18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਭਾਰਤ ਦੇ ਮੁੱਖ ਚੋਣ ਕਮਿਸ਼ਨਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਐਡਿਨਬਰਾ ’ਚ ਪ੍ਰਦਰਸ਼ਨ

ਗਲਾਸਗੋ, 17 ਅਕਤੂਬਰ (ਹਰਜੀਤ ਸਿੰਘ ਦੁਸਾਂਝ)-ਸਟੂਡੈਂਟਸ ਫੈਡਰੇਸ਼ਨ ਆਫ਼ ਇੰਡੀਆ (ਐੱਸ. ਐੱਫ਼.

ਅਜੀਤ ਡੈਸਕ 18-10-2026
ਗਲਾਸਗੋ, 17 ਅਕਤੂਬਰ (ਹਰਜੀਤ ਸਿੰਘ ਦੁਸਾਂਝ)-ਸਟੂਡੈਂਟਸ ਫੈਡਰੇਸ਼ਨ ਆਫ਼ ਇੰਡੀਆ (ਐੱਸ.ਐੱਫ਼.ਆਈ.) ਦੀ ਐਡਿਨਬਰਾ ਇਕਾਈ ਵਲੋਂ ਸਕਾਟਲੈਂਡ ਦੀ ਰਾਜਧਾਨੀ ਵਿਚ ਭਾਰਤੀ ਕੌਂਸਲਖ਼ਾਨੇ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ। ਭਾਰਤ ਵਿਚ ਚੋਣ ਪ੍ਰਕਿਰਿਆ ਦੀ ਪਾਰਦਰਸ਼ਤਾ ਅਤੇ ਜਮਹੂਰੀ ਹੱਕਾਂ ਲਈ ਸੰਘਰਸ਼ ਕਰ ਰਹੇ ਲੋਕਾਂ ਦੇ ਸਮਰਥਨ ਵਿਚ ਇਕੱਠੇ ਹੋਏ ਵਿਦਿਆਰਥੀਆਂ ਅਤੇ ਸਮਰਥਕਾਂ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕੀਤੀ। ਕੜਾਕੇ ਦੀ ਠੰਢ ਵਿਚ ਇਕੱਠ ਨੂੰ ਸੰਬੋਧਨ ਕਰਦਿਆਂ ਐੱਸ.ਐੱਫ਼.ਆਈ. ਐਡਿਨਬਰਾ ਦੇ ਸਕੱਤਰ ਅਤੇ ਬਰਤਾਨਵੀ ਕਮੇਟੀ ਦੇ ਮੈਂਬਰ ਕਾਮਰੇਡ ਅਭਿਨਵ ਨੇ ਕਿਹਾ ਕਿ ਆਪਣੇ ਦੇਸ਼ ਤੋਂ ਦੂਰ ਰਹਿਣ ਦੇ ਬਾਵਜੂਦ ਜਮਹੂਰੀਅਤ ਅਤੇ ਇਨਸਾਫ਼ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਅਟੁੱਟ ਹੈ। ਉਨ੍ਹਾਂ ਸੰਘਰਸ਼ ਜਾਰੀ ਰੱਖਣ ਦਾ ਸੱਦਾ ਦਿੰਦਿਆਂ ਕਿਹਾ ਕਿ ਜਮਹੂਰੀ ਹੱਕਾਂ ਅਤੇ ਜਵਾਬਦੇਹੀ ਲਈ ਉੱਠ ਰਹੀ ਆਵਾਜ਼ ਨੂੰ ਵਿਦੇਸ਼ਾਂ ਵਿਚ ਵਸਦੇ ਵਿਦਿਆਰਥੀਆਂ ਦਾ ਸਮਰਥਨ ਮਿਲਦਾ ਰਹੇਗਾ। ਐੱਸ.ਐੱਫ਼.ਆਈ. ਬਰਤਾਨੀਆ ਨੇ ਆਪਣੇ ਬਿਆਨ ਵਿਚ ਐਲਾਨ ਕੀਤਾ ਕਿ ਉਹ ਪਿੱਛੇ ਨਹੀਂ ਹਟੇਗੀ ਅਤੇ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਤੇ ਜਮਹੂਰੀ ਜਵਾਬਦੇਹੀ ਬਹਾਲ ਹੋਣ ਤੱਕ ਸੜਕਾਂ ’ਤੇ ਸੰਘਰਸ਼ ਜਾਰੀ ਰੱਖੇਗੀ। ਪ੍ਰਦਰਸ਼ਨ ਦੌਰਾਨ ਭਾਗੀਦਾਰਾਂ ਨੇ ਜਥੇਬੰਦੀ ਦੇ ਝੰਡੇ ਅਤੇ ਮੰਗਾਂ ਸੰਬੰਧੀ ਤਖ਼ਤੀਆਂ ਫੜ ਕੇ ਭਾਰਤ ਵਿਚਲੇ ਪ੍ਰਦਰਸ਼ਨਕਾਰੀਆਂ ਨਾਲ ਇਕਜੁੱਟਤਾ ਪ੍ਰਗਟਾਈ।
ਪਿਛਲੀ ਖ਼ਬਰ ਭਾਰਤੀ ਵੀਜ਼ਾ ਫੀਸਾਂ ’ਚ ਵੱਡਾ ਵਿਤਕਰਾ ਕਿਉਂ ? ਅਗਲੀ ਖ਼ਬਰ ਕਈ ਵਾਹਨਾਂ ਦੀ ਟੱਕਰ ’ਚ 13 ਵਿਅਕਤੀ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।