28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਜਗਤਾਰ ਸਿੰਘ ਜੌਹਲ ਦੀ ਰਿਹਾਈ ਤੇ ਬਰਤਾਨੀਆ ਵਾਪਸੀ ਲਈ ਸਿੱਖ ਸੰਸਦ ਮੈਂਬਰਾਂ ਵਲੋਂ ਵਿਦੇਸ਼ ਮੰਤਰੀ ਐਡ ਮਿਲੀਬੈਂਡ ਨਾਲ ਮੁਲਾਕਾਤ

ਲੰਡਨ, 27 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਭਾਰਤ ਵਿੱਚ ਕਰੀਬ ਨੌਂ ਸਾਲ ਜੇਲ੍ਹ ਵਿੱਚ ਰਹਿਣ ਤੋਂ ਬਾਅਦ ਜ਼ਮਾਨਤ ਉੱਤੇ ਰਿਹਾਅ ਹੋਏ ਬਰਤਾਨਵੀ ਸਿੱਖ ਨਾਗਰਿਕ ਜਗਤਾਰ ਸਿੰਘ ਜੌਹਲ ਦੀ ਮੁਕੰਮਲ ਰਿਹਾਈ ਅਤੇ ਬਰਤਾਨੀਆ ਵਾਪਸੀ ਦਾ ਮਾਮਲਾ ਇੱਕ ਵਾਰ ਫਿਰ ਬਰਤਾਨਵੀ ਸਰਕਾਰ ਦੇ ਉੱਚ ਪੱਧਰ ’ਤੇ ਉਠਾਇਆ ਗਿਆ ਹੈ। ਬਰਤਾਨਵੀ ਸੰਸਦ ਮੈਂਬਰ ਪ੍ਰੀਤ ਕੌਰ ਗਿੱਲ ਨੇ ਆਪਣੇ ਸਾਥੀ ਸੰਸਦ ਮੈਂਬਰਾਂ ਸਮੇਤ ਵਿਦੇਸ਼ ਮੰਤਰੀ ਐਡ ਮਿਲੀਬੈਂਡ ਨਾਲ ਮੁਲਾਕਾਤ ਕਰਕੇ ਜਗਤਾਰ ਸਿੰਘ ਜੌਹਲ ਦੇ ਮਾਮਲੇ ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਹਾਸਲ ਕੀਤੀ।

ਅਜੀਤ ਡੈਸਕ 28-10-2026
ਲੰਡਨ, 27 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਭਾਰਤ ਵਿੱਚ ਕਰੀਬ ਨੌਂ ਸਾਲ ਜੇਲ੍ਹ ਵਿੱਚ ਰਹਿਣ ਤੋਂ ਬਾਅਦ ਜ਼ਮਾਨਤ ਉੱਤੇ ਰਿਹਾਅ ਹੋਏ ਬਰਤਾਨਵੀ ਸਿੱਖ ਨਾਗਰਿਕ ਜਗਤਾਰ ਸਿੰਘ ਜੌਹਲ ਦੀ ਮੁਕੰਮਲ ਰਿਹਾਈ ਅਤੇ ਬਰਤਾਨੀਆ ਵਾਪਸੀ ਦਾ ਮਾਮਲਾ ਇੱਕ ਵਾਰ ਫਿਰ ਬਰਤਾਨਵੀ ਸਰਕਾਰ ਦੇ ਉੱਚ ਪੱਧਰ ’ਤੇ ਉਠਾਇਆ ਗਿਆ ਹੈ।ਬਰਤਾਨਵੀ ਸੰਸਦ ਮੈਂਬਰ ਪ੍ਰੀਤ ਕੌਰ ਗਿੱਲ ਨੇ ਆਪਣੇ ਸਾਥੀ ਸੰਸਦ ਮੈਂਬਰਾਂ ਸਮੇਤ ਵਿਦੇਸ਼ ਮੰਤਰੀ ਐਡ ਮਿਲੀਬੈਂਡ ਨਾਲ ਮੁਲਾਕਾਤ ਕਰਕੇ ਜਗਤਾਰ ਸਿੰਘ ਜੌਹਲ ਦੇ ਮਾਮਲੇ ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਹਾਸਲ ਕੀਤੀ।