31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਅਣਪਛਾਤਿਆਂ ਨੇ ਖ਼ਾਲਿਸਤਾਨ ਸਮਰਥਕ ਰੰਧਾਵਾ ਦੇ ਘਰ ਬਾਹਰਵਾਰ ਖੜੀ ਗੱਡੀ ਨੂੰ ਲਾਈ ਅੱਗ

ਵੈਨਕੂਵਰ, 30 ਅਕਤੂਬਰ (ਮਲਕੀਤ ਸਿੰਘ)-ਸਰੀ ਸ਼ਹਿਰ ਨਾਲ ਸੰਬੰਧਿਤ ਖ਼ਾਲਿਸਤਾਨ ਸਮਰਥਕ ਅਤੇ ਇਥੋਂ ਦੇ ਇੱਕ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਨਾਲ ਜੁੜੇ ਭਾਈ ਨਰਿੰਦਰ ਸਿੰਘ ਰੰਧਾਵਾ ਦੇ ਘਰ ਦੇ ਬਾਹਰਵਾਰ ਅਣਪਛਾਤੇ ਵਿਅਕਤੀਆਂ ਵੱਲੋਂ ਖੜ੍ਹੀ ਨਿੱਜੀ ਗੱਡੀ ਨੂੰ ਅੱਗ ਲਾ ਦਿੱਤੀ ਗਈ, ਜਦਕਿ ਸਬੰਧਤ ਬੱਸ ਉੱਤੇ ਰੰਗ ਛਿੜਕ ਕੇ ਉਸ ਨੂੰ ਵੀ ਨੁਕਸਾਨ ਪਹੁੰਚਾਇਆ ਗਿਆ। ਇਸ ਘਟਨਾ ਦੀ ਭਾਈ ਨਰਿੰਦਰ ਸਿੰਘ ਰੰਧਾਵਾ ਨੇ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਘਰ ਦੇ ਬਾਹਰ ਖੜ੍ਹੀਆਂ ਗੱਡੀਆਂ ਨੂੰ ਨਿਸ਼ਾਨਾ ਬਣਾਉਣਾ ਸਿਰਫ਼ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੀ ਕਾਰਵਾਈ ਨਹੀਂ, ਸਗੋਂ ਡਰ ਅਤੇ ਦਹਿਸ਼ਤ ਦਾ ਮਾਹੌਲ ਪੈਦਾ ਕਰਨ ਦੀ ਕੋਸ਼ਿਸ਼ ਵੀ ਹੈ।

ਅਜੀਤ ਡੈਸਕ 31-10-2026
ਵੈਨਕੂਵਰ, 30 ਅਕਤੂਬਰ (ਮਲਕੀਤ ਸਿੰਘ)-ਸਰੀ ਸ਼ਹਿਰ ਨਾਲ ਸੰਬੰਧਿਤ ਖ਼ਾਲਿਸਤਾਨ ਸਮਰਥਕ ਅਤੇ ਇਥੋਂ ਦੇ ਇੱਕ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਨਾਲ ਜੁੜੇ ਭਾਈ ਨਰਿੰਦਰ ਸਿੰਘ ਰੰਧਾਵਾ ਦੇ ਘਰ ਦੇ ਬਾਹਰਵਾਰ ਅਣਪਛਾਤੇ ਵਿਅਕਤੀਆਂ ਵੱਲੋਂ ਖੜ੍ਹੀ ਨਿੱਜੀ ਗੱਡੀ ਨੂੰ ਅੱਗ ਲਾ ਦਿੱਤੀ ਗਈ, ਜਦਕਿ ਸਬੰਧਤ ਬੱਸ ਉੱਤੇ ਰੰਗ ਛਿੜਕ ਕੇ ਉਸ ਨੂੰ ਵੀ ਨੁਕਸਾਨ ਪਹੁੰਚਾਇਆ ਗਿਆ।ਇਸ ਘਟਨਾ ਦੀ ਭਾਈ ਨਰਿੰਦਰ ਸਿੰਘ ਰੰਧਾਵਾ ਨੇ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਘਰ ਦੇ ਬਾਹਰ ਖੜ੍ਹੀਆਂ ਗੱਡੀਆਂ ਨੂੰ ਨਿਸ਼ਾਨਾ ਬਣਾਉਣਾ ਸਿਰਫ਼ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੀ ਕਾਰਵਾਈ ਨਹੀਂ, ਸਗੋਂ ਡਰ ਅਤੇ ਦਹਿਸ਼ਤ ਦਾ ਮਾਹੌਲ ਪੈਦਾ ਕਰਨ ਦੀ ਕੋਸ਼ਿਸ਼ ਵੀ ਹੈ। ਉਨ੍ਹਾਂ ਨੇ ਇਸ ਘਟਨਾ ਨੂੰ ਗੰਭੀਰ ਦੱਸਦਿਆਂ ਸੁਰੱਖਿਆ ਸਬੰਧੀ ਚਿੰਤਾ ਪ੍ਰਗਟਾਈ ਹੈ ਪੁਲਿਸ ਵਲੋਂ ਨੇੜਲੇ ਸੀ.ਸੀ ਟੀ.ਵੀ ਕੈਮਰਿਆ ਦੀ ਫੁਟੇਜ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਗੁ: ਸਿੰਘ ਸਭਾ ਸਰੀ ’ਚ ਸ਼ਹੀਦ ਭਾਈ ਬੇਅੰਤ ਸਿੰਘ ਦਾ ਸ਼ਹੀਦੀ ਦਿਹਾੜਾ 1 ਨਵੰਬਰ ਨੂੰ ਮਨਾਇਆ ਜਾਵੇਗਾ ਅਗਲੀ ਖ਼ਬਰ ਮੌਸਮ ਦਾ 80 ਸਾਲ ਪੁਰਾਣਾ ਰਿਕਾਰਡ ਟੁੱਟਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।