਦੇ ਦੋਸ਼ ਹੇਠ ਭਾਰਤੀ ਨਾਗਰਿਕ ਮੁਕੇਸ਼ਕੁਮਾਰ ਸੋਮਾਭਾਈ ਚੌਧਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਅਮਰੀਕੀ ਗ੍ਰਹਿ ਸੁਰੱਖਿਆ ਵਿਭਾਗ ਅਨੁਸਾਰ ਇਹ ਗ੍ਰਿਫ਼ਤਾਰੀ ਇਮੀਗ੍ਰੇਸ਼ਨ ਅਤੇ ਕਸਟਮਜ਼ ਇਨਫੋਰਸਮੈਂਟ (ਆਈਸ) ਦੀ ਜਾਂਚ ਟੀਮ ਵਲੋਂ ਕੀਤੀ ਗਈ ਹੈ।

ਮੁਕੇਸ਼ ਕੁਮਾਰ ਸੋਮਾਭਾਈ ਚੌਧਰੀ 18-10-2026

ਨਿਊਯਾਰਕ, 17 ਅਕਤੂਬਰ (ਰਾਜੂ ਸ਼ਹਿਬਾਜ਼ਪੁਰਾ)-ਅਮਰੀਕਾ ਵਿਚ 2024 ਦੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਆਪਣੇ ਆਪ ਨੂੰ ਅਮਰੀਕੀ ਨਾਗਰਿਕ ਦੱਸ ਕੇ ਵੋਟ ਪਾਉਣ ਦੇ ਦੋਸ਼ ਹੇਠ ਭਾਰਤੀ ਨਾਗਰਿਕ ਮੁਕੇਸ਼ਕੁਮਾਰ ਸੋਮਾਭਾਈ ਚੌਧਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਅਮਰੀਕੀ ਗ੍ਰਹਿ ਸੁਰੱਖਿਆ ਵਿਭਾਗ ਅਨੁਸਾਰ ਇਹ ਗ੍ਰਿਫ਼ਤਾਰੀ ਇਮੀਗ੍ਰੇਸ਼ਨ ਅਤੇ ਕਸਟਮਜ਼ ਇਨਫੋਰਸਮੈਂਟ (ਆਈਸ) ਦੀ ਜਾਂਚ ਟੀਮ ਵਲੋਂ ਕੀਤੀ ਗਈ ਹੈ।ਅਦਾਲਤੀ ਦਸਤਾਵੇਜ਼ਾਂ ਮੁਤਾਬਕ ਚੌਧਰੀ ਨੇ ਮਿਨੇਸੋਟਾ ਸੂਬੇ ਵਿਚ 5 ਨਵੰਬਰ, 2024 ਨੂੰ ਹੋਈਆਂ ਚੋਣਾਂ ਦੌਰਾਨ ਵੋਟ ਪਾਉਣ ਲਈ ਇਕ ਫਾਰਮ ਉਤੇ ਦਸਤਖ਼ਤ ਕੀਤੇ ਸਨ। ਇਸ ਵਿਚ ਉਸ ਨੇ ਆਪਣੇ ਆਪ ਨੂੰ ਅਮਰੀਕੀ ਨਾਗਰਿਕ ਦੱਸਿਆ ਸੀ । ਜਾਂਚ ਅਧਿਕਾਰੀਆਂ ਦਾ ਦੋਸ਼ ਹੈ ਕਿ ਚੌਧਰੀ ਅਮਰੀਕੀ ਨਾਗਰਿਕ ਨਹੀਂ ਸੀ ਪਰ ਉਸ ਨੇ ਜਾਣਬੁੱਝ ਕੇ ਗਲਤ ਜਾਣਕਾਰੀ ਦੇ ਕੇ ਵੋਟ ਪਾਈ।ਮਿਨੇਸੋਟਾ ਦੀ ਸੰਘੀ ਗ੍ਰੈਂਡ ਜਿਊਰੀ ਨੇ ਉਸ ਖ਼ਿਲਾਫ਼ ਦੋ ਅਪਰਾਧਿਕ ਦੋਸ਼ ਲਗਾਏ ਹਨ। ਇਨ੍ਹਾਂ ਵਿਚ ਵੋਟ ਪਾਉਣ ਲਈ ਗਲਤ ਜਾਣਕਾਰੀ ਦੇਣਾ ਅਤੇ ਅਮਰੀਕੀ ਨਾਗਰਿਕਤਾ ਦਾ ਝੂਠਾ ਦਾਅਵਾ ਕਰਨਾ ਸ਼ਾਮਿਲ ਹੈ।ਅਮਰੀਕੀ ਗ੍ਰਹਿ ਸੁਰੱਖਿਆ ਵਿਭਾਗ ਦੇ ਸਕੱਤਰ ਮਾਰਕਵੇਨ ਮੁਲਿਨ ਨੇ ਕਿਹਾ ਕਿ ਅਮਰੀਕੀ ਨਾਗਰਿਕ ਨਾ ਹੋਣ ਦੇ ਬਾਵਜੂਦ ਚੋਣਾਂ ਵਿਚ ਵੋਟ ਪਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਮੁਤਾਬਕ ਅਜਿਹੇ ਮਾਮਲਿਆਂ ਵਿਚ ਅਪਰਾਧਿਕ ਮੁਕੱਦਮੇ ਦੇ ਨਾਲ ਦੇਸ਼ ਨਿਕਾਲੇ ਦੀ ਕਾਰਵਾਈ ਵੀ ਹੋ ਸਕਦੀ ਹੈ।ਅਧਿਕਾਰੀਆਂ ਅਨੁਸਾਰ ਦੋਸ਼ ਸਾਬਤ ਹੋਣ ‘ਤੇ ਚੌਧਰੀ ਨੂੰ ਹਰੇਕ ਦੋਸ਼ ਲਈ ਵੱਧ ਤੋਂ ਵੱਧ ਪੰਜ ਸਾਲ ਦੀ ਕੈਦ ਹੋ ਸਕਦੀ ਹੈ। ਫਿਲਹਾਲ ਮਾਮਲਾ ਅਦਾਲਤ ਵਿਚ ਹੈ ਅਤੇ ਉਸ ਖ਼ਿਲਾਫ਼ ਲੱਗੇ ਦੋਸ਼ ਅਜੇ ਸਾਬਤ ਨਹੀਂ ਹੋਏ ਹਨ।

ਪਿਛਲੀ ਖ਼ਬਰ ਲਾਸ ਏਂਜਲਸ ਉਲੰਪਿਕ ਤੋਂ ਪਹਿਲਾਂ ਜ਼ਬਰਦਸਤ ਵਾਪਸੀ ਕਰਨਾ ਚਾਹੁੰਦਾ ਹੈ ਨੀਰਜ ਚੋਪੜਾ ਅਗਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਕਾਲਜ ਤਰਨ ਤਾਰਨ ਨੇ ਯੂਥ ਫੈਸਟੀਵਲ ਵਿਚ ਓਵਰਆਲ ਦੂਜਾ ਰਨਰ-ਅੱਪ ਸਥਾਨ ਕੀਤਾ ਹਾਸਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।