ਪ੍ਰੀਤ ਕੌਰ ਗਿੱਲ ਨੇ ਇਸ ਮੁਲਾਕਾਤ ਦੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਉਨ੍ਹਾਂ ਨੇ ਆਪਣੇ ਹਲਕੇ ਦੇ ਵਸਨੀਕਾਂ ਦੀ ਨੁਮਾਇੰਦਗੀ ਕਰਦੇ ਹੋਏ ਹੋਰ ਸੰਸਦ ਮੈਂਬਰਾਂ ਨਾਲ ਮਿਲ ਕੇ ਜਗਤਾਰ ਸਿੰਘ ਜੌਹਲ ਦੇ ਮਾਮਲੇ ਸੰਬੰਧੀ ਵਿਦੇਸ਼ ਮੰਤਰੀ ਨਾਲ ਵਿਚਾਰ-ਵਟਾਂਦਰਾ ਕੀਤਾ।ਉਨ੍ਹਾਂ ਕਿਹਾ ਕਿ ਉਹ ਜਗਤਾਰ ਸਿੰਘ ਜੌਹਲ ਦੀ ਮੁਕੰਮਲ ਰਿਹਾਈ ਅਤੇ ਆਪਣੇ ਪਰਿਵਾਰ ਕੋਲ ਘਰ ਵਾਪਸੀ ਲਈ ਲਗਾਤਾਰ ਆਵਾਜ਼ ਉਠਾਉਂਦੇ ਰਹਿਣਗੇ। ਉਨ੍ਹਾਂ ਜ਼ੋਰ ਦਿੱਤਾ ਕਿ ਜਗਤਾਰ ਸਿੰਘ ਜੌਹਲ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੁਸ਼ਕਲ ਭਰੀ ਸਥਿਤੀ ਦਾ ਹੁਣ ਅੰਤ ਹੋਣਾ ਚਾਹੀਦਾ ਹੈ।ਬਰਮਿੰਘਮ ਐਜਬੈਸਟਨ ਤੋਂ ਸੰਸਦ ਮੈਂਬਰ ਪ੍ਰੀਤ ਕੌਰ ਗਿੱਲ ਨੇ ਸਪੱਸ਼ਟ ਕੀਤਾ ਕਿ ਜਗਤਾਰ ਸਿੰਘ ਜੌਹਲ ਦੀ ਜ਼ਮਾਨਤ ਉੱਤੇ ਰਿਹਾਈ ਹੀ ਇਸ ਮਾਮਲੇ ਦਾ ਅੰਤ ਨਹੀਂ ਹੈ। ਜਦੋਂ ਤੱਕ ਉਹ ਆਪਣੇ ਪਰਿਵਾਰ ਕੋਲ ਬਰਤਾਨੀਆ ਨਹੀਂ ਪਰਤ ਜਾਂਦੇ, ਉਦੋਂ ਤੱਕ ਉਨ੍ਹਾਂ ਲਈ ਯਤਨ ਜਾਰੀ ਰਹਿਣਗੇ।ਇਸ ਮੌਕੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ, ਐਮ ਪੀ ਜਸਬੀਰ ਸਿੰਘ ਜਸ ਅਠਵਾਲ, ਐਮ ਪੀ ਵਰਿੰਦਰ ਸਿੰਘ ਜੱਸ, ਐਮ ਪੀ ਹਰਪ੍ਰੀਤ ਕੌਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਬਰਤਾਨੀਆ ਪਹੁੰਚਣ ’ ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਨਿੱਘਾ ਸਵਾਗਤ ਅਗਲੀ ਖ਼ਬਰ ਦੀਵਾਲੀ ਤੇ ਹੈਲੋਵੀਨ ਦੇ ਤਿਉਹਾਰਾਂ ਮੌਕੇ ਵੈਨਕੂਵਰ , ਸਰੀ ਤੇ ਵਾਈਟ ਰੌਕ ਪ੍ਰਸ਼ਾਸਨ ਵਲੋਂ ਲੋਕਾਂ ਨੂੰ ਸੁਰੱਖਿਆ ਸੰਬੰਧੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।