28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਵਿਕਟੋਰੀਆ ਦੇ ਪੁਰਾਣੇ ਹੋਟਲ ਨੂੰ ਲੱਗੀ ਭਿਆਨਕ ਅੱਗ, ਇਕ ਵਿਅਕਤੀ ਲਾਪਤਾ

ਵੈਨਕੂਵਰ, 27 ਅਕਤੂਬਰ (ਮਲਕੀਤ ਸਿੰਘ)-ਬ੍ਰਿਟਿਸ਼ ਕੋਲੰਬੀਆ ਦੀ ਰਾਜਧਾਨੀ ਵਿਕਟੋਰੀਆ ਚ ਇੱਕ ਪੁਰਾਣੇ ਹੋਟਲ ਦੀ ਇਮਾਰਤ ਨੂੰ ਲੱਗੀ ਭਿਆਨਕ ਅੱਗ ਤੋਂ ਬਾਅਦ ਇੱਕ ਵਿਅਕਤੀ ਦਾ ਕੋਈ ਪਤਾ ਨਹੀਂ ਲੱਗ ਸਕਿਆ। ਘਟਨਾ ਦੀ ਸੂਚਨਾ ਮਿਲਣ ਉਪਰੰਤ ਅੱਗ ਬੁਝਾਊ ਦਸਤੇ ਮੌਕੇ ‘ਤੇ ਪੁੱਜੇ ਅਤੇ ਅੱਗ ‘ਤੇ ਕਾਬੂ ਪਾਉਣ ਲਈ ਕਾਰਵਾਈ ਸ਼ੁਰੂ ਕੀਤੀ।

ਅਜੀਤ ਡੈਸਕ 28-10-2026
ਵੈਨਕੂਵਰ, 27 ਅਕਤੂਬਰ (ਮਲਕੀਤ ਸਿੰਘ)-ਬ੍ਰਿਟਿਸ਼ ਕੋਲੰਬੀਆ ਦੀ ਰਾਜਧਾਨੀ ਵਿਕਟੋਰੀਆ ਚ ਇੱਕ ਪੁਰਾਣੇ ਹੋਟਲ ਦੀ ਇਮਾਰਤ ਨੂੰ ਲੱਗੀ ਭਿਆਨਕ ਅੱਗ ਤੋਂ ਬਾਅਦ ਇੱਕ ਵਿਅਕਤੀ ਦਾ ਕੋਈ ਪਤਾ ਨਹੀਂ ਲੱਗ ਸਕਿਆ।ਘਟਨਾ ਦੀ ਸੂਚਨਾ ਮਿਲਣ ਉਪਰੰਤ ਅੱਗ ਬੁਝਾਊ ਦਸਤੇ ਮੌਕੇ ‘ਤੇ ਪੁੱਜੇ ਅਤੇ ਅੱਗ ‘ਤੇ ਕਾਬੂ ਪਾਉਣ ਲਈ ਕਾਰਵਾਈ ਸ਼ੁਰੂ ਕੀਤੀ। ਅੱਗ ਦੀ ਗੰਭੀਰਤਾ ਨੂੰ ਵੇਖਦਿਆਂ ਕਈ ਅੱਗ ਬੁਝਾਊ ਗੱਡੀਆਂ ਅਤੇ ਕਰਮਚਾਰੀ ਮੌਕੇ ‘ਤੇ ਤਾਇਨਾਤ ਕਰਨੇ ਪਏ।ਵਿਕਟੋਰੀਆ ਪੁਲਿਸ ਨੇ ਪੁਸ਼ਟੀ ਕੀਤੀ ਹੈ ਕਿ ਘਟਨਾ ਤੋਂ ਬਾਅਦ ਇੱਕ ਵਿਅਕਤੀ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਅੱਗ ਲੱਗਣ ਦੇ ਕਾਰਨਾਂ ਅਤੇ ਹੋਏ ਨੁਕਸਾਨ ਬਾਰੇ ਵੀ ਅਜੇ ਪੂਰੀ ਜਾਣਕਾਰੀ ਨਹੀਂ ਮਿਲੀ।ਇਸ ਘਟਨਾ ਨੇ ਪੁਰਾਣੀਆਂ ਇਮਾਰਤਾਂ ਵਿੱਚ ਅੱਗ ਤੋਂ ਸੁਰੱਖਿਆ ਦੇ ਪ੍ਰਬੰਧਾਂ ਬਾਰੇ ਵੀ ਚਿੰਤਾ ਪੈਦਾ ਕਰ ਦਿੱਤੀ ਹੈ। ਅਧਿਕਾਰੀਆਂ ਵੱਲੋਂ ਘਟਨਾ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਦੀਵਾਲੀ ਤੇ ਹੈਲੋਵੀਨ ਦੇ ਤਿਉਹਾਰਾਂ ਮੌਕੇ ਵੈਨਕੂਵਰ , ਸਰੀ ਤੇ ਵਾਈਟ ਰੌਕ ਪ੍ਰਸ਼ਾਸਨ ਵਲੋਂ ਲੋਕਾਂ ਨੂੰ ਸੁਰੱਖਿਆ ਸੰਬੰਧੀ... ਅਗਲੀ ਖ਼ਬਰ ਭਾਰਤੀ ਕੰਪਨੀ ਵਲੋਂ ਸਕਾਟਲੈਂਡ ਵਿਚ 60 ਲੱਖ ਪੌਂਡ ਨਿਵੇਸ਼ ਦੀ ਯੋਜਨਾ, 100 ਨੌਕਰੀਆਂ ਦੀ ਸੰਭਾਵਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।