05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਗਿੱਲ ਵਲੋਂ ਕੈਨੇਡਾ ਦੀ ਸੰਸਦ ’ਚ ’84 ਦੇ ਸਿੱਖ ਨਸਲਕੁਸ਼ੀ ਦੇ ਪੀੜਤਾਂ ਨੂੰ ਸ਼ਰਧਾਂਜਲੀ ਭੇਟ

ਕੈਲਗਰੀ, 4 ਨਵੰਬਰ (ਜਸਜੀਤ ਸਿੰਘ ਧਾਮੀ)-ਕੈਲਗਰੀ ਸਕਾਈਵਿਊ ਤੋਂ ਕੰਸਰਵੇਟਿਵ ਪਾਰਟੀ ਦੇ ਸੰਸਦ ਮੈਂਬਰ ਅਮਨਪ੍ਰੀਤ ਸਿੰਘ ਗਿੱਲ ਨੇ ਕੈਨੇਡਾ ਦੀ ਸੰਸਦ ਵਿਚ ਨਵੰਬਰ 1984 ਦੇ ਸਿੱਖ ਨਸਲਕੁਸ਼ੀ ਦੇ ਪੀੜਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਸਾਲ ਵੀ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਸੰਬੰਧਤ ਕਈ ਕੈਨੇਡੀਅਨ ਆਗੂਆਂ ਨੇ ਬਿਆਨ ਜਾਰੀ ਕਰਕੇ ਪੀੜਤਾਂ ਨੂੰ ਯਾਦ ਕੀਤਾ ਅਤੇ ਭਾਰਤ ਵਿਚ ਸਿੱਖ ਭਾਈਚਾਰੇ ਵਿਰੁੱਧ ਵਰਤਾਏ ਸਰਕਾਰੀ ਸਰਪ੍ਰਸਤੀ ਵਾਲੇ ਕਤਲੇਆਮ ਦੀ ਨਿੰਦਾ ਕੀਤੀ।

ਸੰਸਦ ਮੈਂਬਰ ਅਮਨਪ੍ਰੀਤ ਸਿੰਘ ਗਿੱਲ ਕੈਨੇਡਾ ਦੀ ਸੰਸਦ ’ਚ ਭਾਸ਼ਣ ਦੇਣ ਸਮੇਂ। ਤਸਵੀਰ- ਜਸਜੀਤ ਸਿੰਘ ਧਾਮੀ 05-11-2026
ਕੈਲਗਰੀ, 4 ਨਵੰਬਰ (ਜਸਜੀਤ ਸਿੰਘ ਧਾਮੀ)-ਕੈਲਗਰੀ ਸਕਾਈਵਿਊ ਤੋਂ ਕੰਸਰਵੇਟਿਵ ਪਾਰਟੀ ਦੇ ਸੰਸਦ ਮੈਂਬਰ ਅਮਨਪ੍ਰੀਤ ਸਿੰਘ ਗਿੱਲ ਨੇ ਕੈਨੇਡਾ ਦੀ ਸੰਸਦ ਵਿਚ ਨਵੰਬਰ 1984 ਦੇ ਸਿੱਖ ਨਸਲਕੁਸ਼ੀ ਦੇ ਪੀੜਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਸਾਲ ਵੀ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਸੰਬੰਧਤ ਕਈ ਕੈਨੇਡੀਅਨ ਆਗੂਆਂ ਨੇ ਬਿਆਨ ਜਾਰੀ ਕਰਕੇ ਪੀੜਤਾਂ ਨੂੰ ਯਾਦ ਕੀਤਾ ਅਤੇ ਭਾਰਤ ਵਿਚ ਸਿੱਖ ਭਾਈਚਾਰੇ ਵਿਰੁੱਧ ਵਰਤਾਏ ਸਰਕਾਰੀ ਸਰਪ੍ਰਸਤੀ ਵਾਲੇ ਕਤਲੇਆਮ ਦੀ ਨਿੰਦਾ ਕੀਤੀ। ਅਮਨਪ੍ਰੀਤ ਸਿੰਘ ਗਿੱਲ ਨੇ ਕਿਹਾ ਕਿ ਇਸ ਹਫ਼ਤੇ ਅਸੀਂ 1984 ਦੇ ਸਿੱਖ ਨਸਲਕੁਸ਼ੀ ਦੌਰਾਨ ਪੂਰੇ ਭਾਰਤ ਵਿਚ ਕਤਲ ਕੀਤੇ ਗਏ ਹਜ਼ਾਰਾਂ ਸਿੱਖਾਂ ਨੂੰ ਯਾਦ ਕਰਦੇ ਹਾਂ। ਉਨ੍ਹਾਂ ਕਿਹਾ ਕਿ ਅਸੀਂ ਉਨ੍ਹਾਂ ਮਰਦਾਂ, ਔਰਤਾਂ ਅਤੇ ਬੱਚਿਆਂ ਨੂੰ ਸ਼ਰਧਾਂਜਲੀ ਭੇਟ ਕਰਦੇ ਹਾਂ ਜਿਨ੍ਹਾਂ ਦੀਆਂ ਜਾਨਾਂ ਲਈਆਂ ਗਈਆਂ ਅਤੇ ਅਸੀਂ ਉਨ੍ਹਾਂ ਬਚੇ ਹੋਏ ਲੋਕਾਂ ਤੇ ਪਰਿਵਾਰਾਂ ਦੇ ਨਾਲ ਖੜੇ ਹਾਂ ਜੋ ਅਜੇ ਵੀ ਇਨਸਾਫ਼ ਦੀ ਭਾਲ ਕਰ ਰਹੇ ਹਨ। ਉਸ ਸਮੇਂ ਜੋ ਦੁਖਾਂਤ ਵਾਪਰਿਆ ਅਸੀਂ ਕਦੇ ਨਹੀਂ ਭੁੱਲਾਂਗੇ।
ਪਿਛਲੀ ਖ਼ਬਰ ਭਾਰਤ ਨੇ ਨਿਊਜ਼ੀਲੈਂਡ ਨੂੰ 5 ਵਿਕਟਾਂ ਨਾਲ ਹਰਾਇਆ ਅਰਸ਼ਦੀਪ ਨੇ 4 ਵਿਕਟਾਂ ਕੀਤੀਆਂ ਹਾਸਿਲ ਅਗਲੀ ਖ਼ਬਰ ਸਕਾਟਲੈਂਡ ਤੋਂ ਭਾਰਤ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰਨ ਦੀਆਂ ਕੋਸ਼ਿਸ਼ਾਂ ਤੇਜ਼ - ਜੌਹਨ ਸਵਿਨੀ ਪੰਜਾਬੀ ਤੇ ਭਾਰਤੀ ਭਾਈਚ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।